ਐਰੋਸਿਟੀ ਮੁਹਾਲੀ ਵਿੱਚ ਬਿਜਲੀ ਸਪਲਾਈ ਗੁੱਲ, ਅਲਾਟੀ ਪ੍ਰੇਸ਼ਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਪਿਛਲੇ ਇੱਕ ਹਫ਼ਤੇ ਤੋ ਬਿਜਲੀ ਦੀ ਸਪਲਾਈ ਤੋ ਪੀੜਤ ਐਰੋਸਿਟੀ ਅਲਾਟੀਆਂ ਨੇ ਗਰੇਟਰ ਮੁਹਾਲੀ ਵਿਕਾਸ ਅਥਾਰਟੀ (ਗਮਾਡਾ) ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਬਿਜਲੀ ਦੀ ਸਪਲਾਈ ਬਿਨ੍ਹਾਂ ਕਿਸੇ ਦੇਰੀ ਤੋ ਤੁਰੰਤ ਬਹਾਲ ਨਾ ਕੀਤੀ ਤਾ ਉਹ ਮਜਬੂਰੀ ਵੱਲੋ ਇਥੋ ਦੇ ਇੰਟਰਨੈਸ਼ਨਲ ਏਅਰਪੋਰਟ ਵਾਲੀ ਸੜਕ ’ਤੇ ਧਰਨਾ ਲਾਉਣਗੇ। ਇਸ ਸਬੰਧ ਵਿੱਚ ਐਰੋਸਿਟੀ ਵੈਲਫੇਅਰ ਤੇ ਵਿਕਾਸ ਅਥਾਰਟੀ ਦੇ ਪ੍ਰਧਾਨ ਨਰੇਸ਼ ਅਰੋੜਾ, ਜਨਰਲ ਸਕੱਤਰ ਕੁਲਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਪਿੰਦਰ ਕੌਰ ਆਦਿ ਆਗੂਆਂ ਨੇ ਕਿਹਾ ਕਿ ਉਹ ਬਿਜਲੀ ਦੀ ਸਪਲਾਈ ਨੂੰ ਲੈ ਕੇ ਪਿਛਲੇ ਇੱਕ ਹਫ਼ਤੇ ਲਗਾਤਾਰ ਗਮਾਡਾ ਅਤੇ ਐਰੋਸਿਟੀ ਦਾ ਵਿਕਾਸ ਕਰ ਰਹੀ ਕੰਪਨੀ ਦੇ ਅਧਿਕਾਰੀਆਂ ਨਾਲ ਮੱਥਾ ਮਾਰ ਰਹੇ ਹਨ ਪ੍ਰੰਤੂ ਕਿਸੇ ਵੱਲੋਂ ਵੀ ਉਨ੍ਹਾਂ ਦੀ ਸਮੱਸਿਆ ਦਾ ਪ੍ਰਬੰਧ ਨਹੀ ਕੀਤਾ ਜਾ ਰਿਹਾਂ ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸਾਨੀ ਵਿਚੋ ਗੁੰਜਰਨਾ ਪੈ ਰਿਹਾਂ ਹੈ।
ਉਨ੍ਹਾਂ ਦੱਸਿਆਂ ਕਿ ਉਹ ਐਰੋਸਿਟੀ ਅਲਾਟੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਬੀਰ ਸਿੰਘ ਆਈਏਐਸ ਨੂੰ ਵੀ ਮਿਲੇ ਸਨ। ਜਿਨ੍ਹਾਂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਮੁੱਖ ਪ੍ਰਸ਼ਸਾਕ ਗਮਾਡਾ ਨੂੰ ਆਦੇਸ਼ ਦਿੱਤੇ ਸਨ ਪ੍ਰੰਤੂ ਲੰਮਾ ਸਮਾਂ ਬੀਤਣ ਦੇ ਬਾਵਜੂਦ ਵੀ ਉਨ੍ਹਾ ਦੀਆਂ ਸਮੱਸਿਆਵਾਂ ਦੇ ਹੱਲ ਨਹੀਂ ਕੀਤੇ ਗਏ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਾਈਸ ਚੋੇਅਰਪਰਸ਼ਨ ਸ੍ਰੀਮਤੀ ਵਿੰਨੀ ਮਹਾਜਨ ਤੋ ਮੰਗ ਕੀਤੀ ਕਿ ਐਰੋਸਿਟੀ ਅਲਾਟੀਆਂ ਦੀਆਂ ਸਮੱਸਿਆਵਾਂ ਹੱਲ ਨਾ ਕਰਨ ਵਾਲੇ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇੇ ਅਤੇ ਉਨ੍ਹਾਂ ਦੀਆਂ ਬਿਜਲੀ ਪਾਣੀ ਅਤੇ ਹੋਰ ਸਮੱਸਿਆਵਾਂ ਦਾ ਹੱਲ ਤੁਰੰਤ ਕੀਤਾ ਜਾਵੇ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…