ਪੰਜਾਬ ਦੇ ਵਿਕਾਸ ਲਈ ਅਕਾਲੀ-ਭਾਜਪਾ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਜਰੂਰੀ: ਡਾ. ਬਲਬੀਰ ਸਿੰਘ

ਕੈਪਟਨ ਅਮਰਿੰਦਰ ਨਮੁੱਖ ਮੰਤਰੀ ਹੁੰਦਿਆਂ ਪਹਿਲਾਂ ਕੁੱਝ ਨਹੀਂ ਸਵਾਰਿਆ, ਲੋਕ ਹੁਣ ਕਿਸੇ ਭੁਲੇਖੇ ਵਿੱਚ ਨਾ ਰਹਿਣ

ਮਨਪ੍ਰੀਤ ਕੌਰ
ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 27 ਦਸੰਬਰ:
ਅਕਾਲੀ-ਭਾਜਪਾ ਸਰਕਾਰ ਦੀਆਂ ਗਲਤ ਤੇ ਲੋਕ ਮਾਰੂ ਨੀਤੀਆਂ ਸਦਕਾ ਪੰਜਾਬ ਦੇ ਕਿਸਾਨਾਂ ਦੇ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੁੰਦੀ ਜਾ ਰਹੀ ਹੈ। ਇਸ ਲਈ ਸੂਬੇ ਵਿੱਚ ਵਿਕਾਸ ਦੀ ਗੱਡੀ ਮੁੜ ਲੀਹ ’ਤੇ ਲਿਆਉਣ ਅਤੇ ਕਿਸਾਨਾਂ ਤੇ ਗ਼ਰੀਬਾਂ ਦੀ ਖੁਸ਼ਹਾਲੀ ਲਈ ਬਾਦਲ ਸਰਕਾਰ ਨੂੰ ਤੁਰੰਤ ਚਲਦਾ ਕਰਨ ਦੀ ਸਖ਼ਤ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ ਮਹੁੱਲਾ ਵਾਈਸ ਨੁੱਕੜ ਮੀਟਿੰਗ ਸ਼ਾਮਲ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੋਰਨਾਂ ਸੂਬਿਆਂ ਦੀ ਤੁਲਨਾ ਵਿਚ ਜਿਥੇ ਪੰਜਾਬ ਕਦੇ ਮੋਹਰੀ ਹੁੰਦਾ ਸੀ ਹੁਣ ਇਹ ਬਾਕੀ ਸੂਬਿਆਂ ਨਾਲੋਂ ਕਾਫੀ ਪੱਛੜ ਚੁੱਕਾ ਹੈ। ਕਿਸੇ ਵੀ ਦੇਸ਼ ਦੇ ਵਿਕਾਸ ਲਈ ਅਤਿ ਲੋੜੀਂਦੀ ਸਿੱਖਿਆ ਦੇ ਖੇਤਰ ਤੇ ਸਿਹਤ ਸਹੂਲਤਾਂ ਵਿਚ ਨਿਘਾਰ ਆ ਚੁੱਕਾ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਰਿਕਾਰਡ ਤੇ ਅੰਕੜੇ ਸੂਬੇ ਦੀ ਨਿਘਰਦੀ ਆਰਥਿਕਤਾ ਦਾ ਗਵਾਹ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਤੇ ਕਾਂਗਰਸ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੇ ਨਾਂ ’ਤੇ ਸਬਜ਼ਬਾਗ ਦਿਖਾ ਕੇ ਵੋਟਾਂ ਬਟੋਰ ਲੈਂਦੇ ਹਨ। ਪ੍ਰੰਤੂ ਇਸ ਵਾਰ ਲੋਕ ਇਨ੍ਹਾਂ ਦੀਆਂ ਲੂੰਬੜ ਚਾਲਾਂ ਤੋਂ ਭਲੀ ਭਾਂਤ ਜਾਣੂ ਹੋ ਚੁੱਕੇ ਹਨ। ਆਪ ਆਗੂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਅਤੇ ਕਾਂਗਰਸ ਦੀ ਅੱਖ ਸਿਰਫ ਕੁਰਸੀ ’ਤੇ ਹੈ। ਜਿਸ ਨੂੰ ਪੰਜਾਬ ਦਾ ਲੋਕ ਬੂਰ ਨਹੀਂ ਪੈਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਗੱਠਜੋੜ ਦੇ ਹੱਥ ਦੁਬਾਰਾ ਸੱਤਾ ਦੀ ਵਾਗਡੋਰ ਸੌਂਪ ਕੇ ਪਛਤਾ ਰਹੇ ਹਨ। ਕਾਂਗਰਸ ਨੂੰ ਨਕਾਰੇ ਲੋਕਾਂ ਦਾ ਟੋਲਾ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਪੰਜ ਸਾਲ ਮੁੱਖ ਮੰਤਰੀ ਹੁੰਦਿਆਂ ਪੰਜਾਬ ਦਾ ਬੇੜਾ ਗਰਕ ਕੀਤਾ, ਹੁਣ ਉਹ ਦੁਬਾਰਾ ਲੋਕਾਂ ਦੇ ਵਿਸ਼ਵਾਸ ’ਤੇ ਕਿਵੇਂ ਖਰਾ ਉਤਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਇਸ ਵਾਰ ਝਾੜੂ ’ਤੇ ਮੋਹਰ ਲਾ ਕੇ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਦਾ ਮੌਕਾ ਦਿੳ। ਇਸ ਮੌਕੇ ਸਰਬਜੀਤ ਸਿੰਘ, ਜੇ.ਪੀ. ਸਿੰਘ, ਕੁਲਵੰਤ ਸਿੰਘ, ਰਾਜਵੰਤ ਸਿੰਘ, ਗੱਜਣ ਸਿੰਘ, ਲਾਲ ਸਿੰਘ, ਲਾਭ ਸਿੰਘ, ਪ੍ਰਦੀਪ ਜੋਸਨ, ਗੁਰਿੰਦਰ ਸਿੰਘ, ਮਹਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…