Share on Facebook Share on Twitter Share on Google+ Share on Pinterest Share on Linkedin ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਸਬੰਧਤ ਜਥੇਬੰਦੀਆਂ ਦੀ ਮੈਨੇਜਮੈਂਟ ਨਾਲ ਹੋਈ ਅਹਿਮ ਮੀਟਿੰਗ ਬਠਿੰਡਾ ਤੇ ਰੂਪਨਗਰ ਥਰਮਲ ਪਲਾਂਟ ਦੇ ਦੋ ਯੂਨਿਟ ਨਾ ਚਲਾਉਣ ਵਿਰੁੱਧ 10 ਅਪਰੈਲ ਨੂੰ ਕੀਤਾ ਜਾਵੇਗਾ ਰੋਸ ਮੁਜ਼ਾਹਰਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ: ਅੱਜ ਇਥੇ ਬਿਜਲੀ ਨਿਗਮ ਦੀ ਮਨੈਜਮੇਟ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਸਬੰਧਤ ਜਥੇਬਦੀਆ, ਪੀਐਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ, ਕੇਸ਼ਰੀ ਝੰਡੇ ਦੀ ਅਗਵਾਈ ਵਾਲੀ ਇੰਪਲਾਈਜ਼ ਫੈਡਰੇਸ਼ਨ ਚਾਹਲ, ਆਈਟੀਆਈ ਇੰਪਲਾਈਜ਼ ਐਸੋਸੀਏਸ਼ਨ, ਇੰਪਲਾਈਜ਼ ਫੈਡਰੇਸ਼ਨ ਪਾਵਰਕੌਮ ਤੇ ਟਰਾਸਕੋ ਨਾਲ ਮੀਟਿੰਗ ਕੀਤੀ ਗਈ। ਮੀਿੰਟੰਗ ਦੀ ਪ੍ਰਧਾਨਗੀ ਬਿਜਲੀ ਨਿਗਮ ਦੇ ਸੀਐਮਡੀ ਏ.ਵੈਨੂੰ ਪ੍ਰਸਾਦ ਨੇ ਕੀਤੀ। ਮੀਟਿੰਗ ਵਿੱਚ ਬਿਜਲੀ ਨਿਗਮ ਦੇ ਡਾਇਰੈਕਟਰ ਪ੍ਰਬੰਧਕੀ ਆਰ.ਪੀ.ਪਾਡਵ ਅਤੇ ਡਾਇਰੈਕਟਰ ਵਿੱਤ ਐਸ.ਸੀ.ਅਰੋੜਾ ਵੀ ਹਾਜ਼ਰ ਸਨ। ਮੰਚ ਦੇ ਕਨਵੀਨਰ ਹਰਭਜਨ ਸਿੰਘ ਪਿਲਖਣੀ, ਜਨਰਲ ਸਕੱਤਰ ਗੁਰਵੇਲ ਸਿੰਘ ਬੱਲਪੁਰੀਆਂ ਅਤੇ ਮੰਚ ਦੇ ਬੁਲਾਰੇ ਮਨਜੀਤ ਸਿੰਘ ਚਾਹਲ, ਮਹਿੰਦਰ ਸਿੰਘ ਅਤੇ ਜਰਨੈਲ ਸਿੰਘ ਚੀਮਾ ਨੇ ਦੱਸਿਆ ਕਿ ਮੈਨੇਜਮੈਂਟ ਨੇ ਫੈਸਲਾ ਕੀਤਾ ਕਿ ਪੰਜਾਬ ਦੇ ਸਮੁੱਚੇ ਬਿਜਲੀ ਮੁਲਾਜ਼ਮਾਂ ਨੂੰ 23 ਸਾਲਾ ਪ੍ਰਮੋਨਲ ਸਕੇਲ ਬਿਨਾਂ ਸ਼ਰਤ ਲਾਗੂ ਕਰ ਦਿੱਤਾ ਜਾਵੇਗਾ। ਬਿਜਲੀ ਨਿਗਮ ਵਿੱਚ ਕੰਮ ਕਰਦੇ ਆਰਟੀਐਮ ਕਾਮਿਆਂ ਨੂੰ ਸਹਾਇਕ ਲਾਇਨਮੈਨ ਬਣਾਇਆ ਜਾਵੇਗਾ। ਪੰਜਾਬ ਸਰਕਾਰ ਦੇ ਮੁਲਾਜਮਾਂ ਦੀ ਤਰਜ਼ ’ਤੇ ਬਿਜਲੀ ਮੁਲਾਜਮਾਂ ਨੂੰ ਪੈ ਬੈਡ ਦੇਣ ਲਈ ਕੇਸ਼ ਪੰਜਾਬ ਸਰਕਾਰ ਨੂੰ ਭੇਜ਼ ਦਿੱਤਾ ਜਾਵੇਗਾ। ਬਿਜਲੀ ਨਿਗਮ ਦੀ ਮਨੈਜਮੇਟ ਵੱਲੋਂ ਬਿਜਲੀ ਮੁਲਾਜ਼ਮਾਂ ਨੂੰ ਐਲਟੀਸੀ ਦੇਣ ਦਾ ਫੈਸਲਾ ਕੀਤਾ। ਉਹਨਾਂ ਕਿਹਾ ਕਿ ਬਿਜਲੀ ਨਿਗਮ ਵਿੱਚ ਭਰਤੀ ਹੋਣ ਵਾਲੇ 2400 ਸਹਾਇਕ ਲਾਇਨਮੇਨਾਂ ਨੂੰ ਉਹਨਾਂ ਦੇ ਘਰ ਦੇ ਨਜ਼ਦੀਕ ਸਰਕਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਉਹਨਾਂ ਦੱਸਿਆਂ ਕਿ ਬਿਜਲੀ ਨਿਗਮ ਦੀ ਮਨੈਜਮੇਟ ਨੇ ਭਰਤੀ ਹੋਣ ਵਾਲੇ ਲਾਇਨਮੈਨਾਂ ਨੂੰ ਅਕਤੂਬਰ ਮਹੀਨੇ ਤੋਂ ਅਪਰੈਟਸ਼ਿਪ ਕਰਾਉਣ ਦਾ ਫੈਸਲਾ ਕੀਤਾ ਹੈ। ਮਨੈਜਮੇਟ ਨੇ ਭਾਵੇ ਥਰਮਲਾਂ ਨੂੰ ਬੰਦ ਕਰਨ ਦੇ ਮੁੱਦੇ ਤੇ ਪੰਜਾਬ ਸਰਕਾਰ ਨਾਲ ਮੀਟਿੰਗ ਕਰਾਉਣ ਲਈ ਅਗਲੀ ਕਾਰਵਾਈ ਜਲਦੀ ਕਰਨ ਦਾ ਭਰੋਸਾ ਦਿੱਤਾ। ਪ੍ਰੰਤੂ ਜਥੇਬੰਦੀਆਂ ਨੇ ਥਰਮਲ ਬੰਦ ਕਰਨ ਦੇ ਮੁੱਦੇ ਤੇ 10 ਅਪਰੈਲ ਨੂੰ ਰੋਪੜ ਥਰਮਲ ਪਲਾਟ ਤੇ ਵਿਸਾਲ ਮੁਜ਼ਾਹਰਾਂ ਕਰਨ ਦਾ ਵੀ ਫੈਸਲਾ ਕੀਤਾ। ਜਥੇਬੰਦੀਆਂ ਨੇ ਕਿਹਾ ਕਿ ਸਰਕਾਰੀ ਥਰਮਲ ਪਲਾਟ ਬੰਦ ਕਰਨ ਨਾਲ ਪੰਜਾਬ ਦੇ ਲੋਕਾ ਨੂੰ ਆਉਣ ਵਾਲੇ ਸਮੇ ਵਿੰਚ ਮਹਿਗੇ ਭਾਅ ਬਿਜਲੀ ਮਿਲੇਗੀ। ਉਹਨਾਂ ਕਿਹਾ ਪਿਛਲੇ ਸਮੇ ਦੌਰਾਨ ਪ੍ਰਾਈਵੇਟ ਥਰਮਲ ਪਲਾਟਾਂ ਤੋਂ ਅਤੇ ਸੂਰਜੀ ਊਰਜਾਂ ਤੋਂ ਬਿਜਲੀ ਖਰੀਦਣ ਦੇ ਸਮਝੌਤਿਆਂ ’ਤੇ ਮੁੜ ਵਿਚਾਰ ਕਰਕੇ ਮਹਿਗੇ ਭਾਅ ਬਿਜਲੀ ਖਰੀਦਣ ਦੇ ਕੀਤੇ ਸਮਝੋਤੇ ਰੱਦ ਕੀਤੇ ਜਾਣ। ਅੱਜ ਦੀ ਮੀਟਿੰਗ ਵਿੱਚ ਜਥੇਬੰਦੀਆਂ ਦੇ ਸੁਬਾਈ ਆਗੂਆਂ ਹਰਭਜਨ ਸਿੰਘ ਪਿਲਖਣੀ, ਗੁਰਵੇਲ ਸਿੰਘ ਬੱਲਪੁਰੀਆ, ਜਰਨੈਲ ਸਿੰਘ ਚੀਮਾ, ਮਨਜੀਤ ਸਿੰਘ ਚਾਹਲ, ਮਹਿੰਦਰ ਸਿੰਘ ਲਹਿਰਾ, ਨਰਿੰਦਰ ਸਿੰਘ ਸੈਣੀ, ਪੂਰਨ ਸਿੰਘ ਖਾਈ, ਆਰ.ਕੇ.ਤਿਵਾੜੀ, ਗੁਰਪ੍ਰੀਤ ਸਿੰਘ ਗੰਡੀਵਿੰਡ, ਅਮਰਜੀਤ ਸਿੰਘ, ਹਰਵਿੰਦਰ ਸਿੰਘ ਚੱਠਾ, ਰਣਜੀਤ ਸਿੰਘ ਨੀਲੋ ਮਹਿੰਦਰ ਸਿੰਘ ਰੁੜੇਕੇ, ਸੁਰਿੰਦਰਪਾਲ ਸਿੰਘ ਲਹੋਰੀਆਂ ਅਤੇ ਬਿਜਲੀ ਮੁੱਖ ਇੰਜੀਨੀਅਰ ਐਚ.ਆਰ.ਡੀ ਜਸਵਿੰਦਰ ਪਾਲ ਅਤੇ ਬਿਜਲੀ ਨਿਗਮ ਦੇ ਉਪ ਸਕੱਤਰ ਬੀ.ਐਸ.ਗੁਰਮ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ