nabaz-e-punjab.com

ਬਿਜਲੀ ਕਾਮਿਆਂ ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਰੋਸ ਧਰਨਾ, ਸਰਕਾਰ ਦਾ ਪਤਲਾ ਫੂਕਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਸਤੰਬਰ:
ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਪਾਵਰਕਾਮ ਐੱਡ ਟ੍ਰਸਾਕੋ ਠੇਕਾ ਮੁਲਾਜਮ ਯੂਨੀਅਨ, ਪੰਜਾਬ ਦੀ ਅਗਵਾਈ ਵਿੱਚ ਮੁਹਾਲੀ ਸਰਕਲ ਅਧੀਨ ਆਉੱਦੇ ਬਿਜਲੀ ਕਾਮਿਆਂ ਨੇ ਜ਼ੀਰਕਪੁਰ, ਸੋਹਾਣਾ, ਮੁੱਲਾਪੁਰ, ਮੁਹਾਲੀ ਟੈਕ-1 ਅਤੇ ਟੈਕ-2 ਤੋੱ ਇੱਕਠੇ ਹੋ ਕੇ ਸਰਕਲ ਦਫ਼ਤਰ ਅੱਗੇ ਅਰਥੀ ਫੂਕ ਮੁਜ਼ਾਹਰਾ ਕੀਤਾ ਅਤੇ ਪਾਵਰਕੌਮ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ। ।
ਇਸ ਮੌਕੇ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਲੱਖਾ ਸਿੰਘ ਅਤੇ ਪਾਵਰਕਾਮ ਐਂਡ ਟ੍ਰਸਾਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਦੀ ਦਿਨੋ-ਦਿਨ ਗਿਣਤੀ ਘੱਟ ਰਹੀ ਹੈ, ਪੁਰਾਣੇ ਤਜ਼ਰਬੇਕਾਰ ਮੁਲਾਜ਼ਮ ਰਿਟਾਇਰ ਹੁੰਦੇ ਜਾ ਰਹੇ ਹਨ, ਕੰਮ ਦਾ ਭਾਰ ਵਧਦਾ ਜਾ ਰਿਹਾ ਹੈ ਪਰ ਮੈਨੇਜਮੈਂਟ ਵੱਲੋਂ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ। ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ। ਬਿਜਲੀ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਅਣਗੌਲਿਆ ਜਾ ਰਿਹਾ ਹੈ।
ਉਹਨਾਂ ਮੰਗ ਕੀਤੀ ਕਿ ਬਿਜਲੀ ਬੋਰਡ ਅੰਦਰ ਮੁਲਾਜ਼ਮਾਂ ਦੀਆਂ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ (ਅੱਜ ਦੇ ਕੰਮ ਭਾਰ ਮੁਤਾਬਕ) ਪੱਕੀ ਭਰਤੀ ਦੁਆਰਾ ਭਰੀਆਂ ਜਾਣ। 30 ਸਤੰਬਰ ਨੂੰ ਸੀਐਚਬੀ ਠੇਕਾ ਮੁਲਾਜ਼ਮਾਂ ਦੀ ਹੋਣ ਵਾਲੀ ਛਾਂਟੀ ਰੱਦ ਕੀਤੀ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ, ਆਊਟਸੋਰਸਿੰਗ ਤੇ ਠੇਕੇਦਾਰੀ ਸਿਸਟਮ ਨੂੰ ਖਤਮ ਕੀਤਾ ਜਾਵੇ, ਪੇ-ਬੈਂਡ, ਗ੍ਰੇਡ-ਪੇਅ, ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਾਂਗ 1-12-2011 ਤੋੱ ਦਿੱਤਾ ਜਾਵੇ, ਬਿਜਲੀ ਐਕਟ 1948 ਮੁਤਾਬਕ ਤਹਿ ਸੇਵਾ ਸ਼ਰਤਾਂ ਅਤੇ ਨਿਯਮ ਬਹਾਲ ਰੱਖੇ ਜਾਣ, ਨਵੇੱ ਭਰਤੀ ਕੀਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਮਚਾਰੀਆਂ ਦੇ ਬਰਾਬਰ ਤਨਖਾਹ ਭੱਤੇ ਅਤੇ ਬਿਜਲੀ ਰਿਆਇਤ ਦਿੱਤੀ ਜਾਵੇ, ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਰੇਗੂਲਰ ਕਰਮਚਾਰੀਆਂ ਦੇ ਬਰਾਬਰ ਤਨਖਾਹ ਭੱਤੇ ਅਤੇ ਬਿਜਲੀ ਰਿਆਇਤ ਦਿੱਤੀ ਜਾਵੇ, 1-1-2016 ਤੋੱ ਬਿਜਲੀ ਮੁਲਾਜ਼ਮਾਂ ਦੇ ਪੇ-ਸਕੇਲ ਦੋ ਧਿਰੀ ਗੱਲਬਾਤ ਰਾਹੀ ਸੌਖੇ ਜਾਣ, ਬਰਾਬਰ ਕੰਮ ਤਨਖਾਹ ਸੁਪਰੀਮ ਕੋਰਟ ਦਾ ਫੈਸਲਾ ਲਾਗੂ ਕੀਤੇ ਜਾਵੇ ਭਰਤੀ ਕੀਤੇ ਕਰਮਚਾਰੀਆਂ ਤੇ ਪਹਿਲੀ ਪੈਨਸ਼ਨ ਯੋਜਨਾ ਲਾਗੂ ਕੀਤੀ ਜਾਵੇ, 23 ਸਾਲ ਪ੍ਰਮੋਸ਼ਨਲ ਸਕੇਲ ਹਰ ਕਰਮਚਾਰੀਆ ਨੂੰ ਬਿਨਾਂ ਸ਼ਰਤ ਦਿੱਤਾ ਜਾਵੇ, ਡਿਸਮਿਸ ਕੀਤੇ ਪਟਿਆਲਾ ਸਰਕਲ ਆਗੂਆਂ ਨੂੰ ਬਹਾਲ ਕੀਤਾ ਜਾਵੇ।
ਇਸ ਮੌਕੇ ਮੁਲਾਜਮ ਆਗੂ ਗੁਰਬਖਸ਼ ਸਿੰਘ, ਜਤਿੰਦਰ ਸਿੰਘ, ਜਗਦੀਪ ਸਿੰਘ, ਮਹਿੰਦਰ ਸਿੰਘ, ਜਨਕ ਰਾਜ, ਨਿਰਮਲ ਸਿੰਘ, ਲਲਿਤ ਕੁਮਾਰ, ਰੋਹਿਤ ਕੁਮਾਰ ਅਤੇ ਨਰਿੰਦਰ ਸਿੰਘ, ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਭਰਭੂਰ ਸਿੰਘ ਮਾਂਗਟ ਅਤੇ ਸਾਬਕਾ ਖਜਾਨਚੀ ਟੀਐਸਯੂ ਰਜਿੰਦਰ ਕੁਮਾਰ, ਪਾਵਰਕਾਮ ਐੱਡ ਟ੍ਰਸਾਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਆਗੂ ਸੁਰਿੰਦਰ ਸਿੰਘ ਅਤੇ ਸਰਕਲ ਪ੍ਰਧਾਨ ਗੁਰਦੀਪ ਦਿਓਲ ਅਤੇ ਰਿਟਾਇਰ ਮੁਲਾਜ਼ਮ ਆਗੂ ਵਿਜੈ ਕੁਮਾਰ ਅਤੇ ਸੁਰਿੰਦਰ ਮੱਲੀ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…