Nabaz-e-.compunjab

ਬਿਜਲੀ ਕਾਮਿਆਂ ਨੇ ਮੁੱਖ ਦਫਤਰ ਅੱਗੇ ਵਿਸ਼ਾਲ ਧਰਨਾ ਮਾਰਨ ਉਪਰੰਤ ਮੋਤੀ ਮਹਿਲ ਵੱਲ ਕਾਲੇ ਚੋਲੇ ਪਾ ਕੇ ਕੀਤਾ ਰੋਸ ਮਾਰਚ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 2 ਜਨਵਰੀ:
ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਤੇ ਪੰਜਾਬ ਭਰ ਤੋਂ ਭਾਰੀ ਗਿਣਤੀ ਵਿੱਚ ਬਿਜਲੀ ਕਾਮਿਆਂ ਨੇ ਪਹਿਲਾਂ ਬਿਜਲੀ ਨਿਗਮ ਦੇ ਮੁੱਖ ਦਫਤਰ ਅੱਗੇ ਵਿਸ਼ਾਲ ਧਰਨਾ ਮਾਰਿਆ, ਉਪਰੰਤ ਕਾਲੇ ਚੋਲੇ ਪਾ ਕੇ ਮੋਤੀ ਮਹਿਲ ਵੱਲ ਰੋਸ ਮਾਰਚ ਕੀਤਾ। ਬਿਜਲੀ ਨਿਗਮ ਦੇ ਮੁੱਖ ਦਫਤਰ ਅੱਗੇ ਮਾਰੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੁਬਾਈ ਆਗੂਆਂ ਸਰਵ ਸ੍ਰੀ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਹਰਭਜਨ ਸਿੰਘ, ਜੈਲ ਸਿੰਘ, ਫਲਜੀਤ ਸਿੰਘ, ਗੁਰਸੇਵਕ ਸਿੰਘ ਸੰਧੂ, ਸੁਖਦੇਵ ਸਿੰਘ ਰੋਪੜ, ਵਿਜੈ ਕੁਮਾਰ ਸ਼ਰਮਾ, ਬਲਵਿੰਦਰ ਸਿੰਘ ਸੰਧੂ, ਬ੍ਰਿਜ ਲਾਲ, ਰਣਬੀਰ ਸਿੰਘ ਪਾਤੜਾਂ, ਅਵਤਾਰ ਸਿੰਘ ਕੈਂਥ, ਕਾਰਜਵਿੰਦਰ ਸਿੰਘ, ਸੁਰਿੰਦਰਪਾਲ ਸ਼ਰਮਾ, ਸਿਕੰਦਰ ਨਾਥ, ਰਵੇਲ ਸਿੰਘ ਸਹਾਏਪੁਰ, ਕੰਵਲਜੀਤ ਸਿੰਘ, ਹਰਜਿੰਦਰ ਸਿੰਘ ਦੁਧਾਲਾ, ਸਿਕੰਦਰ ਨਾਥ, ਅਮਰੀਕ ਸਿੰਘ ਨੂਰਪੁਰ, ਮਹਿੰਦਰ ਨਾਥ, ਕਰਮਚੰਦ ਖੰਨਾ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਬਿਜਲੀ ਨਿਗਮ ਦੀ ਮੈਨੇਜਮੈਂਟ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਨਾਲ ਕੀਤੇ ਸਮਝੌਤਿਆ ਵਿੱਚ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਇਨਕਾਰੀ ਹੈ, ਜਿਸ ਕਾਰਨ ਸਾਰੇ ਹੀ ਮਸਲੇ ਜਿਵੇਂ 1-12-2011 ਤੋਂ ਪੇ-ਬੈਂਡ ਦੇਣ, 23 ਸਾਲ ਦੀ ਸੇਵਾ ਦਾ ਲਾਭ ਮੌਜੂਦਾ ਕਰਮਚਾਰੀਆਂ ਸਮੇਤ ਰਿਟਾਇਰ ਹੋ ਚੁੱਕੇ ਕਰਮਚਾਰੀਆਂ ਨੂੰ ਬਣਦੀ ਮਿਤੀ ਤੋਂ ਦੇਣ, 2 ਸਾਲ ਦੇ ਕੰਟਰੈਕਟ ਉਪਰ ਕੰਮ ਕਰਦੇ ਲਾਈਨਮੈਨ, ਐਸ.ਐਸ.ਏ. ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ, ਕੰਟਰੈਕਟ ਉਪਰ ਕੰਮ ਕਰਦੇ ਮੀਟਰ ਰੀਡਰ, ਬਿੱਲ ਵੰਡਕ, ਖਜ਼ਾਨਚੀਆਂ ਨੂੰ ਤਨਖਾਹ 8 ਘੰਟੇ ਦੇ ਹਿਸਾਬ ਨਾਲ ਡੀ.ਸੀ. ਦਰਾਂ ਤੇ ਦੇਣ, ਅਗੇਤ ਅਧਾਰ ਤੇ ਨੌਕਰੀ ਯੋਗਤਾ ਅਨੁਸਾਰ ਦੇਣ, ਬੰਦ ਕੀਤੇ ਥਰਮਲਾਂ ਦੀ ਥਾਂ ਰੋਪੜ ਵਿਖੇ ਪੜਾਅ ਵਾਰ ਸੁਪਰ-ਕਰੀਟੀਕਲ ਪਲਾਂਟ ਅਤੇ ਬਠਿੰਡਾ ਵਿਖੇ 60 ਮੈਗਾਵਾਟ ਦਾ ਪਰਾਲੀ ਨਾਲ ਚੱਲਣ ਵਾਲਾ ਪਲਾਂਟ ਲਗਵਾਉਣ, ਜੂਨੀਅਰ ਮੀਟਰ ਰੀਡਰ ਅਤੇ ਹੇਠਲੀ ਸ਼੍ਰੈਣੀ ਕਲਰਕ ਤੋਂ ਕੰਪਿਊਟਰ ਯੋਗਤਾ ਸਰਟੀਫਿਕੇਟ ਨੂੰ ਲੈ ਕੇ ਰੋਕੀਆਂ ਸਲਾਨਾਂ ਤਰੱਕੀਆਂ ਚਾਲੂ ਕਰਨ, ਸਾਰੇ ਵਰਗਾਂ ਦੀਆਂ ਬਣਦੀਆਂ ਤਰੱਕੀਆਂ ਕਰਨ ਆਦਿ ਮਸਲੇ ਜਿਊਂ ਦੇ ਤਿਊਂ ਹਨ। ਆਗੂਆਂ ਨੇ ਹੋਰ ਦੋਸ਼ ਲਾਇਆ ਕਿ ਮੈਨੇਜਮੈਂਟ ਹਜ਼ਾਰਾਂ ਖਾਲੀ ਆਸਾਮੀਆਂ ਨੂੰ ਭਰਨ ਦੀ ਥਾਂ ਰੈਗੂਲਰ ਕੰਮਾਂ ਨੂੰ ਪ੍ਰਾਈਵੇਟ ਕੰਪਨੀਆਂ ਅਤੇ ਬਾਹਰੀ ਸਰੋਤਾਂ ਤੋਂ ਘਟੀਆ ਮਿਆਰ ਅਤੇ ਵਾਧੂ ਖਰਚਾ ਕਰਕੇ ਕਰਵਾ ਰਹੀ ਹੈ। ਧਰਨੇ ਵਿੱਚ ਪੰਜਾਬ ਸਰਕਾਰ ਤੋਂ 1-1-2016 ਤੋਂ ਡਿਊ ਪੇ-ਰਵੀਜਨ ਤੁਰੰਤ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਪੇ-ਬੈਂਡ ਦੀ ਥਾਂ ਪੂਰਾ ਸਕੇਲ ਦੇਣ ਦੀ ਮੰਗ ਕੀਤੀ। ਆਗੂਆਂ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਐਲਾਨ ਕੀਤਾ ਕਿ ਜੇ ਮੰਨੀਆਂ ਮੰਗਾਂ ਤੁਰੰਤ ਲਾਗੂ ਨਾ ਕੀਤੀਆਂ ਤਾਂ ਬਿਜਲੀ ਕਾਮੇ 10 ਜਨਵਰੀ ਤੋਂ 25 ਜਨਵਰੀ 2019 ਤੱਕ ਵਰਕ ਟੂ ਰੂਲ ਅਨੁਸਾਰ ਕੰਮ ਕਰਨਗੇ, ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਰਕਾਰੀ ਦੌਰਿਆਂ ਸਮੇਂ ਉਨ•ਾਂ ਵਿਰੁੱਧ ਬਿਜਲੀ ਕਾਮੇ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨਗੇ। ਜਨਵਰੀ ਦੇ ਮਹੀਨੇ ਵਿੱਚ ਕਿਸੇ ਵੀ ਸਮੇਂ ਬਿਜਲੀ ਨਿਗਮ ਦੇ ਮੁੱਖ ਦਫਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਪੇਅ ਰਵੀਜ਼ਨ, ਮਹਿੰਗਾਈ ਭੱਤੇ ਦਾ ਬਕਾਇਆ, ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ, ਨਵੇਂ ਨਿਯੁਕਤ ਕਰਮਚਾਰੀਆਂ ਨੂੰ ਪੂਰਾ ਤਨਖਾਹ ਸਕੇਲ ਦੇਣ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਸਮੁੱਚੇ ਮੁਲਾਜ਼ਮਾਂ ਵੱਲੋਂ ਵਿੱਢੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ ਗਿਆ। ਧਰਨੇ ਵਿੱਚ ਕੇਂਦਰ ਸਰਕਾਰ ਦੀਆਂ ਨਵਉਦਾਰਵਾਦੀ ਆਰਥਿਕ ਨੀਤੀਆਂ ਵਿਰੁੱਧ ਕੌਮੀ ਫੈਡਰੇਸ਼ਨਾਂ ਵੱਲੋਂ 8 ਅਤੇ 9 ਜਨਵਰੀ 2019 ਨੂੰ ਦੇਸ਼ ਵਿਆਪੀ ਦੋ ਰੋਜ਼ਾ ਹੜਤਾਲ ਨੂੰ ਸਫਲ ਕਰਨ ਦਾ ਵੀ ਸੱਦਾ ਦਿੱਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…