Share on Facebook Share on Twitter Share on Google+ Share on Pinterest Share on Linkedin ਪਾਵਰਕੌਮ ਠੇਕਾ ਮੁਲਾਜ਼ਮਾਂ ਨੇ ਬਿਜਲੀ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਬਿਜਲੀ ਮੰਤਰੀ ਨੇ ਠੇਕਾ ਮੁਲਾਜ਼ਮਾਂ ਨੂੰ ਜਾਇਜ਼ ਮੰਗਾਂ ਹੱਲ ਕਰਨ ਅਤੇ ਮੁੜ ਛੇਤੀ ਮੀਟਿੰਗ ਕਰਨ ਦਾ ਦਿੱਤਾ ਭਰੋਸਾ ਜਥੇਬੰਦੀ ਵੱਲੋਂ 3 ਮਈ ਨੂੰ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੱਦਣ ਦਾ ਫ਼ੈਸਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ: ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੋਹਰੀ ਆਗੂਆਂ ਨੇ ਠੇਕਾ ਕਾਮਿਆਂ ਦੀਆਂ ਹੱਕੀ ਮੰਗਾਂ ਸਬੰਧੀ ਅੱਜ ਇੱਥੋਂ ਦੇ ਫੇਜ਼-8 ਪੰਜਾਬ ਰਾਜ ਪਾਵਰਕੌਮ ਦੇ ਗੈਸਟ ਹਾਊਸ ਵਿਖੇ ਬਿਜਲੀ ਮੰਤਰੀ ਹਰਭਜਨ ਸਿੰਘ ਅਤੇ ਪਾਵਰਕੌਮ ਮੈਨੇਜਮੈਂਟ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਹਾਲਾਂਕਿ ਠੇਕਾ ਕਾਮਿਆਂ ਨੇ ਮੰਗਾਂ ਸਬੰਧੀ ਸੰਘਰਸ਼ ਵਿੱਢਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪ੍ਰੰਤੂ ਅੱਜ ਬਿਜਲੀ ਮੰਤਰੀ ਨੇ ਪਹਿਲਕਦਮੀ ਕਰਦਿਆਂ ਠੇਕਾ ਮੁਲਾਜ਼ਮਾਂ ਦੀ ਮੀਟਿੰਗ ਸੱਦ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੀਟਿੰਗ ਵਿੱਚ ਪਾਵਰਕੌਮ ਦੇ ਡਾਇਰੈਕਟਰ ਅਤੇ ਉਪ ਸਕੱਤਰ, ਆਈਆਰ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸਕੱਤਰ ਰਾਜੇਸ਼ ਕੁਮਾਰ, ਮਲਕੀਤ ਸਿੰਘ, ਇੰਦਰਪ੍ਰੀਤ ਸਿੰਘ ਅਤੇ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ। ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਨਿੱਜੀਕਰਨ ਦੀ ਨੀਤੀ ਰੱਦ ਕਰਨ, ਪੂਰਨਗਠਨ ਦੇ ਨਾਂ ’ਤੇ ਅਸਾਮੀਆਂ ਨੂੰ ਖ਼ਤਮ ਕਰਨ ਅਤੇ ਸਮੂਹ ਸੀਐਚਬੀ ਅਤੇ ਸੀਐਚ ਡਬਲਿਊ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ, ਸਰਕਾਰ ਵੱਲੋਂ ਪਹਿਲਾਂ ਮੰਨੀਆਂ ਮੰਗਾਂ ਸਬੰਧੀ ਪ੍ਰਸਤਾਵ ਭੇਜਣ, ਛਾਂਟੀ ਕੀਤੇ ਕਾਮਿਆਂ ਨੂੰ ਮੁੜ ਬਹਾਲ ਕਰਨ ਸਮੇਤ ਬਿਜਲੀ ਮੰਤਰੀ ਨਾਲ ਠੇਕਾ ਕਾਮਿਆਂ ਦੀਆਂ ਹੋਰ ਜਾਇਜ਼ ਮੰਗਾਂ ਬਾਰੇ ਚਰਚਾ ਕਰਦਿਆਂ ਮੰਗ ਕੀਤੀ ਕਿ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਫੌਤ ਹੋਏ ਅਤੇ ਅਪੰਗ ਹੋਏ ਕਾਮਿਆਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਅਤੇ ਪਰਿਵਾਰਕ ਪੈਨਸ਼ਨ ਦੇਣ ਦੀ ਮੰਗ ਕੀਤੀ। ਆਈਐੱਸਆਈ ਮਾਰਕ ਦੀਆਂ ਟੂਲ ਕਿੱਟਾਂ ਪ੍ਰਦਾਨ ਕਰਨ ਅਤੇ ਟਰੇਨਿੰਗ ਦੀ ਵਿਵਸਥਾ ਕਰਨ ਦੀ ਮੰਗ ਰੱਖੀ। ਉਨ੍ਹਾਂ ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੋਂ ਪਹਿਲਾਂ ਸਮੂਹ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਸਬੰਧੀ 3 ਮਈ ਨੂੰ ਹੋਣ ਵਾਲੀ ਸੂਬਾ ਪੱਧਰੀ ਮੀਟਿੰਗ ਵਿੱਚ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ। ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਅਤੇ ਪਾਵਰਕੌਮ ਦੇ ਉੱਚ ਅਧਿਕਾਰੀਆਂ ਨੇ ਠੇਕਾ ਕਾਮਿਆਂ ਨੂੰ ਜਾਇਜ਼ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਹਾਦਸਾਗ੍ਰਸਤ ਕਾਮਿਆਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ, ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕਰਨ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ। ਛਾਂਟੀ ਕੀਤੇ ਠੇਕਾ ਕਾਮਿਆਂ ਨੂੰ ਮੁੜ ਨੌਕਰੀ ’ਤੇ ਬਹਾਲ ਕਰਨ ਦਾ ਭਰੋਸਾ ਦਿੰਦਿਆਂ ਠੇਕਾ ਕਾਮਿਆਂ ਨੂੰ ਪੱਕੇ ਕਰਨ ਲਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਏਜੰਡਾ ਪੇਸ਼ ਕਰਕੇ ਮੁੜ ਵਿਚਾਰ ਕਰਨ ਦੀ ਗੱਲ ਆਖੀ। ਮੰਤਰੀ ਨੇ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਕਥਿਤ ਘਪਲਿਆਂ ਦੀਆਂ ਸੂਚੀ ਅਤੇ ਘੱਟ ਤਨਖ਼ਾਹਾਂ ਬਾਰੇ ਰਿਪੋਰਟਾਂ ਮੰਗੀਆਂ ਗਈਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ