Nabaz-e-punjab.com

ਪਾਵਰਕੌਮ ਮੁਲਾਜ਼ਮਾਂ ਵੱਲੋਂ ਖਰੜ ਵਿੱਚ ਰੋਸ ਰੈਲੀ, 18 ਸਤੰਬਰ ਨੂੰ ਪਟਿਆਲਾ ਵਿੱਚ ਧਰਨਾ ਦੇਣ ਦਾ ਐਲਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 14 ਸਤੰਬਰ:
ਪਾਵਰਕੌਮ ਐਡ ਟ੍ਰਸਾਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਡਵੀਜ਼ਨ ਖਰੜ ਵੱਲੋੱ ਅੱਜ ਸਬ ਡਵੀਜ਼ਨ ਦਫਤਰ ਅੱਗੇ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਕੇਸਰ ਸਿੰਘ, ਸੁਖਵਿੰਦਰ ਸਿੰਘ, ਅਜੇ ਕੁਮਾਰ, ਪਰਮਿੰਦਰ ਸਿੰਘ, ਬਲਿਹਾਰ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਸਬੰਧਤ ਕੰਪਨੀ ਵੱਲੋੱ ਸੀ ਐਚ ਬੀ ਠੇਕਾ ਕਾਮਿਆਂ ਦੀ ਤਨਖਾਹ ਜਾਣ ਬੁੱਝ ਕੇ ਨਹੀਂ ਪਾਈ ਜਾ ਰਹੀ ਜਦਕਿ ਡਿਵੀਜ਼ਨ ਦਫ਼ਤਰ ਤੋਂ ਠੇਕੇਦਾਰ ਕੰਪਨੀ (ਮਨੋਜ ਇਲੈਕਟ੍ਰੀਕਲ) ਨੂੰ ਗਿਆਰਾਂ ਲੱਖ ਰੁਪਏ ਦਾ ਚੈੱਕ 13 ਸਤਬੰਰ ਨੂੰ ਦੇ ਦਿੱਤਾ ਗਿਆ ਹੈ।
ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਬੀਤੀ 22 ਅਗਸਤ ਨੂੰ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਵਿੱਚ ਸਮਝੌਤੇ ਨੂੰ ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਲਾਗੂ ਨਹੀਂ ਕੀਤਾ ਗਿਆ ਅਤੇ ਸੀ ਐੱਚ ਵੀ ਠੇਕਾ ਕਾਮਿਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਨਿੱਜੀਕਰਨ ਦੀ ਪਾਲਿਸੀ ਨੂੰ ਤਿੱਖਾ ਕਰਕੇ ਵੱਖ-ਵੱਖ ਕੰਪਨੀਆਂ ਰਾਹੀਂ ਸੀ ਐੱਚ ਬੀ ਠੇਕਾ ਕਾਮਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਦੱਸਿਆ ਕਿ 16 ਸਤੰਬਰ ਨੂੰ ਕਿਰਤ ਕਮਿਸ਼ਨਰ ਪੰਜਾਬ ਵੱਲੋਂ ਕਰਵਾਈ ਜਾ ਰਹੀ ਪਾਵਰਕੌਮ ਦੀ ਮੈਨੇਜਮੈਂਟ ਨਾਲ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੀ 18 ਸਤੰਬਰ ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਸਾਂਝੇ ਸੰਘਰਸ਼ ਵਿੱਚ ਪਟਿਆਲਾ ਹੈਡ ਆਫਿਸ ਅੱਗੇ ਧਰਨਾ ਤੇ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਜੇਕਰ ਫੇਰ ਵੀ ਮੰਗਾਂ ਦਾ ਹੱਲ ਨਾ ਕੀਤਾ ਤਾਂ 23 ਸਤੰਬਰ ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਪਟਿਆਲਾ ਵਿੱਚ ਕੰਨਵੈਨਸ਼ਨ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਰੈਲੀ ਨੂੰ ਸਮਾਜ ਸੇਵੀ ਕੰਵਲਜੀਤ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ। ਰੈਲੀ ਮੌਕੇ ਰਾਮ ਸਿੰਘ, ਕੇਸਰ ਸਿੰਘ, ਹਰਭੇਜ ਸਿੰਘ, ਗੁਰਵਿੰਦਰ ਸਿੰਘ, ਅਜੇ ਕੁਮਾਰ, ਹਰਪ੍ਰੀਤ ਸਿੰਘ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਦਰਸ਼ਨ ਸਿੰਘ, ਸ਼ਰਮ ਸਿੰਘ, ਗੁਰਸ਼ਰਨ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …