ਤਿੰਨ ਦਿਨ ਦੀ ਸਮੂਹਿਕ ਛੁੱਟੀ ’ਤੇ ਗਏ ਪਾਵਰਕੌਮ ਦੇ ਮੁਲਾਜ਼ਮ, ਧਰਨਾ ਦਿੱਤਾ

ਨਬਜ਼-ਏ-ਪੰਜਾਬ, ਮੁਹਾਲੀ, 10 ਸਤੰਬਰ:
ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਲਿਮਟਿਡ ਐਂਪਲਾਈਜ਼ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਲੜੀਵਾਰ ਸੰਘਰਸ਼ ਦੀ ਲੜੀ ਤਹਿਤ ਸਾਂਝੇ ਸੱਦੇ ’ਤੇ ਅੱਜ ਤੋਂ ਪਾਵਰਕੌਮ ਦੇ ਮੁਲਾਜ਼ਮ ਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਚਲੇ ਗਏ ਹਨ। ਇਸ ਸਬੰਧੀ ਪਾਵਰਕੌਮ ਮੁਲਾਜ਼ਮਾਂ ਵੱਲੋਂ ਮੁਹਾਲੀ ਸਰਕਲ ਅਧੀਨ ਆਉਂਦੇ ਤਿੰਨ ਡਵੀਜ਼ਨਾਂ ਵਿੱਚ ਸਮੂਹਿਕ ਛੁੱਟੀ ਲੈ ਕੇ ਆਪੋ-ਆਪਣੇ ਦਫ਼ਤਰਾਂ ਦੇ ਬਾਹਰ ਰੋਸ ਧਰਨੇ ਦਿੱਤੇ ਗਏ ਅਤੇ ਸੂਬਾ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪਾਵਰਕੌਮ ਮੈਨੇਜਮੈਂਟ ਵੱਲੋਂ ਪਿਛਲੇ ਸਮੇਂ ਦੌਰਾਨ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਹੋਈਆਂ ਸਹਿਮਤੀਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ 31 ਜੁਲਾਈ ਨੂੰ ਬਿਜਲੀ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਪੈਨਲ ਮੀਟਿੰਗ ਦੌਰਾਨ ਕਈ ਜਾਇਜ਼ ਮੰਗਾਂ ਬਾਰੇ ਸਹਿਮਤੀਆਂ ਹੋਈਆਂ ਸਨ ਪ੍ਰੰਤੂ ਹੁਣ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਗੁਰਪ੍ਰੀਤ ਸਿੰਘ ਛੀਨਾ, ਮੋਹਨ ਸਿੰਘ ਗਿੱਲ, ਸੁਖਵਿੰਦਰਪਾਲ ਸਿੰਘ, ਬਲਵਿੰਦਰ ਕੁਮਾਰ, ਸੁਖਦੇਵ ਰਾਜ, ਸਵਰਨਜੀਤ ਸਿੰਘ, ਸੁਰਿੰਦਰਪਾਲ ਲਹੌਰੀਆ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਮੁਲਾਜ਼ਮ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਧਰਨੇ ਦੌਰਾਨ ਸਟੇਜ ਦੀ ਕਾਰਵਾਈ ਸ਼ਿਵ ਮੂਰਤੀ ਨੇ ਚਲਾਈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…