ਪਾਵਰਕੌਮ ਮੁਲਾਜ਼ਮਾਂ ਨੂੰ ਨਵੇਂ ਸਕੇਲਾ ਮੁਤਾਬਕ ਮਿਲੇਗੀ ਨਵੰਬਰ ਮਹੀਨੇ ਦੀ ਤਨਖ਼ਾਹ

ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਪਾਵਰਕੌਮ ਮੈਨੇਜਮੈਂਟ ਨਾਲ ਹੋਈ ਅਹਿਮ ਮੀਟਿੰਗ

ਪਾਵਰਕੌਮ ਮੁਲਾਜ਼ਮਾਂ ਦੇ ਪੇ-ਬੈਂਡ ਦਾ ਮਸਲਾ 10 ਨਵੰਬਰ ਤੱਕ ਹੱਲ ਕਰਨ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਕਤੂਬਰ:
ਇੱਥੋਂ ਦੇ ਫੇਜ਼-8 ਸਥਿਤ ਪੰਜਾਬ ਪਾਵਰਕੌਮ ਦੇ ਗੈਸਟ ਹਾਊਸ ਵਿਖੇ ਪਾਵਰਕੌਮ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਪਾਵਰਕੌਮ ਦੇ ਚੇਅਰਮੈਨ ਏ.ਵੈਨੂ ਪ੍ਰਸ਼ਾਦ ਨਾਲ ਅਹਿਮ ਮੀਟਿੰਗ ਹੋਈ। ਜਿਸ ਵਿੱਚ ਪਾਵਰਕੌਮ ਦੇ ਉੱਚ ਅਧਿਕਾਰੀਆਂ ਸਮੇਤ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੂਬਾਈ ਆਗੂਆਂ ਨੇ ਮੁਲਾਜ਼ਮਾਂ ਦੇ ਭਖਦੇ ਮਸਲਿਆਂ ’ਤੇ ਗੰਭੀਰਤਾ ਚਰਚਾ ਕੀਤੀ ਅਤੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਕਈ ਅਹਿਮ ਮੰਗਾਂ ਮੌਕੇ ’ਤੇ ਹੀ ਪ੍ਰਵਾਨ ਕੀਤੀਆਂ ਗਈਆਂ।
ਮੀਟਿੰਗ ਦੇ ਫੈਸਲੇ ਸਬੰਧੀ ਵੇਰਵੇ ਦਿੰਦਿਆਂ ਮੁਲਾਜ਼ਮ ਏਕਤਾ ਮੰਚ ਦੇ ਸੂਬਾ ਕਨਵੀਨਰ ਹਰਭਜਨ ਸਿੰਘ ਪਿਲਖਣੀ ਅਤੇ ਮੁੱਖ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆਂ ਕਿ ਪਾਵਰਕੌਮ ਮੁਲਾਜ਼ਮਾਂ ਨੂੰ ਨਵੰਬਰ ਤਨਖ਼ਾਹ ਨਵੇਂ ਸਕੇਲਾ ਮੁਤਾਬਕ ਦਿੱਤੀ ਜਾਵੇਗੀ ਅਤੇ ਮੁਲਾਜ਼ਮਾਂ ਦੇ ਪੇ-ਬੈਂਡ ਦਾ ਮਸਲਾ 10 ਨਵੰਬਰ ਤੱਕ ਹੱਲ ਕੀਤਾ ਜਾਵੇਗਾ, ਮੋਬਾਈਲ ਭੱਤੇ ਦੇ ਬਕਾਏ ਦਾ ਏਰੀਅਰ ਦੇਣ ਸਮੇਤ ਤੀਜੀ ਤਰੱਕੀ ਤੱਕ ਮੁਲਾਜ਼ਮਾਂ ਨੂੰ 23 ਸਾਲਾਂ ਸਕੇਲ ਬਾਰੇ ਵਿਚਾਰ ਕਰਨ ਲਈ 29 ਅਕਤੂਬਰ ਨੂੰ ਸਰਕਾਰ ਨਾਲ ਦੁਬਾਰਾ ਮੀਟਿੰਗ ਕੀਤੀ ਜਾਵੇਗੀ। ਸਹਾਇਕ ਲਾਈਨਮੈਨਾਂ ਦੀਆਂ ਡਿਊਟੀਆਂ ਬਾਰੇ ਮੁੱਖ ਇੰਜੀਨੀਅਰ ਐਚਆਰਡੀ ਨਾਲ ਨਵੰਬਰ ਦੇ ਪਹਿਲੇ ਹਫ਼ਤੇ ਮੀਟਿੰਗ ਹੋਵੇਗੀ। ਲਾਈਨਮੈਨ ਤੋਂ ਜੇਈ, ਐਸਐਸਏ ਤੋਂ ਐਸਐਸਓ, ਉੱਚ ਸ਼੍ਰੇਣੀ ਕਲਰਕ ਤੋਂ ਸਹਾਇਕ ਅਤੇ ਹੋਰਨਾਂ ਵਰਗਾਂ ਦੇ ਮੁਲਾਜ਼ਮਾਂ ਦੀਆਂ ਤਰੱਕੀਆਂ ਛੇਤੀ ਕੀਤੀਆਂ ਜਾਣਗੀਆਂ।
ਆਗੂਆਂ ਨੇ ਦੱਸਿਆ ਕਿ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ 20 ਦਿਨਾਂ ਤੱਕ ਨੌਕਰੀਆਂ ਦਿੱਤੀਆਂ ਜਾਣਗੀਆਂ। ਸੇਵਾਮੁਕਤ ਮੁਲਾਜ਼ਮਾਂ ਦੇ 31 ਅਗਸਤ ਤੱਕ ਬਣਦੇ ਬਕਾਏ ਵੀ ਛੇਤੀ ਜਾਰੀ ਕੀਤੇ ਜਾਣਗੇ। ਮੁਲਾਜ਼ਮਾਂ ਦੀਆਂ ਬਦਲੀਆਂ ਦੇ ਅਧਿਕਾਰ ਮੁੱਖ ਇੰਜੀਨੀਅਰ ਵੰਡ ਨੂੰ ਦਿੱਤੇ ਜਾਣਗੇ। ਸਿਆਸੀ ਅਧਾਰ ਅਤੇ ਇਨਫੋਰਸਮੈਟ ਵੱਲੋਂ ਕੀਤੇ ਤਬਾਦਲੇ ਰੱਦ ਕੀਤੇ ਜਾਣਗੇ। ਕੱਚੇ ਕਾਮਿਆਂ ਨੂੰ ਪੰਜਾਬ ਸਰਕਾਰ ਦੇ ਫੈਸਲੇ ਮੁਤਾਬਕ ਪੱਕਾ ਕੀਤਾ ਜਾਵੇਗਾ।
ਮੁਲਾਜ਼ਮ ਜਥੇਬੰਦੀ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਮੁਲਾਜ਼ਮਾਂ ਦੇ ਮਸਲੇ ਤੁਰੰਤ ਹੱਲ ਨਾ ਕੀਤੇ ਗਏ ਤਾਂ 31 ਅਕਤੂਬਰ ਨੂੰ ਅਰਥੀ ਫੂਕ ਮੁਜ਼ਾਹਰੇ ਅਤੇ 11 ਨਵੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਦੇ ਬਾਹਰ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਜਾਵੇਗਾ। ਮੀਟਿੰਗ ਵਿੱਚ ਆਰਪੀ ਪਾਡਵ ਡਾਇਰੈਕਟਰ ਪ੍ਰਬੰਧਕੀ, ਸੀਏ ਜਤਿੰਦਰ ਗੋਇਲ ਡਾਇਰੈਕਟਰ ਵਿੱਤ, ਇੰਦਰਜੀਤ ਸਿੰਘ ਰੰਧਾਵਾ, ਮੁੱਖ ਇੰਜੀਨੀਅਰ ਐਚਆਰਡੀ, ਸੰਦੀਪ ਗੁਪਤਾ ਉਪ ਮੁੱਖ ਇੰਜੀਨੀਅਰ, ਹਰਦੀਪ ਕੌਰ ਮੁੱਖ ਲੇਖਾ ਅਫ਼ਸਰ, ਬੀਐਸ ਗੁਰਮ ਉਪ ਸਕੱਤਰ ਆਈਆਰ ਅਤੇ ਜਥੇਬੰਦੀ ਦੇ ਆਗੂ ਜਰਨੈਲ ਸਿੰਘ ਚੀਮਾ, ਨਰਿੰਦਰ ਸੈਣੀ, ਮਹਿੰਦਰ ਸਿੰਘ ਰੂੜੇਕੇ, ਪੂਰਨ ਸਿੰਘ ਖਾਈ, ਸੁਰਿੰਦਰ ਪਾਲ ਲਹੋਰੀਆਂ, ਕਮਲ ਕੁਮਾਰ ਪਟਿਆਲਾ ਹਾਜਜ਼ਰ ਸਨ।

Load More Related Articles

Check Also

ਮਾਪੇ-ਅਧਿਆਪਕ ਮੀਟਿੰਗ: ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਸਾਇੰਸ ਪ੍ਰਦਰਸ਼ਨੀ

ਮਾਪੇ-ਅਧਿਆਪਕ ਮੀਟਿੰਗ: ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਸਾਇੰਸ ਪ੍ਰਦਰਸ਼ਨੀ ਨਬਜ਼-ਏ-ਪੰਜਾਬ, ਮੁਹਾਲੀ, 8 ਅਪਰੈਲ…