ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਨਬਜ਼-ਏ-ਪੰਜਾਬ, ਮੁਹਾਲੀ, 30 ਦਸੰਬਰ:
ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ (ਟੀਐਸਯੂ) ਵੱਲੋਂ ਸੂਬਾ ਵਰਕਿੰਗ ਕਮੇਟੀ ਦੇ ਸੱਦੇ ’ਤੇ ਅੱਜ ਸਰਕਲ ਮੁਹਾਲੀ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਦੀ ਪ੍ਰਧਾਨਗੀ ਹੇਠ ਮੁਹਾਲੀ ਵਿਖੇ ਪਾਵਰਕੌਮ ਦਫ਼ਤਰ ਦੇ ਬਾਹਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨੀਆਂ ਜਾਣ।
ਇਸ ਮੌਕੇ ਮੁੱਖ ਸਲਾਹਕਾਰ ਲੱਖਾ ਸਿੰਘ ਨੇ ਮੰਗ ਕੀਤੀ ਕਿ ਸਮੂਹਿਕ ਰੈਗੂਲਰ ਅਤੇ ਆਊਟ ਸੋਰਸਿੰਗ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਉਜਰਤ ਕਾਨੂੰਨ 1948 ਮਤਾਬਕ ਸਿਫ਼ਾਰਸ਼ਾਂ ਨੂੰ ਲਾਗੂ ਕਰਕੇ ਘੱਟੋ-ਘੱਟ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਬਿਜਲੀ ਐਕਟ 2003 ਅਤੇ 2022 ਰੱਦ ਕੀਤੇ ਜਾਣ, ਨਵੇਂ ਲੇਬਰ ਕੋਡ ਰੱਦ ਕਰਕੇ ਪਹਿਲਾਂ ਤੈਅ ਲੇਬਰ ਕਾਨੂੰਨ ਬਹਾਲ ਕੀਤੇ ਜਾਣ, ਦਿਹਾੜੀ 8 ਘੰਟੇ ਤੋਂ ਵਧਾ ਕੇ 12 ਘੰਟੇ ਕਰਨ ਦਾ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ, ਪ੍ਰੋਬੇਸ਼ਨ ਪੀਰੀਅਡ ਪਹਿਲਾਂ ਵਾਂਗ ਛੇ ਮਹੀਨੇ ਅਤੇ ਪੂਰੀ ਤਨਖ਼ਾਹ ਸਕੇਲ ’ਤੇ ਜਾਰੀ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਿਆਸੀ ਰੰਜ਼ਸ਼ ਦੇ ਚੱਲਦਿਆਂ ਦੋ ਸਾਲ ਪਹਿਲਾਂ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ ਦੀ ਬਦਲੀ ਰੱਦ ਕਰਕੇ ਮੁਲਾਜ਼ਮ ਆਗੂ ਨੂੰ ਮੁੜ ਮੁਹਾਲੀ ਸਰਕਲ ਵਿੱਚ ਤਾਇਨਾਤ ਕੀਤਾ ਜਾਵੇ।
ਇਸ ਮੌਕੇ ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਨਾ ਕਰਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਖੁੱਲ੍ਹੀਆਂ ਵਪਾਰਕ ਗਤੀਵਿਧੀਆਂ ਕਰਨ ਲਈ ਛੂਟਾ ਦੇਣ ਅਤੇ ਕਈ ਹਜ਼ਾਰਾਂ ਕਰੋੜ ਦਾ ਕਰਜ਼ਾ ਮੁਆਫ਼ ਕਰਨ, ਨਿੱਜੀਕਰਨ ਦੀ ਨੀਤੀ ਲਾਗੂ ਕਰਨ ਅਤੇ ਸਰਕਾਰੀ ਸੰਸਥਾਵਾਂ ਨੂੰ ਤੋੜ ਕੇ ਪ੍ਰਾਈਵੇਟ ਕਰਨ ਦਾ ਵਿਰੋਧ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਜਿਵੇਂ ਕਿ ਅੌਰਤਾਂ ਨੂੰ 1100 ਰੁਪਇਆ ਮਹੀਨਾ ਦੇਣ, ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਵਧ ਰਹੇ ਨਸ਼ੇ, ਨਿੱਤ ਦਿਹਾੜੇ ਹੋ ਰਹੇ ਕਤਲਾਂ ਅਤੇ ਡਕੈਤੀਆਂ, ਫਿਰੌਤੀਆਂ ਤੇ ਕੋਈ ਵੀ ਕਾਰਵਾਈ ਨਾ ਕਰਨ ਲਈ ਸਰਕਾਰ ਦੀ ਨਿਖੇਧੀ ਕੀਤੀ ਗਈ।
ਇਸ ਮੌਕੇ ਜਤਿੰਦਰ ਸਿੰਘ, ਸਤਵੰਤ ਸਿੰਘ, ਬਿਕਰਮ ਸਿੰਘ, ਜਸਪਾਲ ਸਿੰਘ, ਰਾਧੇ ਸ਼ਿਆਮ, ਗੁਰਮੀਤ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸ਼ਰਨਜੀਤ ਸਿੰਘ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਸੁਰਿੰਦਰ ਸਿੰਘ ਮੱਲ੍ਹੀ, ਐਸਡੀਓ ਸੰਦੀਪ ਨਾਗਪਾਲ, ਸੋਹਨ ਸਿੰਘ, ਰਜਿੰਦਰ ਸਿੰਘ ਸੂਬਾ ਸਾਬਕਾ ਆਗੂ ਪੰਜਾਬ, ਸੀਐਚਬੀ ਕਾਮਿਆਂ ਵੱਲੋਂ ਗੁਰਮੀਤ ਸਿੰਘ, ਏਕਮ ਸਿੰਘ, ਜ਼ੋਰਾਵਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…