ਪਾਵਰਕੌਮ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 8 ਜਨਵਰੀ:
ਖਰੜ ਦੇ ਪਾਵਰਕੌਮ ਕਾਰਪੋਰੇਸ਼ਨ ਦਫਤਰ ਵਿੱਚ ਟੈਕਨੀਕਲ ਸਰਵਿਸ ਯੂਨੀਅਨ, ਪਾਵਰਕੌਮ ਟਾਸਕੋ ਠੇਕਾ ਮੁਲਾਜ਼ਮ ਯੂਨੀਅਨ, ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਸ਼ੁੱਕਰਵਾਰ ਨੂੰ ਕਿਸਾਨ-ਮਜ਼ਦੂਰ ਅਤੇ ਮੁਲਾਜ਼ਮ ਦੋਖੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਆਪਣੀਆਂ ਮੰਗਾ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਹੁਕਮਰਾਨਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ ਅਤੇ ਸਿਰਫ਼ ਕਿਸਾਨ ਹੀ ਨਹੀਂ ਬਲਕਿ ਹਰੇਕ ਮੁਲਾਜ਼ਮ ਸਰਕਾਰਾਂ ਤੋਂ ਦੁੱਖੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਉਨ੍ਹਾਂ ਦੀਆਂ ਮੰਗਾਂ ਦਾ ਛੇਤੀ ਕੋਈ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਜਥੇਬੰਦੀਆਂ ਵੱਲੋਂ ਹੋਰ ਵੱਡੇ ਪੱਧਰ ਤੇ ਸੰਘਰਸ਼ ਤੇਜ ਕੀਤਾ ਜਾਵੇਗਾ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰਾਂ ਇਨ੍ਹਾਂ ਮੰਗਾਂ ਦਾ ਕੋਈ ਹੱਲ ਨਹੀਂ ਕਰਦੀ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…