nabaz-e-punjab.com

ਪਾਵਰਕੌਮ ਦਾ ਕਾਰਜਕਾਰੀ ਇੰਜੀਨੀਅਰ ਤੇ ਉਦਯੋਗ ਕੇਂਦਰ ਦਾ ਕਲਰਕ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ,30 ਜੂਨ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਅਤੇ ਜਿਲ੍ਹਾ ਉਦਯੋਗ ਕੇਂਦਰ ਜਲੰਧਰ ਦੇ ਿੱਹਕ ਕਲਰਕ ਨੂੰ ਰਿਸ਼ਵਤਖੋਰੀ ਦੇ ਵੱਖ-ਵੱਖ ਕੇਸਾਂ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਲੋਟ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਆਤਮਾ ਸਿੰਘ ਨੂੰ ਸ਼ਿਕਾਇਤਕਰਤਾ ਇਕਬਾਲ ਸਿੰਘ ਵਾਸੀ ਛਾਪਿਆਂਵਾਲੀ ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ‘ਤੇ 10,000/-ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਦੀ ਟੀਮ ਨੇ ਦਬੋਚ ਲਿਆ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸਿਕਾਇਤ ਕੀਤੀ ਸੀ ਕਿ ਉਸਦੀ ਅਤੇ ਉਸਦੇ ਭਰਾ ਦੀਆਂ ਰੈਗੂਲਰ ਚੱਲ ਰਹੀਆਂ ਚਾਰ ਮੋਟਰਾਂ ਦੇ ਬਿਜਲੀ ਕੁਨੈਕਸ਼ਨ ਚਾਲੂ ਰੱਖਣ ਲਈ ਦੋਸ਼ੀ ਆਤਮਾ ਸਿੰਘ ਨੇ ਉਨਾਂ ਤੋਂ 5,000 ਰੁਪਏ ਪ੍ਰਤੀ ਮੋਟਰ ਦੇ ਹਿਸਾਬ ਨਾਲ ਕੁੱਲ 20,000 ਰੁਪਏ ਦੀ ਮੰਗ ਕੀਤੀ ਹੈ ਅਤੇ ਪਹਿਲੀ ਕਿਸ਼ਤ ਵਜੋਂ 10,000 ਰੁਪਏ ਮੰਗੇ ਹਨ। ਵਿਜੀਲੈਂਸ ਟੀਮ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਆਤਮਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪੈਸੇ ਲੈਂਦਿਆਂ ਰੰਗੇ ਹੱਥੀ ਕਾਬੂ ਕਰਕੇ 10,000 ਰੁਪਏ ਮੌਕਾ ਉਪਰ ਹੀ ਬਰਾਮਦ ਕਰਕੇ ਗ੍ਰਿਫਤਾਰ ਕਰ ਲਿਆ। ਇਸੇ ਦੌਰਾਨ ਰਿਸ਼ਵਤਖੋਰੀ ਦੇ ਇੱਕ ਵੱਖਰੇ ਕੇਸ ਵਿੱਚ ਵਿਜੀਲੈਂਸ ਨੇ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ-ਕਮ-ਐਡੀਸ਼ਨਲ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਦੇ ਦਫਤਰ ਵਿੱਚ ਤਾਇਨਾਤ ਹਰੀ ਸ਼ੰਕਰ ਕਲਰਕ ਨੂੰ ਸ਼ਿਕਾਇਤਕਰਤਾ ਮੰਗਤ ਰਾਮ ਵਾਸੀ ਪਿੰਡ ਖੁਰਸੈਦਪੁਰ ਤਹਿਸੀਲ ਨਕੋਦਰ ਜਿਲ੍ਹਾ ਜਲੰਧਰ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਮੁੱਦਈ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ ਆਪਣੀ ਸੋਸਾਇਟੀ, ਜਿਸ ਦਾ ਨਾਮ ਬਾਬਾ ਮਾਣਾ ਸ਼ਾਹ ਬਲੀ ਜੀ ਸਪੋਰਟਸ ਕਲੱਬ ਖੁਰਸੈਦਪੁਰ ਹੈ, ਨੂੰ ਰਜਿਸਟਰਡ ਕਰਵਾਉਣਾ ਚਾਹੁੰਦਾ ਸੀ ਜਿਸ ਦੇ ਬਦਲੇ ਦੋਸ਼ੀ ਨੇ ਇਸ ਸੋਸਾਇਟੀ ਦੀ ਰਜਿਸਟਰੇਸ਼ਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਵਿਜੀਲੈਂਸ ਨੇ ਸ਼ਿਕਾਇਤ ਦੀ ਪੜਤਾਨ ਪਿੱਛੋਂ ਦੋਸ਼ੀ ਹਰੀ ਸ਼ੰਕਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਕੋਲੋਂ 5,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਹਾਂ ਦੋਸ਼ੀਆਂ ਵਿਰੁੱਧ ਕ੍ਰਮਵਾਰ ਥਾਣਾ ਵਿਜੀਲੈਂਸ ਬਿਊਰੋ ਫਿਰੋਜਪੁਰ ਅਤੇ ਜਲੰਧਰ ਵਿਖੇ ਭ੍ਰਿਸ਼ਟਾਚਾਰ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…