ਸਮਾਜ ਸੇਵੀ ਸੰਸਥਾ ‘ਪ੍ਰਭ ਆਸਰਾ’ ਵਿੱਚ ਪੰਜ ਲਾਵਾਰਿਸ਼ ਨਾਗਰਿਕਾਂ ਨੂੰ ਮਿਲੀ ਸ਼ਰਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 25 ਸਤੰਬਰ:
ਸ਼ਹਿਰ ਵਿਚ ਲਵਾਰਿਸ਼ ਲੋਕਾਂ ਦੀ ਸੇਵਾ ਸੰਭਾਲ ਕਰ ਰਹੀ ‘ਪ੍ਰਭ ਆਸਰਾ’ ਸੰਸਥਾ ਵਿਚ ਪੰਜ ਹੋਰ ਲਵਾਰਸ ਨਾਗਰਿਕਾਂ ਨੂੰ ਸ਼ਰਨ ਮਿਲੀ ਹੈ। ਪ੍ਰਬੰਧਕਾਂ ਵੱਲੋਂ ਇਨ੍ਹਾਂ ਪ੍ਰਾਣੀਆਂ ਦੀ ਸੇਵਾ ਸੰਭਾਲ ਤੇ ਇਲਾਜ਼ ਸ਼ੁਰੂ ਕਰ ਦਿੱਤਾ ਗਿਆ। ਇਸ ਸਬੰਧੀ ਸੰਸਥਾ ਦੇ ਮੁਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਅਤੇ ਬੀਬੀ ਰਜਿੰਦਰ ਕੌਰ ਪਡਿਆਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੇਸ਼ਮ ਕੌਰ (70) ਨਾਮਕ ਅੌਰਤ ਜੋ ਕਿ ਸਿਵਲ ਹਸਪਤਾਲ ਲੁਧਿਆਣਾ ਵਿਖੇ ਇੱਕ ਮਹੀਨੇ ਤੋਂ ਜੇਰੇ ਇਲਾਜ਼ ਸਨ ਤੇ ਉਸਦਾ ਕੋਈ ਵਾਰਿਸ ਜਾਂ ਰਿਸਤੇਦਾਰ ਹਸਪਤਾਲ ਵਿਚ ਉਸਦੀ ਸਾਰ ਲੈਣ ਨਹੀਂ ਬਹੁੜਿਆ ਜਿਸ ਕਾਰਨ ਹਸਪਤਾਲ ਦੇ ਐਸਐਮਓ ਤੇ ਪ੍ਰਬੰਧਕਾਂ ਵੱਲੋਂ ਉਕਤ ਅੌਰਤ ਨੂੰ ‘ਪ੍ਰਭ ਆਸਰਾ’ ਸੰਸਥਾ ਵਿਚ ਭੇਜਿਆ ਗਿਆ ਹੈ। ਇਸੇ ਤਰ੍ਹਾਂ ਛੋਟਾ (60) ਸਾਲਾ ਮਾਨਸਿਕ ਰੋਗੀ ਬਜ਼ੁਰਗ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਅੰਦਰ ਵੜਨ ਦੀ ਕੋਸ਼ਿਸ ਕਰ ਰਿਹਾ ਸੀ ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਉਸ ਨੂੰ ਸੰਸਥਾ ਦਾਖਲ ਕਰਵਾਇਆ ਗਿਆ ਹੈ।
ਇਸੇ ਤਰ੍ਹਾਂ ਛੋਟੀ ਕੁਮਾਰੀ (16) ਨੌਜੁਆਨ ਲੜਕੀ ਆਈ.ਵੀ.ਵਾਈ ਹਸਪਤਾਲ ਮੁਹਾਲੀ ਦੇ ਸਟਾਫ਼ ਨੂੰ ਸੜਕ ਤੇ ਲਾਵਾਰਿਸ ਹਾਲਤ ਵਿੱਚ ਘੁੰਮਦੀ ਮਿਲੀ, ਜਿਸ ਨੂੰ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੰਸਥਾ ਦਾਖਲ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਬਬੀਤਾ (40) ਨਾਮਕ ਅੌਰਤ ਪਿੰਡ ਮਲਕਪੁਰ ਜ਼ਿਲ੍ਹਾ ਰੋਪੜ ਵਿਖੇ ਲਵਾਰਸ ਹਾਲਤ ਵਿਚ ਨਿਰਮਾਣ ਅਧੀਨ ਮੰਦਿਰ ਦੇ ਬਾਹਰ ਲਵਾਰਸ ਹਾਲਤ ਵਿਚ ਮਿਲੀ ਜਿਸ ਨੂੰ ਲੋਕਾਂ ਦੇ ਸਹਿਯੋਗ ਨਾਲ ਪੁਲਿਸ ਨੇ ਸੰਸਥਾ ਦਾਖਲ ਕਰਵਾਇਆ। ਇਸੇ ਤਰ੍ਹਾਂ ਅਰਸ਼ਦੀਪ ਕੌਰ (35) ਸਾਲਾ ਅੌਰਤ ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਲਵਾਰਸ ਹਾਲਤ ਵਿਚ ਸਮਾਜ ਦਰਦੀ ਸੱਜਣਾਂ ਨੂੰ ਮਿਲੀ ਜੋ ਕਿ ਆਪਣੇ ਬਾਰੇ ਕੁਝ ਦੱਸਣ ਤੋਂ ਅਸਮਰਥ ਹੈ ਇਸ ਨੂੰ ਸੰਸਥਾ ਵਿਖੇ ਦਾਖਲ ਕੀਤਾ ਗਿਆ ਹੈ। ਇਸ ਸਬੰਧੀ ਗਲਬਾਤ ਕਰਦਿਆਂ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਕਤ ਨਾਗਰਿਕਾਂ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਹੋਵੇ ਤਾਂ ਉਹ ਪ੍ਰਬੰਧਕਾਂ ਨਾਲ ਸੰਪਰਕ ਕਰ ਸਕਦਾ ਹੈ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…