ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 7 ਅਕਤੂਬਰ:
ਸਥਾਨਕ ਸ਼ਹਿਰ ਦੇ ਗੁਰਦਵਾਰਾ ਹਰਿਗੋਬਿੰਦਗੜ੍ਹ ਸਾਹਿਬ ਮੋਰਿੰਡਾ ਰੋਡ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦਵਾਰਾ ਸਾਹਿਬ ਦੇ ਮੁਖ ਪ੍ਰਬੰਧਕ ਪ੍ਰਿੰ.ਸਵਰਨ ਸਿੰਘ ਨੇ ਦੱਸਿਆ ਕਿ 3 ਨਵੰਬਰ ਤੱਕ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਵਾਤ ਫੇਰੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀਆਂ ਗਈਆਂ ਹਨ ਜੋ ਰੋਜ਼ਾਨਾ ਗੁਰਦਵਾਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਤੋਂ ਹੋ ਕੇ ਮੁੜ ਗੁਰਦਵਾਰਾ ਸਾਹਿਬ ਵਿਖੇ ਸਮਾਪਤ ਹੋਵੇਗੀ। ਇਸ ਦੌਰਾਨ ਸ਼ਹਿਰ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਪ੍ਰਭਵਾਤ ਫੇਰੀਆਂ ਵਿੱਚ ਸ਼ਾਮਲ ਹੋਣਗੀਆਂ। ਇਸ ਮੌਕੇ ਹੈਡ ਗ੍ਰੰਥੀ ਬਲਵਿੰਦਰ ਸਿੰਘ ਮੁੰਧੋਂ, ਗਿਆਨੀ ਨੌਰੰਗ ਸਿੰਘ ਮੁੰਧੋਂ, ਹਰਜੀਤ ਸਿੰਘ ਜੀਤਾ, ਕਰਮ ਸਿੰਘ, ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…