ਕੰਗ ਦੀ ਚੋਣ ਮੁਹਿੰਮ ਹੁੰਗਾਰਾ: ਪਰਦੀਪ ਰੂੜ ਨੇ ਅਕਾਲੀ ਛੱਡ ਕੇ ਦੁਬਾਰਾ ਕਾਂਗਰਸ ਨਾਲ ਮਿਲਾਇਆ ਹੱਥ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਜਨਵਰੀ:
ਸਥਾਨਕ ਸ਼ਹਿਰ ਦੇ ਕੌਂਸਲਰ ਬਹਾਦਰ ਸਿੰਘ ਓ.ਕੇ ਦੀ ਅਗਵਾਈ ਹੇਠ ਆਯੋਜਿਤ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਕੁਰਾਲੀ ਸ਼ਹਿਰੀ ਦੇ ਪ੍ਰਧਾਨ ਪਰਦੀਪ ਕੁਮਾਰ ਰੂੜਾ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਦੁਬਾਰਾ ਕਾਂਗਰਸ ਨਾਲ ਹੱਥ ਮਿਲਾਉਣ ਨਾਲ ਖਰੜ ਤੋਂ ਕਾਂਗਰਸ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ ਦੀ ਚੋਣ ਮੁਹਿੰਮ ਨੂੰ ਚੰਗਾ ਹੁੰਗਾਰਾ ਮਿਲਿਆ ਹ। ਇਸ ਮੌਕੇ ਜਗਮੋਹਨ ਸਿੰਘ ਕੰਗ ਨੇ ਪਰਦੀਪ ਕੁਮਾਰ ਰੂੜਾ ਤੇ ਸਾਥੀਆਂ ਦਾ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਦੀਪ ਕੁਮਾਰ ਰੂੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ ਵੱਲੋਂ ਹਲਕਾ ਖਰੜ ਦੇ ਹਲਕਾ ਇੰਚਾਰਜ ਜਥੇਦਾਰ ਉਜਾਗਰ ਸਿੰਘ ਬਡਾਲੀ ਵਰਗੇ ਮਿਹਨਤੀ ਆਗੂ ਦੀ ਟਿਕਟ ਕੱਟ ਕੇ ਇੱਕ ਸਰਮਾਏਦਾਰ ਵਿਅਕਤੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਕਾਰਨ ਜੁਝਾਰੂ ਵਰਕਰਾਂ ਦੀ ਅਣਦੇਖੀ ਨੂੰ ਦੇਖਦਿਆਂ ਉਨ੍ਹਾਂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪਰਦੀਪ ਕੁਮਾਰ ਰੂੜਾ ਪਹਿਲਾਂ ਕਾਂਗਰਸ ਨਾਲ ਜੁੜੇ ਹੋਏ ਸਨ ਅਤੇ ਕੁਝ ਸਾਲ ਪਹਿਲਾਂ ਜਥੇਦਾਰ ਬਡਾਲੀ ਦੀ ਪ੍ਰੇਰਨਾ ਸਦਕਾ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।
ਇਸ ਮੌਕੇ ਬੋਲਦਿਆਂ ਵਿਧਾਇਕ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਪਿਛਲੇ 10 ਸਾਲਾਂ ਵਿੱਚ ਖਰੜ ਹਲਕੇ ਦੇ ਵਿਕਾਸ ਲਈ ਬਹੁਤੀ ਤਵੱਜੋਂ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਕੋਠੀ ਤੋਂ ਕੁੱਝ ਹੀ ਗਜ ਦੀ ਦੂਰੀ ’ਤੇ ਸਥਿਤ ਨਵਾਂ ਗਰਾਓਂ ਕਸਬਾ ਲਈ ਸਰਕਾਰ ਨੇ ਫੁੱਟੀ ਕੌੜੀ ਵੀ ਨਹੀਂ ਖਰਚ ਕੀਤੀ। ਜਿਸ ਕਾਰਨ ਇਸ ਖੇਤਰ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਗਏ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…