Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ: ਸਾਲਾਨਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ’ਚ ਸੰਗਤ ਪੁੱਜੀ ਸਮਾਗਮ ਦੇ ਪਹਿਲੇ ਦਿਨ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ, ਅੰਮ੍ਰਿਤ ਸੰਚਾਰ ਅੱਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ: ਇੱਥੋਂ ਦੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਅੱਜ ਸ਼ੁਰੂ ਹੋ ਗਏ। ਪਹਿਲੇ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਟਰੱਸਟੀ ਗੁਰਮੀਤ ਸਿੰਘ ਅਤੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਆਦਰਸ਼ ਸੂਰੀ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਅੰਮ੍ਰਿਤ ਵੇਲੇ ਗੁਰਸ਼ਬਦ ਪ੍ਰਚਾਰ ਸਭਾ ਸੋਹਾਣਾ ਦੇ ਸਿਮਰਨ ਸਾਧਨਾ ਉਪਰੰਤ ਆਸਾ ਕੀ ਵਾਰ ਨਾਲ ਹੋਈ। ਹੈੱਡ ਗ੍ਰੰਥੀ ਭਾਈ ਪ੍ਰਦੀਪ ਸਿੰਘ ਨੇ ਕਥਾ ਕੀਤੀ। ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਲਈ ਗੁਰਸਿੱਖ ਬਾਲ ਦਰਬਾਰ ਦੌਰਾਨ ਬੱਚੇ ਅਤੇ ਬੱਚੀਆਂ ਸ਼ਬਦ ਕੀਰਤਨ ਅਤੇ ਕਵਿਤਾਵਾਂ ਰਾਹੀਂ ਹਾਜ਼ਰੀ ਭਰੀ। ਇਸ ਦੌਰਾਨ 4 ਸਾਲ ਦੇ ਬੱਚਿਆਂ ਨੇ ਵੀ ਕੀਰਤਨ ਰਾਹੀਂ ਨਿਹਾਲ ਕੀਤਾ। ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੀ ਬੀਬੀ ਹਰਬੰਸ ਕੌਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਗੁਰਸ਼ਬਦ ਦੇ ਪ੍ਰਚਾਰ ਲਈ ਬਣਾਏ ਗਏ ਨਿਸ਼ਕਾਮ ਗੁਰਸ਼ਬਦ ਪ੍ਰਚਾਰ ਸਭਾ ਅਤੇ ਗੁਰਸਿੱਖ ਇਸਤਰੀ ਸਤਿਸੰਗ ਸਭਾ ਨੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਸ਼ਾਮ 4 ਵਜੇ ਤੋਂ 6:30 ਵਜੇ ਤੱਕ ਭਾਈ ਗੁਰਸ਼ਰਨ ਸਿੰਘ ਲੁਧਿਆਣਾ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਉਪਰੰਤ ਸ਼ਾਮ 6:30 ਵਜੇ ਤੋਂ 7 ਵਜੇ ਤੱਕ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ, ਭਾਈ ਸਿਮਰਪ੍ਰੀਤ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ, ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਟਰੱਸਟੀ ਅਮਰਦੀਪ ਸਿੰਘ, ਸੁਖਦੀਪ ਸਿੰਘ ਅਤੇ ਸਰਬਜੀਤ ਸਿੰਘ ਨੇ ਦੱਸਿਆ ਕਿ ਭਲਕੇ 26 ਮਾਰਚ ਨੂੰ ਸਵੇਰੇ 4.30 ਵਜੇ ਅੰਮ੍ਰਿਤ ਵੇਲੇ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖਾਲਸਾ ਖੰਨੇ ਵਾਲੇ ਸਿਮਰਨ ਸਾਧਨਾ ਉਪਰੰਤ ਗੁਰਸ਼ਬਦ ਪ੍ਰਚਾਰ ਸਭਾ ਸੋਹਾਣਾ, ਗਿਆਨੀ ਜਸਵੰਤ ਸਿੰਘ ਪਰਵਾਨਾ, ਭਾਈ ਰਾਜਪਾਲ ਸਿੰਘ, ਜਸਪਾਲ ਸਿੰਘ ਅਤੇ ਸੁਰਜੀਤ ਸਿੰਘ ਦਾ ਜਥਾ, ਭਾਈ ਮਹਿੰਦਰਪਾਲ ਸਿੰਘ, ਜਥਾ ਗੁਰਦੁਆਰਾ ਨਾਢਾ ਸਾਹਿਬ, ਅਕਾਲ ਸਹਾਇ ਨਿਸ਼ਕਾਮ ਸਤਿਸੰਗ ਸਭਾ ਦਿੱਲੀ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਮਲਕੀਤ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਗੁਰਮਿੰਦਰ ਸਿੰਘ ਲਾਲ ਲੁਧਿਆਣੇ ਵਾਲੇ, ਬੀਬੀ ਜਸਪ੍ਰੀਤ ਕੌਰ ਲਖਨਊ ਵਾਲੇ, ਭਾਈ ਵਿਨੀਤ ਸਿੰਘ ਦਿੱਲੀ ਵਾਲਿਆਂ ਦਾ ਜਥਾ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ। ਸ਼ਾਮ 6:30 ਵਜੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ ਅਤੇ ਹੋਰਨਾਂ ਜਥਿਆਂ ਵੱਲੋਂ ਕ੍ਰਮਵਾਰ ਰਾਤ 11 ਵਜੇ ਤੱਕ ਸ਼ਬਦ ਕੀਰਤਨ ਕੀਤਾ ਜਾਵੇਗਾ। ਇਸੇ ਦਿਨ ਮਹਾਨ ਅੰਮ੍ਰਿਤ ਸੰਚਾਰ ਵੀ ਹੋਵੇਗਾ ਜਦੋਂਕਿ ਅਖੀਰਲੇ ਦਿਨ 27 ਮਾਰਚ ਨੂੰ ਸਵੇਰੇ 10 ਵਜੇ ਵਿਸ਼ਾਲ ਖੂਨਦਾਨ ਕੈਂਪ ਲਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ