ਮੁਹਾਲੀ ਸ਼ਹਿਰ ਤੇ ਨੇੜਲੇ ਪਿੰਡਾਂ ਵਿੱਚ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਾਰਾ ਦਿਨ ਵੱਖ-ਵੱਖ ਗੁਰਦੁਆਰਿਆਂ ਵਿੱਚ ਰੌਣਕਾਂ ਲੱਗੀਆਂ ਰਹੀਆਂ ਅਤੇ ਢਾਡੀ ਅਤੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸ਼ਰਧਾਲੂਆਂ ਨੇ ਸ਼ਾਮ ਨੂੰ ਆਪਣੇ ਘਰਾਂ ਅਤੇ ਗੁਰੂਘਰਾਂ ਵਿੱਚ ਦੀਪਮਾਲਾ ਕੀਤੀ। ਪਿੰਡ ਕੁੰਭੜਾ ਵਿੱਚ ਨਗਰ ਕੀਰਤਨ ਸਜਾਇਆ ਗਿਆ। ਸਮਾਜ ਸੇਵੀ ਬਲਵਿੰਦਰ ਸਿੰਘ ਕੁੰਭੜਾ ਅਤੇ ਹੋਰਨਾਂ ਆਗੂਆਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਖਰੜ ਵਿੱਚ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ, ਰਣਜੀਤ ਨਗਰ ਵਿਖੇ ਗੁਰਪੁਰਬ ਧੂਮਧਾਮ ਨਾਲ ਮਨਾਇਆ ਗਿਆ।
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਗੁਰਦੇਵ ਸਿੰਘ ਕੋਮਲ ਲੋਹੀਆਂ ਵਾਲੀਆਂ ਬੀਬੀਆਂ ਦੇ ਇੰਟਰ ਨੈਸ਼ਨਲ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਢਾਡੀ ਵਾਰਾਂ ਰਾਹੀਂ ਜਾਣੂ ਕਰਵਾਇਆ। ਭਾਈ ਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-70 ਵਿੱਚ ਪ੍ਰਕਾਸ਼ ਪੁਰਬ ਮਨਾਇਆ ਗਿਆ। ਭਾਈ ਲਖਵਿੰਦਰ ਸਿੰਘ ਦੇ ਜਥੇ ਸਮੇਤ ਹੋਰ ਵੱਖ-ਵੱਖ ਰਾਗੀ ਸਿੰਘਾਂ ਦੇ ਜਥਿਆਂ ਨੇ ਇਲਾਹੀ ਬਾਣੀ ਨਾਲ ਗੁਆ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਯਤਨ ਕੀਤਾ। ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3ਬੀ1, ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2, ਗੁਰਦੁਆਰਾ ਬੀਬੀ ਭਾਨੀ ਜੀ ਫੇਜ਼-7, ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4, ਗੁਰਦੁਆਰਾ ਸ੍ਰੀ ਸਾਹਿਬਵਾੜਾ ਫੇਜ਼-5, ਗੁਰਦੁਆਰਾ ਸ੍ਰੀ ਰਾਮਗੜ੍ਹੀਆ ਫੇਜ਼-3ਬੀ1, ਗੁਰਦੁਆਰਾ ਸ੍ਰੀ ਧੰਨਾ ਭਗਤ ਫੇਜ਼-8, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਫੇਜ਼-9, ਗੁਰਦੁਆਰਾ ਸ੍ਰੀ ਗੁਰੂ ਹਰ ਚਰਨਕਮਲ ਸਾਹਿਬ ਫੇਜ਼-10, ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਫੇਜ਼-10, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11, ਗੁਰਦੁਆਰਾ ਸ੍ਰੀ ਅਕਾਲ ਆਸ਼ਰਮ ਸੋਹਾਣਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਫੇਜ਼-1 ਅਤੇ ਹੋਰਨਾਂ ਗੁਰੂਘਰਾਂ ਵਿੱਚ ਅੱਜ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ।

Load More Related Articles
Load More By Nabaz-e-Punjab
Load More In Awareness/Campaigns

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…