Nabaz-e-punjab.com

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਾਲੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਨਵੰਬਰ:
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਾਲੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਦੱਸਿਆ ਕਿ ਇੱਥੋਂ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਮੁਹਾਲੀ ਪਿੰਡ ਤੋਂ ਅਰਦਾਸ ਉਪਰੰਤ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।
ਇਹ ਨਗਰ ਕੀਰਤਨ ਗੁਰਦੁਆਰਾ ਗੋਬਿੰਦਸਰ ਤੋਂ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਵੇਗਾ, ਜੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1, ਪੁਰਾਣਾ ਡੀਸੀ ਦਫ਼ਤਰ, ਫਰੈਂਕੋ ਹੋਟਲ, ਡਿਪਲਾਸਟ ਚੌਂਕ, ਮਦਨਪੁਰਾ ਚੌਂਕ, ਗੁਰਦੁਆਰਾ ਸਾਚਾ ਧੰਨ ਫੇਜ਼-3ਬੀ1, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸੋਭਾ ਵਧਾਈ। ਸਿੱਖ ਅਜਾਇਬਘਰ ਮੁਹਾਲੀ ਵੱਲੋਂ ਫੁੱਲਾਂ ਨਾਲ ਸ਼ਿੰਗਾਰੇ ਹੋਏ ਦੋ ਵਾਹਨਾਂ ਵਿੱਚ ਸਿੱਖ ਕੌਮ ਦੇ ਮਹਾਨ ਯੋਧਿਆ ਅਤੇ ਹੋਰ ਸੂਰਬੀਰਾਂ ਦੇ ਬੁੱਤਾਂ ਦੀ ਪ੍ਰਦਰਸ਼ਨੀ ਵੀ ਨਗਰ ਕੀਰਤਨ ਵਿੱਚ ਸ਼ਾਮਲ ਸੀ। ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਫੋਰਸ ਵੱਲੋਂ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ। ਨਗਰ ਕੀਰਤਨ ਦਾ ਰਸਤੇ ਵਿੱਚ ਥਾਂ ਥਾਂ ’ਤੇ ਸਵਾਗਤ ਕੀਤਾ ਗਿਆ ਅਤੇ ਚਾਹ, ਬੈੱ੍ਰਡ ਪਕੌੜੇ, ਮਿਠਾਈ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਿਆ।
ਇਸ ਮੌਕੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ, ਭਾਈ ਅਮਰਾਓ ਸਿੰਘ, ਬਾਬਾ ਸੁਰਿੰਦਰ ਸਿੰਘ ਗੁਰਦੁਆਰਾ ਧੰਨਾ ਭਗਤ ਵਾਲੇ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਕਲਗੀਧਰ ਸੇਵਕ ਜਥਾ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ, ਹਰਦਿਆਲ ਸਿੰਘ ਮਾਨ, ਬਲਵਿੰਦਰ ਸਿੰਘ ਟੌਹੜਾ, ਬਲਜੀਤ ਸਿੰਘ ਖਾਲਸਾ, ਹਰਪਾਲ ਸਿੰਘ ਸੋਢੀ, ਕਰਮ ਸਿੰਘ ਬਬਰਾ, ਅਮਰਜੀਤ ਸਿੰਘ ਪਾਹਵਾ, ਮਨਜੀਤ ਸਿੰਘ ਮਾਨ, ਮਨਜੀਤ ਸਿੰਘ ਭੱਲਾ, ਸੁਰਜੀਤ ਸਿੰਘ ਮਠਾੜੂ, ਅਮਨਦੀਪ ਸਿੰਘ ਅਬਿਆਨਾ, ਗੁਰਮੇਲ ਸਿੰਘ ਮੁਹਾਲੀ ਪਿੰਡ, ਸੁਰਿੰਦਰ ਸਿੰਘ ਕਲੇਰ, ਸਵਰਨ ਸਿੰਘ ਭੁੱਲਰ, ਸਤਪਾਲ ਸਿੰਘ ਬਾਗੀ, ਨਿਰਮਲ ਸਿੰਘ ਭੁਰਜੀ, ਗੁਰਸ਼ਰਨ ਸਿੰਘ ਧੂਲਕੋਟ, ਬਲਬੀਰ ਸਿੰਘ, ਗੁਰਚਰਨ ਸਿੰਘ ਨੰਨੜਾ ਸਮੇਤ ਹੋਰ ਸਿੱਖ ਆਗੂ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…