nabaz-e-punjab.com

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ ਪ੍ਰਾਇਮਰੀ ਸਕੂਲਾਂ ਦੇ ਵਿੱਦਿਅਕ ਮੁਕਾਬਲੇ

14 ਨਵੰਬਰ ਨੂੰ ਸਕੂਲ ਪੱਧਰੀ, 19 ਨੂੰ ਕਲੱਸਟਰ ਪੱਧਰੀ, 23 ਨੂੰ ਬਲਾਕ ਪੱਧਰੀ ਤੇ 30 ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਨੀਆ ਭਰ ਵਿੱਚ ਸਮਾਗਮ ਕੀਤੇ ਜਾ ਰਹੇ ਹਨ। ਸਿੱਖਿਆ ਵਿਭਾਗ ਵੱਲੋਂ ਇਹਨਾਂ ਸਮਾਗਮਾਂ ਦੀ ਲੜੀ ਵਿੱਚ ਭਰਵੀਂ ਸ਼ਮੂਲੀਅਤ ਕਰਦਿਆਂ 14 ਨਵੰਬਰ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਏ ਜਾ ਰਹੇ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐੱਸਸੀਈਆਰਟੀ ਦੇ ਡਾਇਰੈਕਟਰ-ਕਮ- ਡੀਪੀਆਈ (ਐਲੀਮੈਂਟਰੀ) ਨੇ ਦੱਸਿਆ ਕਿ ਇਹ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ ਜਮਾਤਾਂ ਅਤੇ ਕੁਝ ਗਤੀਵਿਧੀਆਂ ਵਿੱਚ ਅਧਿਆਪਕਾਂ ਦੇ 14 ਨਵੰਬਰ ਨੂੰ ਸਕੂਲ ਪੱਧਰ, 19 ਨਵੰਬਰ ਨੂੰ ਕਲੱਸਟਰ ਪੱਧਰ, 23 ਨਵੰਬਰ ਨੂੰ ਬਲਾਕ ਪੱਧਰ ਅਤੇ 30 ਨਵੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾ ਰਹੇ ਹਨ।
ਇੰਦਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰੀ-ਪ੍ਰਾਇਮਰੀ ਵਰਗ ਵਿੱਚ ਵਿਦਿਆਰਥੀਆਂ ਲਈ ਵਰਗੀਕਰਨ ਕਰਵਾਉਣਾ, ਕ੍ਰਮ ਵਿੱਚ ਲਗਾਉਣਾ, ਪੱਜਲ ਹੱਲ ਕਰਨੇ, ਕੁਇਜ਼ ਮੁਕਾਬਲੇ ਅਤੇ ਰਾਈਮਜ਼ ਆਦਿ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਪ੍ਰਾਇਮਰੀ ਵਰਗ ਵਿੱਚ ਵਿਦਿਆਰਥੀਆਂ ਦੇ ਜਮਾਤਵਾਰ ਪੰਜਾਬੀ ਵਿਸ਼ੇ ਦੇ ਸੁੰਦਰ ਲਿਖਾਈ ਮੁਕਾਬਲੇ, ਭਾਸ਼ਣ ਮੁਕਾਬਲੇ, ਕਵਿਤਾ ਗਾਇਨ ਮੁਕਾਬਲੇ, ਪੜ੍ਹਨ ਮੁਕਾਬਲੇ, ਬੋਲ-ਲਿਖਤ ਮੁਕਾਬਲੇ, ਅੰਗਰੇਜ਼ੀ ਵਿਸ਼ੇ ਦੇ ਜਮਾਤਵਾਰ ਭਾਸ਼ਣ ਮੁਕਾਬਲੇ, ਸੁੰਦਰ ਲਿਖਾਈ ਮੁਕਾਬਲੇ, ਪੜ੍ਹਨ ਮੁਕਾਬਲੇ, ਬੋਲ ਲਿਖਤ ਮੁਕਾਬਲੇ, ਸੁੰਦਰ ਲਿਖਾਈ ਮੁਕਾਬਲੇ, ਗਣਿਤ ਵਿਸ਼ੇ ਦੇ ਜਮਾਤਵਾਰ ਪਹਾੜਿਆਂ ਦੇ ਮੁਕਾਬਲੇ ਅਤੇ ਜਨਰਲ ਵਿਸ਼ੇ ਚਿੱਤਰਕਾਰੀ ਅਤੇ ਆਮ-ਗਿਆਨ ਮੁਕਾਬਲੇ ਕਰਵਾਏ ਜਾਣਗੇ।
ਇਸੇ ਤਰ੍ਹਾਂ ਅਧਿਆਪਕ ਵਰਗ ਵਿੱਚ ਸੁੰਦਰ ਲਿਖਾਈ (ਪੰਜਾਬੀ ਤੇ ਅੰਗਰੇਜ਼ੀ) ਮੁਕਾਬਲੇ ਕਰਵਾਏ ਜਾਣਗੇ। ਡੀਪੀਆਈ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਪੱਧਰ ’ਤੇ ਹਰੇਕ ਵਿਦਿਆਰਥੀ ਅਤੇ ਅਧਿਆਪਕ ਦੀ ਸ਼ਮੂਲੀਅਤ ਲਾਜ਼ਮੀ ਹੋਵੇਗੀ ਅਤੇ ਸਬੰਧਤ ਮੁਕਾਬਲਿਆਂ ’ਚੋਂ ਜਮਾਤਵਾਰ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਅਤੇ ਅਧਿਆਪਕ ਕ੍ਰਮਵਾਰ ਕਲੱਸਟਰ ਪੱਧਰ, ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ।
ਗੁਣਾਤਮਿਕਤਾ ਤੇ ਆਧਾਰਿਤ ਵਿੱਦਿਅਕ ਮੁਕਾਬਲਿਆਂ ਬਾਰੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਸਾਰੇ ਵਿਦਿਆਰਥੀ ਅਤੇ ਉਨ੍ਹਾਂ ਨੂੰ ਪੜ੍ਹਾ ਰਹੇ ਸਾਰੇ ਅਧਿਆਪਕ ਭਾਗ ਲੈਣ ਲਈ ਉਤਾਵਲੇ ਹਨ। ਇਹ ਮੁਕਾਬਲੇ ਵਿਦਿਆਰਥੀਆਂ ਵਿੱਚ ਵਿੱਦਿਅਕ ਗੁਣਾਂ ਦੀ ਬਿਹਤਰੀ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦਾ ਵਾਧਾ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਤੇ ਸਿਖਲਾਈ ਵਰਕਸ਼ਾਪਾਂ ਵਿੱਚ ਅਧਿਆਪਕ ਸਿੱਖਿਆ ਵਿਭਾਗ ਤੋਂ ਮੰਗ ਕਰਦੇ ਰਹੇ ਹਨ ਕਿ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਵਿਦਿਆਰਥੀਆਂ ਲਈ ਵਿੱਦਿਅਕ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਜਾਵੇ ਅਤੇ ਇਹਨਾਂ ਮੁਕਾਬਲਿਆਂ ਲਈ ਇਹ ਸਮਾਂ ਬਹੁਤ ਹੀ ਢੁਕਵਾਂ ਅਤੇ ਸਮਰਪਣ ਭਾਵਨਾ ਭਰਪੂਰ ਹੈ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਬਹੁਤ ਹੀ ਲਗਨ ਨਾਲ ਪੜ੍ਹਾ ਰਹੇ ਹਨ ਅਤੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਦੀ ਝਲਕ ਇਨ੍ਹਾਂ ਮੁਕਾਬਲਿਆਂ ਵਿੱਚ ਸੁਭਾਵਿਕ ਹੀ ਨਜ਼ਰ ਆਵੇਗੀ।
ਇਨ੍ਹਾਂ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲਿਆਂ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸਮੁੱਚੀ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮ ਅਤੇ ਸੈਂਟਰ ਹੈੱਡ ਟੀਚਰ ਮਿਲ ਕੇ ਯੋਜਨਾਬੰਦੀ ਕਰਨਗੇ। ਮੁਕਾਬਲੇ ਵਾਲੇ ਦਿਨ ਹਰੇਕ ਸਕੂਲ ਵਿੱਚ ਸਿੱਖਣ ਸਿਖਾਉਣ ਸਮੱਗਰੀ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਬਣਾਉਣ ਲਈ ਸਕੂਲ ਮੁਖੀ ਅਗਾਊਂ ਸੂਚਨਾ ਦੇਣੀ ਯਕੀਨੀ ਬਣਾਉਣ। ਜਾਣਕਾਰੀ ਅਨੁਸਾਰ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਬੰਧਤ ਅਧਿਕਾਰੀਆਂ ਵੱਲੋਂ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਪੜ੍ਹੋ ਪੰਜਾਬ ਤੇ ਪੜ੍ਹਾਓ ਪੰਜਾਬ ਦੇ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਇਹ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਰਾਜ ਸਿੱਖਿਆ ਖੋਜ਼ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਜਾ ਰਹੇ ਹਨ। ਸਕੂਲਾਂ ਵਿੱਚ ਇਨ੍ਹਾਂ ਮੁਕਾਬਲਿਆਂ ਲਈ ਅਧਿਆਪਕਾਂ ਵੱਲੋਂ ਤਿਆਰੀ ਮਿਆਰੀ ਢੰਗ ਨਾਲ ਕਰਵਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਇਨ੍ਹਾਂ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲਿਆਂ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆਉਣਗੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…