Share on Facebook Share on Twitter Share on Google+ Share on Pinterest Share on Linkedin ਪ੍ਰਕਾਸ਼ ਪੁਰਬ: ਸਿੱਖਿਆ ਬੋਰਡ ਦੇ 100 ਤੋਂ ਵੱਧ ਮੁਲਾਜ਼ਮਾਂ ਨੇ ਕੀਤਾ ਖੂਨਦਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਅਮਰਜੀਤ ਸਿੰਘ ਖਾਲਸਾ (ਚੰਡੀਗੜ੍ਹ ਵਾਲੇ), ਅਕਾਲ ਅਕਾਦਮੀ ਗੁਰਦੁਆਰਾ ਬੜੂ ਸਾਹਿਬ (ਹਿਮਾਚਲ ਪ੍ਰਦੇਸ਼), ਭਾਈ ਸਤਨਾਮ ਸਿੰਘ ਕੋਹਾੜਕਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਨੇ ਸ਼ਬਦ ਕੀਰਤਨ ਅਤੇ ਭਾਈ ਹਰਪਾਲ ਸਿੰਘ ਕਥਾ ਵਾਚਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੇ ਕਥਾ ਪ੍ਰਚਾਰ ਕੀਤਾ ਗਿਆ। ਇਸ ਮੌਕੇ ਸਿੱਖਿਆ ਬੋਰਡ ਐਂਪਲਾਈਜ਼ ਬਲੱਡ ਡੋਨਰਜ਼ ਸੁਸਾਇਟੀ ਵੱਲੋਂ ਖੂਨਦਾਨ ਕੈਂਪ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਸਕੂਲ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਕੀਤਾ। ਉਨ੍ਹਾਂ ਨੇ ਬੋਰਡ ਮੁਲਾਜ਼ਮਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੀ ਹਰ ਰੂਪ ਵਿੱਚ ਸੇਵਾ ਕਰਨਾ ਹੀ ਸਿੱਖਿਆ ਬੋਰਡ ਦਾ ਸੰਦੇਸ਼ ਹੈ ਅਤੇ ਇਸੇ ਨੂੰ ਅਧਾਰ ਬਣਾ ਕੇ ਬੋਰਡ ਆਪਣਾ ਕਾਰਜ ਲਗਾਤਾਰ ਕਰਦਾ ਰਹੇਗਾ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਰਮਾਏ ਅਨੁਸਾਰ ਜੀਵਨ ਜਿਊਣ ਲਈ ਕਿਹਾ। ਸੁਸਾਇਟੀ ਦੇ ਪ੍ਰਧਾਨ ਅਜੀਤਪਾਲ ਸਿੰਘ ਅਤੇ ਜਨਰਲ ਸਕੱਤਰ ਅਮਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ 100 ਤੋਂ ਵੱਧ ਬੋਰਡ ਮੁਲਾਜ਼ਮਾਂ ਨੇ ਖੂਨਦਾਨ ਕੀਤਾ। ਸਾਰੇ ਖੂਨਦਾਨੀਆਂ ਨੂੰ ਤੋਹਫ਼ੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ