Nabaz-e-punjab.com

ਪ੍ਰਕਾਸ਼ ਪੁਰਬ: ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲੇ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਅੱਜ ਸ਼ਹਿਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇੱਥੋਂ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਏ ਇਸ ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਜੋ ਸ਼ਹਿਰ ਦੇ ਵੱਖ ਵੱਖ ਹਿੱਸਿਆਂ ’ਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਢੱਡੀ ਸਾਹਿਬ ਮਨੌਲੀ ਸੈਕਟਰ-82 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਇਸ ਤੋਂ ਪਹਿਲਾਂ ਰਸਤੇ ਵਿੱਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਨੇ ਫੇਜ਼-11 ਵਿੱਚ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ, ਸੰਤ ਜੱਗਾ ਸਿੰਘ ਸੰਤ ਖਾਲਸਾ ਦਲ ਸ੍ਰੀ ਫਤਹਿਗੜ੍ਹ ਸਾਹਿਬ, ਬਾਬਾ ਅਮਰਾਓ ਸਿੰਘ, ਬਾਬਾ ਸੁਰਿੰਦਰ ਸਿੰਘ ਗੁਰਦੁਆਰਾ ਧੰਨਾ ਭਗਤ, ਬਾਬਾ ਸੰਦੀਪ ਸਿੰਘ ਮਜਾਰੀ ਵਾਲੇ, ਬਾਬਾ ਪਰਮਿੰਦਰ ਸਿੰਘ ਸੰਧੂਆਂ, ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਅਕਾਲੀ ਕੌਂਸਲਰ ਸਤਬੀਰ ਸਿੰਘ ਧਨੋਆ, ਗੁਰਮੀਤ ਸਿੰਘ ਵਾਲੀਆ, ਪਰਮਜੀਤ ਸਿੰਘ ਗਿੱਲ, ਜਸਰਾਜ ਸਿੰਘ ਸੋਨੂੰ, ਜਤਿੰਦਰਪਾਲ ਸਿੰਘ ਜੇਪੀ, ਬਾਬਾ ਅਵਤਾਰ ਸਿੰਘ ਗੀਗੇਮਾਜਰਾ, ਰਾਜਪਾਲ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਹਰਦੀਪ ਸਿੰਘ ਬਠਲਾਣਾ, ਬੀਬਾ ਮੋਹਣੀ ਸੰਤੇਮਾਜਰਾ, ਉਦਮ ਸਿੰਘ ਭਬਾਤ, ਕਰਮਜੀਤ ਸਿੰਘ, ਕਮਲਪ੍ਰੀਤ ਸਿੰਘ, ਬਲਜੀਤ ਸਿੰਘ ਸਾਲਾਪੁਰ, ਜਗਦੀਪ ਸਿੰਘ, ਸੁਖਦੇਵ ਸਿੰਘ, ਹਰਪਾਲ ਸਿੰਘ ਸੋਢੀ, ਬਲਬੀਰ ਸਿੰਘ ਖਾਲਸਾ, ਸਤਨਾਮ ਸਿੰਘ ਸੈਣੀ, ਹਰਜਿੰਦਰ ਸਿੰਘ ਕਜਹੇੜੀ, ਪ੍ਰੀਤਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…