Share on Facebook Share on Twitter Share on Google+ Share on Pinterest Share on Linkedin ਪ੍ਰਕਾਸ਼ ਪੁਰਬ: ਗੁਰਦੁਆਰਾ ਅੰਬ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ ਅਖੀਰਲੇ ਦਿਨ ਵੱਡੀ ਗਿਣਤੀ ਵਿੱਚ ਪੁੱਜੀਆਂ ਦੁਰ ਦੁਰਾਡੇ ਦੀਆਂ ਸੰਗਤਾਂ, ਸ਼ਰਧਾਲੂਆਂ ਵੱਲੋਂ ਖੂਨਦਾਨ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਗੀ ਜਥਿਆਂ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਸਾਲਾਨਾ ਜੋੜ ਮੇਲ ਅਤੇ ਗੁਰਮਤਿ ਸਮਾਗਮ ਵੀਰਵਾਰ ਨੂੰ ਦੇਰ ਸ਼ਾਮ ਸਮਾਪਤ ਹੋ ਗਿਆ। ਅਖੀਰਲੇ ਦਿਨ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਦੌਰਾਨ ਦੂਰ ਦੁਰਾਡੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਅੱਜ ਦੂਜੇ ਦਿਨ ਵੀ ਖੂਨਦਾਨ ਕੈਂਪ ਲਾਇਆ ਗਿਆ। ਜਿਸ ਦਾ ਉਦਘਾਟਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਮੈਨੇਜਰ ਭਾਈ ਰਜਿੰਦਰ ਸਿੰਘ ਟਿਵਾਣਾ ਨੇ ਕੀਤਾ ਅਤੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਖੂਨਦਾਨ ਪ੍ਰਤੀ ਪਿੰਡ ਪੱਧਰ ’ਤੇ ਆਮ ਲੋਕਾਂ ਅਤੇ ਬੀਬੀਆਂ ਨੂੰ ਲਾਮਬੰਦ ਕਰਨ ’ਤੇ ਜ਼ੋਰ ਦਿੱਤਾ। ਸ੍ਰੀ ਕਾਹਲੋਂ ਨੇ ਦੱਸਿਆ ਕਿ ਕੈਂਪ ਵਿੱਚ 100 ਤੋਂ ਵੱਧ ਨੌਜਵਾਨਾਂ ਅਤੇ ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਸਰਕਾਰੀ ਮੈਡੀਕਲ ਤੇ ਜਨਰਲ ਹਸਪਤਾਲ ਸੈਕਟਰ-16 ਬਲੱਡ ਬੈਂਕ ਦੀ ਟੀਮ ਨੇ ਖੂਨ ਦੇ ਯੂਨਿਟ ਇਕੱਤਰ ਕੀਤੇ। ਇਸ ਮੌਕੇ ਪੰਥਕ ਆਗੂ ਭਾਈ ਹਰਦੀਪ ਸਿੰਘ, ਐਸਜੀਪੀਸੀ ਦੇ ਮੈਂਬਰ ਅਜਮੇਰ ਸਿੰਘ ਖੇੜਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਬੀਬੀ ਹਰਜਿੰਦਰ ਕੌਰ, ਅਵਤਾਰ ਸਿੰਘ ਸਾਂਪਲਾ, ਗੁਰਸੇਵ ਸਿੰਘ ਹਰਪਾਲਪੁਰ, ਪ੍ਰਚਾਰਕ ਭਾਈ ਰਾਜਪਾਲ ਸਿੰਘ ਤੇ ਜਤਿੰਦਰ ਸਿੰਘ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਬੱਬਰਾ, ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਹਰਦੀਪ ਸਿੰਘ ਬਠਲਾਣਾ, ਪਰਮਜੀਤ ਸਿੰਘ ਕਾਹਲੋਂ, ਬੀਬੀ ਕਸ਼ਮੀਰ ਕੌਰ, ਰਜਿੰਦਰ ਸਿੰਘ ਮਾਨ, ਬਲਵਿੰਦਰ ਸਿੰਘ ਟੌਹੜਾ ਸਮੇਤ ਹੋਰ ਆਗੂ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਮੈਨੇਜਰ ਭਾਈ ਰਜਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਦਾ ਸਿਲਸਿਲਾ ਦੇਰ ਸ਼ਾਮ ਤੱਕ ਜਾਰੀ ਰਿਹਾ। ਅਖੀਰਲੇ ਦਿਨ ਪੰਥ ਪ੍ਰਸਿੱਧ ਰਾਗੀ ਅਤੇ ਢਾਡੀ ਜਥਿਆਂ ਨੇ ਸਾਰਾ ਦਿਨ ਕਥਾ, ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਦੌਰਾਨ ਸੈਂਕੜੇ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ