Nabaz-e-punjab.com

ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਨੇੜਲੇ ਪਿੰਡਾਂ ਵਿੱਚ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਦਿਨ ਭਰ ਗੁਰਬਾਣੀ ਕੀਰਤਨ ਚੱਲਿਆ ਅਤੇ ਥਾਂ-ਥਾਂ ’ਤੇ ਲੰਗਰ ਲਗਾਏ ਗਏ। ਸ਼ਹਿਰ ਵਿੱਚ ਦੋ ਪ੍ਰਮੁੱਖ ਥਾਵਾਂ ’ਤੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਅਤੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਹੋਏ। ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਚੱਪੜਚਿੜੀ ਕਲਾਂ ਵਿੱਚ ਵੀ ਗੁਰਪੁਰਬ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਜਾਰੀ ਰਿਹਾ। ਗੁਰਦੁਆਰਾ ਅੰਬ ਸਾਹਿਬ ਅਤੇ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਬੀਬੀਆਂ ਦੇ ਜਥਿਆਂ ਸਮੇਤ ਹੋਰ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।
ਇੱਥੋਂ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਮੁਹਾਲੀ ਪਿੰਡ ਵਿੱਚ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-70 ਅਤੇ ਫੇਜ਼-1, ਫੇਜ਼-2, ਗੁਰਦੁਆਰਾ ਸਾਹਿਬ ਫੇਜ਼-6, ਗੁਰਦੁਆਰਾ ਸਾਚਾ ਧੰਨ ਫੇਜ਼-3ਬੀ1, ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4, ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹ ਫੇਜ਼-9, ਗੁਰਦੁਆਰਾ ਹਰਚਰਨ ਕਮਲ ਸਾਹਿਬ ਫੇਜ਼-10, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11, ਗੁਰਦੁਆਰਾ ਸਾਹਿਬ ਬੀਬੀ ਭਾਨੀ ਫੇਜ਼-7, ਗੁਰਦੁਆਰਾ ਸੰਤ ਬਾਬਾ ਸਮੀਰ ਸਿੰਘ ਬਲੌਂਗੀ, ਗੁਰਦੁਆਰਾ ਸਿੰਘ ਸਭਾ ਲਾਂਡਰਾਂ, ਗੁਰਦੁਆਰਾ ਸਿੰਘ ਸ਼ਹੀਦਾਂ ਨਿਊਂ ਲਾਂਡਰਾਂ ਸਮੇਤ ਸ਼ਹਿਰ ਦੇ ਹੋਰਨਾਂ ਹਿੱਸਿਆਂ ਅਤੇ ਨੇੜਲੇ ਪਿੰਡਾਂ ਵਿੱਚ 550 ਸਾਲਾ ਗੁਰਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ ਅਤੇ ਇਨ੍ਹਾਂ ਸਾਰੀਆਂ ਥਾਵਾਂ ’ਤੇ ਵੀ ਗੁਰਬਾਣੀ ਕੀਰਤਨ ਹੋਇਆ ਅਤੇ ਲੰਗਰ ਲਗਾਏ ਗਏ। ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਕਰਮਚਾਰੀਆਂ ਵੱਲੋਂ ਲੰਗਰ ਲਗਾਇਆ ਗਿਆ। ਕਲਗੀਧਰ ਸੇਵਕ ਜਥਾ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਤੇ ਸਾਥੀਆਂ ਨੇ ਵੀ ਲੱਡੂ ਅਤੇ ਰਸਗੁੱਲੇ ਅਤੇ ਗੁਲਾਬ ਜ਼ਾਮਨਾਂ ਦਾ ਲੰਗਰ ਲਾਇਆ।
ਇਨ੍ਹਾਂ ਸਮਾਗਮਾਂ ਵਿੱਚ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਪਰਮਜੀਤ ਸਿੰਘ ਗਿੱਲ, ਬਲਵਿੰਦਰ ਸਿੰਘ ਟੌਹੜ, ਹਰਦਿਆਲ ਸਿੰਘ ਮਾਨ, ਮਨਜੀਤ ਸਿੰਘ ਮਾਨ, ਗੁਰਚਰਨ ਸਿੰਘ ਨੰਨੜਾ, ਕਰਮ ਸਿੰਘ ਬਬਰਾ, ਜਸਵੰਤ ਸਿੰਘ ਭੁੱਲਰ, ਅਮਰਜੀਤ ਸਿੰਘ ਪਾਹਵਾ, ਮਹਿੰਦਰ ਸਿੰਘ ਸਮੇਤ ਹੋਰਨਾਂ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…