ਪ੍ਰਕਾਸ਼ ਪੁਰਬ: ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ’ਤੇ ਅਮਲ ਕਰਨ ਦੀ ਲੋੜ: ਕੁਲਵੰਤ ਸਿੰਘ

ਮੁਹਾਲੀ ਦੇ ਵੱਖ-ਵੱਖ ਗੁਰੂ-ਘਰਾਂ ਵਿੱਚ ਨਤਮਸਤਕ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ:
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅੱਜ ਮੁਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਵੱਖ-ਵੱਖ ਗੁਰੂ-ਘਰਾਂ ਵਿੱਚ ਨਤਮਸਤਕ ਹੋਏ ਅਤੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ। ਨਾਲ ਹੀ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਸਮੁੱਚੀ ਲੁਕਾਈ ਨੂੰ ਸਚਾਈ ’ਤੇ ਚੱਲਣ ਦਾ ਹੋਕਾ ਦਿੱਤਾ, ਉੱਥੇ ਆਪਣੇ ਹੱਥੀ ਕਿਰਤ ਕਰਨ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਕਾਇਨਾਤ ਨਾਲ ਪਿਆਰ ਕਰਨ ਦੀ ਸਿੱਖਿਆ ਦਿੱਤੀ ਅਤੇ ਸਮੁੱਚੀ ਮਾਨਵਤਾ ਨੂੰ ਨਾਮ ਜਪੋ, ਵੰਡ ਕੇ ਛਕੋ ਦਾ ਹੋਕਾ ਦਿੱਤਾ।
ਇਸ ਦੌਰਾਨ ‘ਆਪ’ ਵਿਧਾਇਕ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਫੇਜ਼-8, ਗੁਰਦੁਆਰਾ ਸਾਹਿਬ ਫੇਜ਼-6, ਗੁਰਦੁਆਰਾ ਸਾਹਿਬ ਸੈਕਟਰ-71 ਅਤੇ ਪਿੰਡ ਜੁਝਾਰ ਨਗਰ ਦੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ। ਇਸ ਮੌਕੇ ਉੁਨ੍ਹਾਂ ਨਾਲ ਕੁਲਦੀਪ ਸਿੰਘ ਸਮਾਣਾ, ਸਰਕਲ ਪ੍ਰਧਾਨ ਆਰਪੀ ਸ਼ਰਮਾ, ਅਕਬਿੰਦਰ ਸਿੰਘ ਗੋਸਲ, ਡਾ. ਕੁਲਦੀਪ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਪ੍ਰਗਟ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …