Share on Facebook Share on Twitter Share on Google+ Share on Pinterest Share on Linkedin ਗੁਰੂ ਹਰਿਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ ਅਖੀਰਲੇ ਦਿਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਜੋੜ-ਮੇਲ ਅੱਜ ਦੇਰ ਰਾਤ ਸਮਾਪਤ ਹੋ ਗਿਆ। ਅਖੀਰਲੇ ਦਿਨ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਨੇ ਸ਼ਿਰਕਤ ਕੀਤੀ। ਸਵੇਰ ਤੋਂ ਲੈ ਕੇ ਸਾਰਾ ਦਿਨ ਦੇਰ ਰਾਤ ਤੱਕ ਕਥਾ, ਕੀਰਤਨ ਅਤੇ ਗੁਰਬਾਣੀ ਦਾ ਪ੍ਰਵਾਹ ਚੱਲਿਆ। ਸਮਾਗਮ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ, ਐਸਜੀਪੀਸੀ ਮੈਨੇਜਰ ਰਜਿੰਦਰ ਸਿੰਘ ਟੌਹੜਾ ਅਤੇ ਅਕਾਲੀ ਵਿਧਾਇਕ ਐਨਕੇ ਸ਼ਰਮਾ ਸਣੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸੇਵਾ ਅਤੇ ਸਿਮਰਨ ਨਾਲ ਹੀ ਭਵਸਾਗਰ ’ਚੋਂ ਆਪਣੀ ਬੇੜੀ ਨੂੰ ਬੰਨ੍ਹੇ ਲਾ ਸਕਦੇ ਹਾਂ। ਕਿਉਂਕਿ ਕਲਯੁੱਗ ਵਿੱਚ ਅਨੇਕਾਂ ਰੁਕਾਵਟਾਂ ਮਨੁੱਖ ਨੂੰ ਆ ਘੇਰ ਲੈਂਦੀਆਂ ਹਨ, ਪ੍ਰੰਤੂ ਗੁਰੂ ਦੇ ਲੜ ਲੱਗੇ ਮਨੁੱਖ ਦਾ ਕੋਈ ਕੁਝ ਨਹੀਂ ਵਿਗਾੜ ਸਕਦਾ। ਅਖੀਰੀਲੇ ਦਿਨ ਅਖੀਰਲੇ ਦਿਨ ਸਮਾਗਮ ਦੀ ਅਰੰਭਤਾ ਭਾਈ ਰਜਿੰਦਰ ਸਿੰਘ ਸੋਹਣੀ ਦੇ ਰਾਗੀ ਜਥਾ ਦੇ ਕੀਰਤਨ ਨਾਲ ਹੋਈ। ਉਪਰੰਤ ਭਾਈ ਸੁਰਜੀਤ ਸਿੰਘ ਹਜ਼ੂਰੀ ਰਾਗੀ, ਮਾਤਾ ਸੁੰਦਰ ਕੌਰ ਸੁਖਮਨੀ ਸੇਵਾ ਸੁਸਾਇਟੀ, ਹਰਜੀਤ ਸਿੰਘ, ਗਿਆਨੀ ਚਰਨ ਸਿੰਘ ਆਲਮਗੀਰ ਲੁਧਿਆਣਾ ਵਾਲੇ, ਭਾਈ ਸੁਖਜੀਤ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਸਤਿੰਦਰਪਾਲ ਸਿੰਘ, ਭਾਈ ਹਰਨਾਮ ਸਿੰਘ, ਭਾਈ ਸਤਿੰਦਰਬੀਰ ਸਿੰਘ ਅਤੇ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਪਰਮਜੀਤ ਸਿੰਘ ਖਾਲਸਾ ਸ੍ਰੀ ਅਨੰਦਪੁਰ ਸਾਹਿਬ, ਭਾਈ ਦਵਿੰਦਰ ਸਿੰਘ ਖਾਲਸਾ, ਭਾਈ ਦਵਿੰਦਰ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਰਾਜਪਾਲ ਸਿੰਘ ਪ੍ਰਚਾਰਕ, ਗਿਆਨੀ ਹਰਦੀਪ ਸਿੰਘ, ਗਿਆਨੀ ਅਤਰ ਸਿੰਘ ਹੈੱਡ ਗੰ੍ਰਥੀ, ਗਿਆਨੀ ਸਰਬਜੀਤ ਸਿੰਘ, ਪਰਮਜੀਤ ਸਿੰਘ ਗਿੱਲ, ਭਾਈ ਜਤਿੰਦਰਪਾਲ ਸਿੰਘ ਜੇਪੀ, ਬਲਬੀਰ ਸਿੰਘ, ਹਰਪਾਲ ਸਿੰਘ ਸੋਢੀ, ਤਾਰਾ ਸਿੰਘ, ਜਤਿੰਦਰ ਕੌਰ, ਮਨਜੀਤ ਕੌਰ, ਜਗਜੀਤ ਸਿੰਘ, ਗੁਰਦੇਵ ਸਿੰਘ, ਇੰਦਰਜੀਤ ਸਿੰਘ, ਪ੍ਰੀਤਮ ਸਿੰਘ, ਮਨਜੀਤ ਸਿੰਘ ਮਾਨ, ਰਾਜ ਕੰਵਰਜੋਤ ਸਿੰਘ, ਜਸਰਾਜ ਸਿੰਘ ਸੋਨੂੰ, ਜਗਦੀਪ ਸਿੰਘ, ਕਰਮ ਸਿੰਘ ਬਬਰਾ, ਹਰਵਿੰਦਰ ਸਿੰਘ ਸੁਰੀ, ਪਰਮਜੀਤ ਸਿੰਘ ਕਾਹਲੋਂ, ਬੀਬੀ ਕਸ਼ਮੀਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਸਮਾਗਮ ਦੌਰਾਨ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਸਾਰੇ ਜਥਿਆਂ ਨੂੰ ਸਨਮਾਨਿਤ ਕੀਤਾ। ਸੈਂਕੜੇ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ