ਮੁਹਾਲੀ ਸ਼ਹਿਰ ਤੇ ਪਿੰਡਾਂ ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸਮੁੱਚੀ ਮਾਨਵਤਾ ਨੂੰ ਗੁਰੂ ਨਾਨਕ ਦੇਵ ਦੇ ਜੀਵਨ, ਸਿੱਖਿਆਵਾਂ ’ਤੇ ਚੱਲਣ ਦੀ ਲੋੜ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 27 ਨਵੰਬਰ:
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਸੋਮਵਾਰ ਨੂੰ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਵੱਖ-ਵੱਖ ਗੁਰਦੁਆਰਿਆਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਹੇ। ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਅੰਬ ਸਾਹਿਬ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਸਾਚਾ ਧਨ ਸਾਹਿਬ, ਗੁਰਦੁਆਰਾ ਸਾਹਿਬ ਫੇਜ਼-6, ਗੁਰਦੁਆਰਾ ਅੰਬੇਦਕਰ ਸੁਸਾਇਟੀ ਸੈਕਟਰ-76, ਗੁਰਦੁਆਰਾ ਸਾਹਿਬ ਸੈਕਟਰ-71, ਗੁਰਦੁਆਰਾ ਸਾਹਿਬ ਸੈਕਟਰ-94 ਵਿੱਚ ਨਤਮਸਤਕ ਹੋਏ ਅਤੇ ਗੁਰੂਘਰਾਂ ਵਿੱਚ ਸ਼ਬਦ ਕੀਰਤਨ ਸੁਣਿਆ।
ਵੱਖ-ਵੱਖ ਥਾਵਾਂ ’ਤੇ ਕਰਵਾਏ ਗਏ ਧਾਰਮਿਕ ਸਮਾਗਮਾਂ ਦੌਰਾਨ ਰਾਗੀ ਸਿੰਘਾਂ, ਢਾਡੀ ਜਥਿਆਂ, ਕਵੀਸ਼ਰਾਂ, ਕਥਾ ਵਾਚਕਾਂ, ਪ੍ਰਚਾਰਕਾਂ ਨੇ ਕਥਾ, ਕੀਰਤਨ, ਕਵੀਸ਼ਰੀ, ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਸੰਗਤ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਸਮੁੱਚੀ ਮਾਨਵਤਾ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ।
ਕੁਲਵੰਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੁਨੀਆਂ ਭਰ ਵਿੱਚ ਵੱਖ-ਵੱਖ ਜਗ੍ਹਾ ਦੇ ਉੱਪਰ ਜਾ ਕੇ ਉਦਾਸੀਆਂ ਕਰਕੇ ਚੰਗਿਆਈ ਦਾ ਹੋਕਾ ਦਿੱਤਾ ਅਤੇ ਅੱਤਿਆਚਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਦੇਵ ਦੇ ਦੱਸੇ ਰਾਹ ’ਤੇ ਚੱਲਦਿਆਂ ਹੱਥੀਂ ਕਿਰਤ ਕਰਨੀ, ਵੰਡ ਕੇ ਛੱਕਣ ਅਤੇ ਜੁਲਮ ਅਤੇ ਜੁਲਮ ਦਾ ਬੇਝਿਜਕ ਹੋ ਕੇ ਟਾਕਰਾ ਕਰਨਾ ਚਾਹੀਦਾ ਹੈ।

ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3ਬੀ1, ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2, ਗੁਰਦੁਆਰਾ ਬੀਬੀ ਭਾਨੀ ਜੀ ਫੇਜ਼-7, ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4, ਗੁਰਦੁਆਰਾ ਸ੍ਰੀ ਸਾਹਿਬਵਾੜਾ ਫੇਜ਼-5, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-70, ਗੁਰਦੁਆਰਾ ਸ੍ਰੀ ਰਾਮਗੜ੍ਹੀਆ ਫੇਜ਼-3ਬੀ1, ਗੁਰਦੁਆਰਾ ਸ੍ਰੀ ਧੰਨਾ ਭਗਤ ਫੇਜ਼-8, ਗੁਰਦੁਆਰਾ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਫੇਜ਼-9, ਗੁਰਦੁਆਰਾ ਸ੍ਰੀ ਗੁਰੂ ਹਰਚਰਨ ਕਮਲ ਸਾਹਿਬ ਫੇਜ਼-10, ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਫੇਜ਼-10, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11, ਗੁਰਦੁਆਰਾ ਸ੍ਰੀ ਅਕਾਲ ਆਸ਼ਰਮ ਸੋਹਾਣਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਫੇਜ਼-1 ਸਮੇਤ ਹੋਰਨਾਂ ਗੁਰੂਘਰਾਂ ਵਿੱਚ ਅੱਜ ਅੰਮ੍ਰਿਤ ਵੇਲੇ ਤੋਂ ਵੱਡੀ ਗਿਣਤੀ ਸ਼ਰਧਾਲੂ ਆਪਣੇ ਪਰਿਵਾਰਾਂ ਸਮੇਤ ਨਤਮਸਤਕ ਹੋਣੇ ਸ਼ੁਰੂ ਹੋ ਗਏ ਅਤੇ ਸਾਰਾ ਦਿਨ ਗੁਰਦੁਆਰਿਆਂ ਵਿੱਚ ਸੰਗਤ ਜੁੜਦੀ ਰਹੀ। ਉਧਰ, ਗੁਰਦੁਆਰਾ ਸਾਹਿਬ ਪਿੰਡ ਕੁੰਭੜਾ ਅਤੇ ਪਿੰਡ ਭਾਗੋਮਾਜਰਾ ਵਿੱਚ ਸੰਗਤ ਵੱਲੋਂ ਨਗਰ ਕੀਰਤਨ ਸਜਾਏ ਗਏ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼…