Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਅਰਜਨ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 30 ਅਪਰੈਲ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਪ੍ਰੇਮ ਸਿੰਘ ਪ੍ਰੇਮੀ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਪੰਜਵੇਂ ਪਾਤਿਸ਼ਾਹ ਦਾ ਜੀਵਨ ਬ੍ਰਿਤਾਂਤ ਸੰਗਤ ਨੂੰ ਢਾਡੀ ਵਾਰਾਂ ਵਿੱਚ ਸਰਵਣ ਕਰਾਇਆ। ਭਾਈ ਬਲਦੇਵ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਗੁਰੂ ਸਾਹਿਬ ਵੱਲੋਂ ਉਚਾਰਨ ਧੂਰ ਕੀ ਬਾਣੀ ਸ੍ਰੀ ਸੁਖਮਨੀ ਸਾਹਿਬ, ਸ੍ਰੀ ਬਾਰਾਂ ਮਾਹ, ਸ਼ਬਦ ਹਜ਼ਾਰੇ ਅਤੇ 30 ਰਾਗਾਂ ਵਿੱਚ 2218 ਸ਼ਬਦ ਜੋ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ, ਬਾਰੇ ਜਾਣੂ ਕਰਵਾਇਆ। ਇਸ ਮੌਕੇ ਭਾਈ ਓਂਕਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਦੀਪ ਸਿੰਘ, ਭਾਈ ਜੁਝਾਰ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਬਲਜੀਤ ਸਿੰਘ, ਬੀਬੀ ਬਲਵਿੰਦਰ ਕੌਰ, ਭਾਈ ਸੁਖਵਿੰਦਰ ਸਿੰਘ, ਭਾਈ ਹਰਬੀਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ