Nabaz-e-punjab.com

ਪ੍ਰਕਾਸ਼ ਪੁਰਬ: ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿੱਚ ‘ਚੜ੍ਹਿਆ ਸੋਧਣਿ ਧਰਤਿ ਲੁਕਾਈ’ ਵਿਸ਼ੇ ’ਤੇ ਸੈਮੀਨਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ:
ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਐੱਸਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਇੱਥੋਂ ਦੇ ਰਤਨ ਪ੍ਰੋਫੈਸ਼ਨਲ ਕਾਲਜ ਸੈਕਟਰ-78 (ਸੋਹਾਣਾ) ਦੇ ਆਡੀਟੋਰੀਅਮ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ‘ਚੜ੍ਹਿਆ ਸੋਧਣਿ ਧਰਤਿ ਲੁਕਾਈ’ ਸਿਰਲੇਖ ਹੇਠ ਸੈਮੀਨਾਰ ਕਰਵਾਇਆ ਗਿਆ। ਐਸਡੀਐਮ ਜਗਦੀਪ ਸਹਿਗਲ ਮੁੱਖ ਮਹਿਮਾਨ। ਮੁਹਾਲੀ ਨਿਗਮ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਤੇ ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਕਿਸ਼ਨਪੁਰਾ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਬੋਲਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਸਰਬਜਿੰਦਰ ਸਿੰਘ ਨੇ ਕਿਹਾ ਕਿ ਧਰਤੀ ’ਤੇ ਸਿਰਫ਼ ਦੋ ਪੈਗੰਬਰਾਂ ਨੂੰ ਹੀ ਬਾਬਾ ਦੇ ਨਾਮ ਨਾਲ ਸੰਬੋਧਨ ਕੀਤਾ ਜਾਂਦਾ ਹੈ। ਪਹਿਲਾਂ ਮਨੁੱਖੀ ਰੂਪ ਵਿੱਚ ਇਸ ਧਰਤੀ ’ਤੇ ਆਇਆ ਉਸ ਨੂੰ ਬਾਬਾ ਆਦਮ ਦੇ ਨਾਮ ਨਾਲ ਜਣਿਆ ਜਾਂਦਾ ਹੈ। ਜਿਸ ਨੂੰ ਯਾਹੂਦੀ ਆਪਣਾ ਪੈਗੰਬਰ ਮੰਨਦੇ ਹਨ। ਦੂਜਾ ਬਾਬਾ ਨਾਨਕ ਜੋ ਕੁਲ ਕਾਇਨਾਤ ਦਾ ਬਾਬਾ ਹੈ। ਉਨ੍ਹਾਂ ਕਰਨਾਟਕਾ ਦੇ ਜੰਗਲਾਂ ਦੇ ਆਪਣੇ ਦੌਰੇ ਜਾਣਕਾਰੀ ਸਾਂਝੀ ਕਰਦਿਆਂ ਬਾਰੇ ਕਿਹਾ ਕਿ ਭਾਵੇਂ ਉਧਰਲੇ ਪਿੰਡਾਂ ਦੇ ਲੋਕਾਂ ਨੂੰ ਸਿੱਖੀ ਦੀ ਬਹੁਤੀ ਸਮਝ ਨਹੀਂ ਹੈ ਪਰ ਉਹ ਬਾਬਾ ਨਾਨਕ ਨੂੰ ਪੀਰ ਬਾਬਾ ਨਾਨਕ ਵਜੋਂ ਜਾਣਦੇ ਹਨ।
ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਆਪਣੇ ਸਮੇਂ ਵਿੱਚ ਗੁਰੂ ਨਾਨਕ ਦੇਵ ਜੀ ਨੇ ਸਮਾਜਿਕ, ਰਾਜਨੀਤਕ, ਆਰਥਿਕਤਾ ਦਾ ਡੂੰਘਾ ਅਧਿਐਨ ਕੀਤਾ ਅਤੇ ਸਮਾਜਿਕ ਤਬਦੀਲੀ ਲਈ ਚਾਰ ਉਦਾਸੀਆਂ ਕੀਤੀਆਂ। ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਬਾਬਾ ਨਾਨਕ ਨੇ ਸਮੁੱਚੀ ਮਨੁੱਖਤਾ ਨੂੰ ਇਕ ਓਂਕਾਰ ਦਾ ਸਾਂਝਾ ਸੰਦੇਸ਼ ਦੇ ਕੇ ਪਿਆਰ ਮੁਹੱਬਤ ਨਾਲ ਰਹਿਣ ਦੀ ਸਿੱਖਿਆ ਦਿੰਦਿਆਂ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ। ਜਿਸ ਨੂੰ ਘਰ ਘਰ ਪਹੁੰਚਾਉਣ ਦੀ ਲੋੜ ਹੈ।
ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਰਚਨਾਤਮਿਕ, ਚਿੰਤਕ, ਮਾਨਵਵਾਦੀ, ਸਰਵੋਤਮ ਉੱਤਮਤਾ ਦੇ ਦਾਰਸ਼ਨਿਕ ਗੁਰੂ ਹਨ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਗੁਲਾਟੀ, ਜਨਰਲ ਸਕੱਤਰ ਤੇਜਿੰਦਰ ਸਿੰਘ ਬਰਾੜ, ਵਿੱਤ ਸਕੱਤਰ ਹਰਦੀਪਕ ਸਿੰਘ, ਸੈਮੀਨਾਰ ਦੇ ਕੋਆਰਡੀਨੇਟਰ ਕੰਵਲਜੀਤ ਸਿੰਘ ਰੂਬੀ ਸਮੇਤ ਗੂਗਲ ਬੇਬੇ ਕੁਲਵੰਤ ਕੌਰ, ਭਾਜਪਾ ਆਗੂ ਅਰੁਣ ਸ਼ਰਮਾ, ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ, ਸਮਾਜ ਸੇਵੀ ਸੁਰਜੀਤ ਸਿੰਘ ਖਮਾਣੋਂ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਪ੍ਰਿੰਸੀਪਲ ਅਮਰਜੋਤ, ਅਰਵੀਨ ਕੌਰ ਸੰਧੂ, ਪਰਦੀਪ ਸਿੰਘ ਹੈਪੀ, ਮੱਖਣ ਸਿੰਘ ਮੁਹਾਲੀ, ਓਪੀ ਸੈਣੀ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ, ਰਛਪਾਲ ਸਿੰਘ ਚਾਹਲ, ਕਮਾਡੈਂਟ ਜਗੀਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…