ਗੁਰਦੁਆਰਾ ਸਾਹਿਬ ਸੋਹਾਣਾ ਵਿੱਚ 28 ਨਵੰਬਰ ਤੋਂ 2 ਦਸੰਬਰ ਤੱਕ ਮਨਾਏ ਜਾਣਗੇ ਪ੍ਰਕਾਸ਼ ਪੁਰਬ ਸਮਾਗਮ

ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ 29 ਨਵੰਬਰ ਨੂੰ ਸਵੇਰੇ 11 ਵਜੇ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਬੰਧੀ 28 ਨਵੰਬਰ ਤੋਂ 2 ਦਸੰਬਰ ਤੱਕ ਸਾਲਾਨਾ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਓਂਕਾਰ ਸਿੰਘ ਊਨਾ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਪਿੰਦਰਪਾਲ ਸਿੰਘ, ਬਾਬਾ ਬੰਤਾ ਸਿੰਘ ਭਾਈ ਬਿਧੀ ਚੰਦ ਸੰਪ੍ਰਦਾਇ ਵਾਲੇ, ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਗਿਆਨੀ ਰਜਿੰਦਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸੀਸ ਗੰਜ ਸਾਹਿਬ ਨਵੀਂ ਦਿੱਲੀ, ਗਿਆਨੀ ਬਚਿੱਤਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਨਾਨਕ ਪਿਆਊ ਦਿੱਲੀ, ਬੀਬੀ ਦਲੇਰ ਕੌਰ ਖਾਲਸਾ ਅਤੇ ਨਕੋਦਰ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਪੰਥਕ ਢਾਡੀ ਜਥਾ, ਭਾਈ ਮਹਿਲ ਸਿੰਘ ਦਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਭਾਈ ਗੁਰਪ੍ਰੀਤ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ ਸਮੇਤ ਹੋਰ ਉੱਚ ਕੋਈ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ 29 ਨਵੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 30 ਨਵੰਬਰ ਨੂੰ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਇਨ੍ਹਾਂ ਸਾਰੇ ਸਮਾਗਮਾਂ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਬੁਲਾਰੇ ਨੇ ਦੱਸਿਆ ਕਿ 30 ਨਵੰਬਰ ਸਵੇਰੇ 9 ਵਜੇ ਅਖੰਡ ਸਾਹਿਬ ਆਰੰਭ ਕੀਤੇ ਜਾਣਗੇ ਅਤੇ 2 ਦਸੰਬਰ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ। ਇਸ ਉਪਰੰਤ ਸਾਰਾ ਦਿਨ ਅਤੇ ਦੇਰ ਰਾਤ ਤੱਕ ਧਾਰਮਿਕ ਸਮਾਗਮ ਹੋਵੇਗਾ। ਇਸ ਦਿਨ (2 ਦਸੰਬਰ ਨੂੰ) ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਸਵੇਰੇ 8 ਵਜੇ ਤੋਂ ਦੇਰ ਸ਼ਾਮ 6 ਵਜੇ ਤੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਪਵਿੱਤਰ ਅਸਥਾਨ ’ਤੇ ਦੇਸ਼ ਵਿਦੇਸ਼ ’ਚੋਂ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਆਉਂਦੀ ਹੈ ਅਤੇ ਵਿਸ਼ਵ ਭਰ ਵਿੱਚ ਇਸ ਅਸਥਾਨ ਦੀ ਬਹੁਤ ਮਹਾਨਤਾ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …