ਪਿੰਡਾਂ ਵਿੱਚ ਭਗਤ ਰਵੀਦਾਸ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਫਰਵਰੀ:
ਸ਼੍ਰੋਮਣੀ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਨੂੰ ਸਮਰਪਿਤ ਕੁਰਾਲੀ ਸਮੇਤ ਨੇੜਲੇ ਸਮੱੁਚੇ ਪਿੰਡਾਂ ਵਿਚ ਮਨਾਇਆ ਗਿਆ। ਇਸ ਮੌਕੇ ਬਰੌਲੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕਥਾਵਾਚਕ ਗਿਆਨੀ ਸੰਦੀਪ ਸਿੰਘ ਅਤੇ ਰਾਗੀ ਭਾਈ ਗੁਰਚੇਤ ਸਿੰਘ ਦਿਲਬਰ ਦੇ ਜਥਿਆਂ ਨੇ ਸੰਗਤਾਂ ਨੂੰ ਭਗਤ ਰਵਿਦਾਸ ਦੇ ਜੀਵਨ ਬਾਰੇ ਸੁਣਾਉਂਦੇ ਹੋਏ ਕਿਰਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਣਵੀਰ ਸਿੰਘ ਮੰਗ ਪੰਚ ਬਰੌਲੀ, ਦਲਜੀਤ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਮਹਿਮਾ ਸਿੰਘ, ਗਿਆਨੀ ਮਲਾਗਰ ਸਿੰਘ, ਬਲਵੀਰ ਸਿੰਘ, ਇੰਦਰਜੀਤ ਸਿੰਘ, ਮਾਸਟਰ ਅਮਰਦੀਪ ਸਿੰਘ, ਗਿਆਨੀ ਗੁਰਬਚਨ ਸਿੰਘ, ਸੁਖਦੀਪ ਸਿੰਘ, ਦਰਸ਼ਨ ਸਿੰਘ, ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਲੰਗਰ ਦੀ ਸੇਵਾ ਨਿਭਾਈ। ਇਸੇ ਤਰ੍ਹਾਂ ਪਿੰਡ ਸਹੌੜਾਂ, ਝਿੰਗੜਾਂ, ਚਤਮਾਲੀ, ਚਤਾਮਲੀ, ਬਾਬਾ ਸੋਤਲ, ਭਾਗੋਮਾਜਰਾ, ਸਿੰਹੋਮਾਜਰਾ, ਪਡਿਆਲਾ, ਲਖਨੌਰ ਸਮੇਤ ਦਰਜਨਾਂ ਪਿੰਡਾਂ ਵਿਚ ਧਾਰਮਕ ਸਮਾਗਮ ਕਰਵਾਏ ਗਏ ਜਿਨ੍ਹਾਂ ਵਿਚ ਸੰਗਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …