Share on Facebook Share on Twitter Share on Google+ Share on Pinterest Share on Linkedin ਟਕਸਾਲੀ ਆਗੂ ਪ੍ਰਵੀਨ ਬੰਗਾ ਬਸਪਾ ਪੰਜਾਬ ਦੇ ਸੂਬਾ ਸਕੱਤਰ ਨਿਯੁਕਤ, ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਮਿਸ਼ਨ-2022 ਫਤਿਹ ਕਰਨ ਲਈ ਵਰਕਰਾਂ ਨੂੰ ਇਕਮੁੱਠਤਾ ਨਾਲ ਕੰਮ ਕਰਨ ਦੀ ਅਪੀਲ ਬਸਪਾ ਦੇ ਸੂਬਾ ਸਕੱਤਰ ਪ੍ਰਵੀਨ ਬੰਗਾ ਦਾ ਪਿੰਡ ਪਹੁੰਚਣ ’ਤੇ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ/ਬੰਗਾ, 17 ਅਪਰੈਲ: ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੀਨੀਅਰ ਆਗੂ ਅਤੇ ਵਿਦਿਆਰਥੀ ਸਮੇਂ ਤੋਂ ਬਸਪਾ ਦੇ ਸੁਪਰੀਮੋ ਰਹੇ ਮਰਹੂਮ ਕਾਂਸ਼ੀ ਰਾਮ ਦੇ ਅੰਦੋਲਨ ਨੂੰ ਸਮਰਪਿਤ ਪਾਰਟੀ ਦੇ ਸੀਨੀਅਰ ਆਗੂ ਪ੍ਰਵੀਨ ਬੰਗਾ ਨੂੰ ਬਹੁਜਨ ਸਮਾਜ ਪਾਰਟੀ ਪੰਜਾਬ ਦਾ ਦੀ ਸੂਬਾ ਪੱਧਰ ਦੀ ਮੀਟਿੰਗ ਵਿੱਚ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ, ਪੰਜਾਬ ਚੰਡੀਗੜ੍ਹ ਦੇ ਇੰਚਾਰਜ ਵਿਪਲ ਕੁਮਾਰ ਅਤੇ ਪੰਜਾਬ ਪ੍ਰਧਾਨ ਡਾ. ਜਸਵੀਰ ਸਿੰਘ ਗੜ੍ਹੀ ਵੱਲੋਂ ਸੂਬਾ ਸਕੱਤਰ ਬਣਾਉਣ ਦਾ ਫੈਸਲਾ ਕੀਤਾ ਗਿਆ। ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਬਸਪਾ ਆਗੂ ਪ੍ਰਵੀਨ ਬੰਗਾ ਦਾ ਪਿੰਡ ਖੋਥੜਾ (ਹਲਕਾ ਬੰਗਾ) ਪੁੱਜਣ ’ਤੇ ਬਸਪਾ ਵਰਕਰਾਂ ਤੇ ਸਮਰਥਕਾਂ ਵੱਲੋਂ ਸਾਬਕਾ ਸਰਪੰਚ ਰਜਿੰਦਰ ਕੁਮਾਰ, ਬੀਬੀ ਗੁਰਦੇਵ ਕੌਰ ਸਾਬਕਾ ਵਾਈਸ ਚੇਅਰਪਰਸਨ, ਸਤਪਾਲ ਬਸਰਾ, ਸੁਰਿੰਦਰ ਬੰਗਾ ਐਡਵੋਕੇਟ ਤਜਿੰਦਰ ਬੰਗਾ, ਰੇਸ਼ਮ ਲਾਲ ਬੰਗਾ ਚਾਂਦੀ ਰਾਮ ਸਾਬਕਾ ਪੰਚ, ਸੁਰਿੰਦਰ ਪਾਲ ਸਾਬਕਾ ਪੰਚ, ਸਤਵਿੰਦਰ ਕੌਰ ਸਾਬਕਾ ਪੰਚ, ਹਰਬੰਸ ਲਾਲ ਬੰਗਾ ਆਦਿ ਨੇ ਭਰਵਾਂ ਸਵਾਗਤ ਕੀਤਾ। ਬਸਪਾ ਆਗੂ ਪ੍ਰਵੀਨ ਬੰਗਾ ਤੇ ਸਮੁੱਚੀ ਟੀਮ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਕਾਂਸ਼ੀ ਰਾਮ ਜੀ ਨੂੰ ਨਮਨ ਕਰਦਿਆਂ ਭਰੋਸਬਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਸ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਲਗਨ, ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਜਸਵਿੰਦਰ ਕੌਰ, ਜਗਤਾਰ ਕੌਰ, ਸੁਖਦੀਪ ਕੁਮਾਰ ਤੋਂ ਇਲਾਵਾ ਵਡੀ ਗਿਣਤੀ ਵਿੱਚ ਵਰਕਰ ਪੁੱਜੇ ਬਸਪਾ ਆਗੂ ਪ੍ਰਵੀਨ ਬੰਗਾ ਨੇ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਤੇ ਰਣਧੀਰ ਸਿੰਘ ਬੈਨੀਪਾਲ, ਵਿਪਲ ਕੁਮਾਰ, ਜਸਵੀਰ ਸਿੰਘ ਗੜ੍ਹੀ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਪਿੰਡ ਵਾਸੀਆਂ ਵੱਲੋਂ ਕੀਤਾ ਸਨਮਾਨ ਅੰਦੋਲਨ ਦਾ ਸਨਮਾਨ ਹੈ। ਉਨ੍ਹਾਂ ਨੇ ਮਿਸ਼ਨ-2022 ਫਤਿਹ ਕਰਨ ਲਈ ਇਕਮੁੱਠਤਾ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ