ਐਸਜੀਪੀਸੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 25 ਫਰਵਰੀ ਨੂੰ

ਭਾਈ ਹਰਜਿੰਦਰ ਸਿੰਘ ਧਾਮੀ ਸੰਗਤਾਂ ਨਾਲ ਕਰਨਗੇ ਗੁਰਮਤਿ ਵਿਚਾਰਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਕਮੇਟੀਆਂ ਅਤੇ ਸਮੁੱਚੀਆਂ ਸੰਗਤਾਂ ਵੱਲੋੱ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 25 ਫਰਵਰੀ ਨੂੰ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ। ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ਵੀ ਚਲਾਇਆ ਜਾਵੇਗਾ ਅਤੇ ਫਾਰਮ ਭਰੇ ਜਾਣਗੇ।
ਅਰਦਾਸ ਸਮਾਗਮ ਦੌਰਾਨ ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਚਾ ਧੰਨੁ ਸਾਹਿਬ, ਭਾਈ ਪਰਮਜੀਤ ਸਿੰਘ ਅਤੇ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਭਾਈ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕਰਨਗੇ।
ਇਸ ਵਿਸ਼ੇਸ਼ ਪ੍ਰੋਗਰਾਮ ਦੀ ਰੂਪ-ਰੇਖਾ ਉਲੀਕਣ ਸਬੰਧੀ ਅੱਜ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੀ ਇੱਕ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਵੀ ਸ਼ਾਮਲ ਹੋਏ। ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਅਮਰਜੀਤ ਸਿੰਘ, ਗੁਰਦੁਆਰਾ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਕਮਲਜੀਤ ਸਿੰਘ ਰੂਬੀ, ਕਰਤਾਰ ਸਿੰਘ ਤਸਿੰਬਲੀ, ਹਰਪਾਲ ਸਿੰਘ ਬਰਾੜ, ਨਿਰਮਲ ਸਿੰਘ, ਰਜਿੰਦਰ ਸਿੰਘ ਟੌਹੜਾ, ਪਰਮਜੀਤ ਸਿੰਘ ਗਿੱਲ, ਬਲਵਿੰਦਰ ਸਿੰਘ ਟੌਹੜਾ, ਸਰਬਜੀਤ ਸਿੰਘ ਪਾਰਸ, ਸੁਰਜੀਤ ਸਿੰਘ ਮਠਾੜੂ, ਹਰਵਿੰਦਰ ਸਿੰਘ ਨੰਬਰਦਾਰ, ਪ੍ਰੀਤਮ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਫੇਜ਼-1, ਰਣਜੀਤ ਸਿੰਘ ਗਿੱਲ ਪ੍ਰਧਾਨ ਫੇਜ਼ 5, ਤਰਲੋਚਨ ਸਿੰਘ, ਭਜਨ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜਰ ਹੋਏ।
ਗੁਰਦੁਆਰਾ ਤਾਲਮੇਲ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਲੜੀ ਵਿੱਚ ਗੁਰਮਤਿ ਸਮਾਗਮ 26 ਫਰਵਰੀ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿਖੇ ਹੋਣਗੇ। ਇਸ ਮੌਕੇ ਸਵੇਰੇ ਸਾਢੇ ਪੰਜ ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਸ਼ਾਮ ਦੇ ਪ੍ਰੋਗਰਾਮ ਵਿੱਚ ਭਾਈ ਜਬਰਤੋੜ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਸੰਤ ਬਾਬਾ ਸੁਰਜੀਤ ਸਿੰਘ ਅਮਰੀਕਾ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles

Check Also

ਈਟੀਟੀ ਭਰਤੀ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ

ਈਟੀਟੀ ਭਰਤੀ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ 2500 ’ਚੋਂ ਸਿਰਫ਼ 800 ਅਧਿਆਪਕ ਹੀ ਕਰ ਸ…