nabaz-e-punjab.com

ਜਰਮਨ ਦੌਰੇ ਤੋਂ ਪਰਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਮੁਹਾਲੀ ਵਿੱਚ ਅਕਾਲੀ ਵਰਕਰਾਂ ਵੱਲੋਂ ਨਿੱਘਾ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਕਤੂਬਰ:
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕਾ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪਿਛਲੇ ਦਿਨੀਂ ਜਰਮਨ ਦੌਰੇ ’ਤੇ ਜਾਣ ਤੋਂ ਬਾਅਦ ਅੱਜ ਮੁਹਾਲੀ ਪਰਤਣ ’ਤੇ ਹਲਕਾ ਨਿਵਾਸ਼ੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਮੇਂ ਚੰਦੂਮਾਜਰਾ ਨੇ ਦੱਸਿਆ ਕਿ ਪਿਛਲੇ ਦਿਨੀਂ 16 ਤੋਂ 20 ਅਕਤੂਬਰ ਦਾ ਤੱਕ ਪਾਰਲੀਮੈਂਟ ਦੀ ਕਮੇਟੀ ਦਾ ਵਿਸ਼ੇਸ ਵਫ਼ਦ ਜਰਮਨ ਦੌਰੇ ਤੇ ਗਿਆ। ਉਹਨਾਂ ਕਿਹਾ ਕਿ ਦੇਸ਼ ਦੇ 14 ਐਮ.ਪੀ ਵੱਲੋਂ ਇਸ ਦੌਰੇ ਵਿੱਚ ਸਿਰਕਤ ਕੀਤੀ ਗਈ। ਪ੍ਰੋ. ਚੰਦੂਮਾਜਰਾ ਨੇ ਜਰਮਨ ਦੌਰੇ ਨੂੰ ਸਫ਼ਲਤਾਪੂਰਨ ਨੇਪਰੇ ਚੜ੍ਹਿਆ ਦੱਸਦੇ ਹੋਏ ਕਿਹਾ ਕਿ ਇਸ ਸਮੇਂ ਪਾਰਲੀਮੈਂਟਰੀ ਕਮੇਟੀ ਵੱਲੋਂ ਅਲੱਗ-ਅਲੱਗ ਥਾਵਾਂ ਤੇ ਉੱਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ ਅਤੇ ਇਹ ਸਾਰੀਆਂ ਮੀਟਿੰਗਾਂ ਹੀ ਸਫ਼ਲ ਰਹੀਆਂ। ਇੱਥੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਦੇ ਅਧਿਆਪਕਾਂ ਉੱਪਰ ਕੈਪਟਨ ਸਰਕਾਰ ਵੱਲੋਂ ਥੋਪੇ ਨਾਦਰਸ਼ਾਹੀ ਫ਼ੈਸਲੇ ਦੀ ਉਹ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ।
ਉਹਨਾਂ ਕਿਹਾ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਬਾਰ ਇਸ ਤਰ੍ਹਾਂ ਹੋਇਆ ਹੈ ਕਿ ਲਗਭਗ 40 ਹਜ਼ਾਰ ਮਹੀਨਾ ਤਨਖਾਹਾਂ ਲੈਣ ਵਾਲੇ ਅਧਿਆਪਕਾਂ ਨੂੰ 15000 ਹਜ਼ਾਰ ਤੇ ਲਿਆਂ ਕੇ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਇਸ ਫ਼ੈਸਲੇ ਕਾਰਨ ਮਜ਼ਬੂਰਨ ਅਧਿਆਪਕਾਂ ਨੂੰ ਸੜਕਾਂ ਤੇ ਉਤਰਨਾ ਪਿਆ। ਇਸ ਤੋਂ ਵੱਡਾ ਜ਼ੁਲਮ ਸਰਕਾਰ ਇਹਨਾਂ ਅਧਿਆਪਕਾਂ ਦਬਾਕੇ ਮਾਰ ਰਹੀ ਅਤੇ ਮੁਅੱਤਲੀ ਰਾਹੀ ਉਨ੍ਹਾਂ ਧਮਕਾਉਣ ਦੇ ਯਤਨ ਕਰ ਰਹੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਜੇਕਰ ਸਰਕਾਰ ਇਹਨਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਨਹੀਂ ਕਰਦੀ ਤਾਂ ਅਕਾਲੀ ਦਲ ਹਰ ਸੰਘਰਸ਼ ਲਈ ਤਿਆਰ ਹੈ। ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਸ਼ਹਿਰੀ ਪ੍ਰਧਾਨ ਬਲਜੀਤ ਸਿੰਘ ਕੁੰਭੜਾ, ਸਾਬਕਾ ਐਮਡੀ ਲੇਬਰਫੈੱਡ ਪੰਜਾਬ ਪਰਮਿੰਦਰ ਸਿੰਘ ਸੋਹਾਣਾ, ਪੰਥਕ ਕਵੀ ਬਲਵੀਰ ਸਿੰਘ ਬੱਲ, ਉੱਘੇ ਕਾਰੋਬਾਰੀ ਬਲਦੇਵ ਸਿੰਘ ਕੰਗ, ਹਰਦੇਵ ਸਿੰਘ ਹਰਪਾਲਪੁਰ (ਓਐਸਡੀ), ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਪ੍ਰਿੰਸ਼, ਦਿਲਬੀਰ ਸਿੰਘ ਢੀਂਡਸਾ, ਸਰਦਾਰਾ ਸਿੰਘ ਜੁਝਾਰ ਨਗਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …