Nabaz-e-punjab.com

ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁਹਾਲੀ ਵਿੱਚ ਚੋਣ ਦਫ਼ਤਰ ਖੋਲ੍ਹਿਆ

ਸੈਕਟਰ-70 ਵਿੱਚ ਪੰਜ ਛੋਟੀਆਂ ਬੱਚੀਆਂ ਨੇ ਕੀਤਾ ਚੰਦੂਮਾਜਰਾ ਦੇ ਚੋਣ ਦਫ਼ਤਰ ਦਾ ਉਦਘਾਟਨ

ਚੰਦੂਮਾਜਰਾ ਆਪਣੇ ਸਮਰਥਕਾਂ ਦੇ ਵੱਡੇ ਕਾਫ਼ਲੇ ਨਾਲ 27 ਅਪਰੈਲ ਨੂੰ ਰੂਪਨਗਰ ਵਿੱਚ ਕਰਨਗੇ ਨਾਮਜ਼ਦਗੀ ਪੱਤਰ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅੱਜ ਇੱਥੋਂ ਦੇ ਸੈਕਟਰ-70 ਦੀ ਮਾਰਕੀਟ ਵਿੱਚ ਆਪਣਾ ਚੋਣ ਦਫ਼ਤਰ ਖੋਲ੍ਹਿਆ ਗਿਆ। ਜਿਸ ਦਾ ਉਦਘਾਟਨ ਪੰਜ ਛੋਟੀਆਂ ਬੱਚੀਆਂ ਨੇ ਫੀਤਾ ਕੱਟ ਕੇ ਕੀਤਾ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨੇ ਅਰਦਾਸ ਕੀਤੀ।
ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਐਨ.ਕੇ. ਸ਼ਰਮਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਖਰੜ ਤੋਂ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਮੇਅਰ ਕੁਲਵੰਤ ਸਿੰਘ, ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ ਨੇ ਸ੍ਰੀ ਚੰਦੂਮਾਜਰਾ ਨੂੰ ਲੋਕ ਸਭਾ ਚੋਣਾਂ ਵਿੱਚ ਜਿੱਤ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੀ ਚੰਦੂਮਾਜਰਾ ਵੱਲੋਂ 27 ਅਪਰੈਲ ਨੂੰ ਆਪਣੇ ਸਮਰਥਕਾਂ ਦੇ ਵੱਡੇ ਕਾਫ਼ਲੇ ਨਾਲ ਰੂਪਨਗਰ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ ਅਤੇ ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ’ਚੋਂ ਅਕਾਲੀ ਆਗੂਆਂ ਅਤੇ ਵਰਕਰਾਂ ਭਾਰੀ ਇਕੱਠ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇਗਾ। ਸ੍ਰੀ ਚੰਦੂਮਾਜਰਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਵਿਰੋਧੀਆਂ ਦੇ ਮੂੰਹ ਬੰਦ ਕੀਤੇ ਜਾ ਸਕਣ।
ਇਸ ਮੌਕੇ ਹਰਸਿਮਰਨ ਸਿੰਘ ਚੰਦੂਮਾਜਰਾ, ਯੂਥ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਮਹਿਲਾ ਵਿੰਗ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਬਲਾਕ ਸਮਿਤੀ ਦੇ ਮੈਂਬਰ ਅਵਤਾਰ ਸਿੰਘ ਮੌਲੀ, ਭਾਜਪਾ ਆਗੂ ਖੁਸ਼ਵੰਤ ਰਾਏ ਗੀਗਾ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਕਮਲਜੀਤ ਰੂਬੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਮੁੱਖ ਸਿੰਘ ਸੋਹਲ, ਸੁਖਦੇਵ ਸਿੰਘ ਪਟਵਾਰੀ, ਪਰਵਿੰਦਰ ਸਿੰਘ ਤਸਿੰਬਲੀ, ਫੂਲਰਾਜ ਸਿੰਘ, ਹਰਪਾਲ ਸਿੰਘ ਚੰਨਾ, ਸੁਰਿੰਦਰ ਸਿੰਘ ਰੋਡਾ, ਪਰਮਜੀਤ ਸਿੰਘ ਕਾਹਲੋਂ, ਜਸਵੀਰ ਕੌਰ ਅਤਲੀ, ਕਮਲਜੀਤ ਕੌਰ, ਰਜਿੰਦਰ ਕੌਰ ਕੁੰਭੜਾ, ਰਮਨਪ੍ਰੀਤ ਕੌਰ ਕੁੰਭੜਾ, ਰਜਨੀ ਗੋਇਲ, ਉਪਿੰਦਰਜੀਤ ਕੌਰ, ਅਰੁਣ ਸ਼ਰਮਾ, ਬੌਬੀ ਕੰਬੋਜ, ਸੈਹਬੀ ਅਨੰਦ (ਸਾਰੇ ਅਕਾਲੀ ਭਾਜਪਾ ਕੌਂਸਲਰ), ਸੁਰਿੰਦਰ ਆਨੰਦ, ਗੁਰਵਿੰਦਰ ਸਿੰਘ ਬਾਲੀ, ਜੋਗਿੰਦਰ ਸਿੰਘ ਸੋਂਧੀ, ਅਵਤਾਰ ਸਿੰਘ ਵਾਲੀਆ, ਹਰਮਨਜੋਤ ਸਿੰਘ ਕੁੰਭੜਾ, ਪਰਮਜੀਤ ਸਿੰਘ ਗਿੱਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…