ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ ਦੀਆਂ 4 ਸਕੂਲੀ ਬੱਸਾਂ ਦੇ ਚਲਾਨ ਕੱਟੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ:
ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਬੀੜਾ ਚੁੱਕਿਆ ਹੈ। ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਗਠਿਤ ਜ਼ਿਲ੍ਹਾ ਪੱਧਰੀ ਸੁਰੱਖਿਅਤ ਸਕੂਲ ਵਾਹਨ ਕਮੇਟੀ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ ਦੀਆਂ 9 ਬੱਸਾਂ ਦੀ ਚੈਕਿੰਗ ਦੌਰਾਨ 4 ਬੱਸਾਂ ਵਿੱਚ ਸੁਰੱਖਿਆ ਪ੍ਰਬੰਧਾਂ ਸਬੰਧੀ ਖ਼ਾਮੀਆਂ ਪਈਆਂ ਗਈਆਂ। ਜਿਸ ਕਾਰਨ ਇਨ੍ਹਾਂ ਬੱਸਾਂ ਦੇ ਚਲਾਨ ਕੱਟੇ ਗਏ। ਇਨ੍ਹਾਂ ਵਿੱਚ 2 ਲੇਡੀ ਅਟੈਂਡੈਂਟ ਦਾ ਨਾ ਹੋਣਾ, ਐਮਰਜੈਂਸੀ ਐਗਸਿਟ ਦਾ ਨਾ ਹੋਣਾ ਅਤੇ ਐਕਸਪਾਇਰਡ ਫਸਟ-ਏਡ ਕਿੱਟ ਕਾਰਨ ਚਲਾਨ ਕੱਟੇ ਗਏ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣ ਗਿਆ ਹੈ ਕਿਉਂਕਿ ਰੋਜ਼ਾਨਾ ਸੜਕ ਦੁਰਘਟਨਾਵਾਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਬਹੁਤ ਜ਼ਰੂਰੀ ਹੋ ਜਾਂਦਾ ਹੈ ਕਿ ਸਕੂਲੀ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ।
ਉਨ੍ਹਾਂ ਕਿਹਾ ਜਿਹੜੀਆਂ ਸਕੂਲੀ ਬੱਸਾਂ ਵਿੱਚ ਵਿਦਿਆਰਥੀ ਸਫ਼ਰ ਕਰ ਰਹੇ ਹਨ, ਉਹ ਸੁਰੱਖਿਆ ਸਕੂਲ ਵਾਹਨ ਨੀਤੀ ਮੁਤਾਬਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ। ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਦੌਰਾਨ ਇਹ ਸਾਹਮਣੇ ਆਈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀਂ ਚਲਾ ਰਹੇ ਹਨ। ਉਨ੍ਹਾਂ ਨੇ ਸਕੂਲ ਮੁਖੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਸੁਰੱਖਿਅਤ ਸਕੂਲ ਬੱਸ ਸਰਵਿਸ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਢਿੱਲਮੱਠ ਜਾਂ ਕਿਸੇ ਕਿਸਮ ਦੀ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਸਮਾਜ ਸੇਵੀ ਮਨਿੰਦਰ ਸਿੰਘ, ਕੌਂਸਲਰ ਕਿਰਨਪਾਲ ਕੌਰ, ਜ਼ਿਲ੍ਹਾ ਪੁਲੀਸ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਜਨਕ ਰਾਜ, ਖੇਤਰੀ ਟਰਾਂਸਪੋਰਟ ਅਥਾਰਟੀ ਦੇ ਨੁਮਾਇੰਦੇ ਰਾਜ ਕੁਮਾਰੀ ਨੇ ਵੀ ਸਕੂਲ ਬੱਸਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਅਚਨਚੇਤ ਚੈਕਿੰਗ ਦੌਰਾਨ ਸੁਰੱਖਿਅਤ ਸਕੂਲ ਵਾਹਨ ਨੀਤੀ ਸਬੰਧੀ ਬੱਸਾਂ ਦੇ ਚਾਲਕਾਂ ਅਤੇ ਮਹਿਲਾ ਅਟੈਂਡੈਟ ਨੂੰ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…