nabaz-e-punjab.com

ਭਾਰਤ ਦੇ ਪਹਿਲੇ ਰੱਖਿਆ ਮੰਤਰੀ ਬਲਦੇਵ ਸਿੰਘ ਦੁੱਮਣਾ ਦਾ ਜਨਮ ਦਿਨ ਮਨਾਉਣ ਸਬੰਧੀ ਸਰਗਰਮੀਆਂ ਤੇਜ਼

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਜੁਲਾਈ:
ਭਾਰਤ ਦੇ ਪਹਿਲੇ ਰੱਖਿਆ ਮੰਤਰੀ ਬਲਦੇਵ ਸਿੰਘ ਦੁੱਮਣਾ ਦੇ ਜਨਮ ਦਿਨ ਦੇ ਸਬੰਧ ਵਿੱਚ ਕੁਰਾਲੀ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ 31 ਜੁਲਾਈ ਨੂੰ ਕਰਵਾਏ ਜਾ ਰਹੇ ਪ੍ਰੋਗਰਾਮ ਸਬੰਧੀ ਹਰਬੰਸ ਸਿੰਘ ਕੰਧੋਲਾ ਅਤੇ ਯੂਥ ਆਗੂ ਅਰਵਿੰਦਰ ਸਿੰਘ ਪੈਂਟਾ ਦੀ ਅਗਵਾਈ ਵਿਚ ਪਿੰਡ ਪੱਧਰ ਤੇ ਲੋਕਾਂ ਨੂੰ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ ਗਿਆ। ਇਸ ਪ੍ਰੋਗਰਾਮ ਸਬੰਧੀ ਪਿੰਡ ਪੱਧਰ ਸਰਗਰਮੀਆਂ ਤੇਜ਼ ਕਰਦਿਆਂ ਅਕਾਲੀ ਦਲ 1920 ਦੇ ਆਗੂਆਂ ਨੇ ਲੋਕਾਂ ਨੂੰ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸਪਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜ਼ੋਨ ਪੱਧਰ ’ਤੇ ਡਿਊਟੀਆਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਜ਼ੋਨ ਮੀਆਂਪੁਰ ਚੰਗਰ ਲਈ ਗੁਰਮੀਤ ਸਿੰਘ ਅਤੇ ਜਗਤਾਰ ਸਿੰਘ ਖੇੜਾ, ਜ਼ੋਨ ਚੈੜੀਆਂ ਲਈ ਜਥੇ.ਜਸ਼ਮਰ ਸਿੰਘ ਚੈੜੀਆਂ, ਜ਼ੋਨ ਤਿਊੜ ਲਈ ਭੁਪਿੰਦਰ ਸਿੰਘ, ਜ਼ੋਨ ਕਾਦੀਮਾਜਰਾ ਲਈ ਸੁਰਿੰਦਰ ਸਿੰਘ ਕਾਦੀਮਾਜਰਾ, ਜ਼ੋਨ ਗੁੰਨੋਮਾਜਰਾ ਗੁਰਚਰਨ ਸਿੰਘ, ਜ਼ੋਨ ਸਿੰਘਪੁਰਾ ਲਈ ਗੁਰਸੇਵਕ ਸਿੰਘ, ਸ਼ਹਿਰ ਕੁਰਾਲੀ ਲਈ ਚੇਤਨ ਸ਼ਰਮਾ, ਕ੍ਰਿਸ਼ਨ ਮੁਰਾਰੀ ਗੌਤਮ, ਮੁੱਲਾਂਪੁਰ ਜ਼ੋਨ ਲਈ ਅਰਵਿੰਦਰ ਸਿੰਘ ਪੈਂਟਾ ਅਤੇ ਭਜਨ ਸਿੰਘ ਸ਼ੇਰਗਿੱਲ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

Load More Related Articles
Load More By Nabaz-e-Punjab
Load More In General News

Check Also

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲ…