Share on Facebook Share on Twitter Share on Google+ Share on Pinterest Share on Linkedin ਸਾਲਾਨਾ ਗੁਰਮਿਤ ਸਮਾਗਮ ਅਤੇ ਸਮੂਹਿਕ ਆਨੰਦ ਕਾਰਜ ਦੀਆਂ ਤਿਆਰੀਆਂ ਜ਼ੋਰਾਂ ’ਤੇ: ਬਾਬਾ ਭੁਪਿੰਦਰ ਸਿੰਘ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 31 ਅਗਸਤ: ਗੁਰਦੁਆਰਾ ਗੁਰਪੁਰਾ ਸਾਹਿਬ ਪਿੰਡ ਮਾਜਰਾ ਵਿੱਚ ਨਗਰ ਪੰਚਾਇਤ ਦੇ ਸਹਿਯੋਗ ਨਾਲ ਹੋਣ ਵਾਲੇ ਸਲਾਨਾ ਗੁਰਮਿਤ ਸਮਾਗਮ ਅਤੇ ਸਮੂਹਿਕ ਆਨੰਦ ਕਾਰਜ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਹ ਜਾਣਕਾਰੀ ਗੁਰਦਵਾਰਾ ਸਾਹਿਬ ਦੇ ਮੁਖ ਪ੍ਰਬੰਧਕ ਬਾਬਾ ਭੁਪਿੰਦਰ ਸਿੰਘ ਮਾਜਰਾ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਸੇਵਾ ਮਿਸ਼ਨ, ਸਰਬਤ ਦਾ ਭਲਾ ਸ਼ੋਸਲ ਵੈਲਫੇਅਰ ਕਲੱਬ ਵੱਲੋਂ ਬੱਤਰਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ 20 ਸਤੰਬਰ ਤੋਂ 23 ਸਤੰਬਰ ਤੱਕ ਸ਼ਾਮ 7 ਵਜੇ ਤੋਂ 10 ਵਜੇ ਤੱਕ ਗੁਰਦਵਾਰਾ ਗੁਰਪੁਰਾ ਸਾਹਿਬ ਪਿੰਡ ਮਾਜਰਾ ਵਿੱਚ ਗੁਰਮਿਤ ਸਮਾਗਮ ਹੋਣਗੇ। ਜਿਨ੍ਹਾਂ ਵਿੱਚ ਗਿਆਨੀ ਅਮਰੀਕ ਸਿੰਘ ਚੰਡੀਗੜ੍ਹ ਵਾਲੇ, ਪ੍ਰਿੰਸੀਪਲ ਗਿਆਨੀ ਬਲਜੀਤ ਸਿੰਘ, ਸੰਤ ਬਾਬਾ ਕੁਲਜੀਤ ਸਿੰਘ ਸ਼ੀਸਮਹਿਲ ਵਾਲੇ, ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ, ਸੰਤ ਬਾਬਾ ਦਰਬਾਰਾ ਸਿੰਘ ਰੋਹੀਸਰ ਵਾਲੇ, ਭਾਈ ਪਰਮਪ੍ਰੀਤ ਸਿੰਘ ਨਥਮਲਪੁਰ ਵਾਲੇ, ਭਾਈ ਸਿਮਰਨਜੀਤ ਸਿੰਘ ਮਿਸ਼ਨਰੀ ਕਾਲਜ ਚੌਂਤਾ ਭੈਣੀ ਆਦਿ ਦੇ ਜਥੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ ਅਤੇ 24 ਸਤੰਬਰ ਨੂੰ ਵਿਆਹ ਸਮਾਗਮ ਹੋਣਗੇ ਜਿਸ ਦੌਰਾਨ ਲੜਕੀਆਂ ਦੇ ਸਮੂਹਿਕ ਅਨੰਦਕਾਰਜ ਹੋਣਗੇ। ਇਸ ਦੌਰਾਨ ਗੱਲਬਾਤ ਕਰਦਿਆਂ ਬਾਬਾ ਭੁਪਿੰਦਰ ਸਿੰਘ ਮਾਜਰਾ ਨੇ ਦੱਸਿਆ ਕਿ 24 ਸਤੰਬਰ ਨੂੰ ਅੱਖਾਂ ਅਤੇ ਦੰਦਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਜਾਵੇਗਾ ਅਤੇ ਇਨ੍ਹਾਂ ਸਮਾਗਮਾਂ ਵਿਚ ਦੇਸ਼ ਵਿਦੇਸ਼ ਤੋਂ ਸੰਗਤਾਂ ਪਹੁੰਚਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ