ਪੰਜਾਬ ਦੇ ਪਲੇਠੇ ਸੈਰ ਸਪਾਟਾ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਸਵੇਰੇ 11 ਵਜੇ ਕਰਨਗੇ ਉਦਘਾਟਨ

ਪੰਜਾਬ ਸੈਰ ਸਪਾਟਾ ਸਮਿਟ ਨੂੰ ਲੈ ਕੇ ਦੇਸ ਦੀ ਸੈਰ ਸਪਾਟਾ ਸਨਅਤ ਵਿੱਚ ਭਾਰੀ ਉਤਸ਼ਾਹ:

ਨਬਜ਼-ਏ-ਪੰਜਾਬ, ਮੁਹਾਲੀ, 10 ਸਤੰਬਰ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਮੁਹਾਲੀ ਵਿੱਚ ਕਰਵਾਏ ਜਾ ਰਹੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀਆਂ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਇੱਥੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸਮਿਟ ਵਾਲੀ ਥਾਂ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਤੇ ਹੋਰ ਅਧਿਕਾਰੀ ਮੌਜੂਦ ਸਨ ।
ਉਨ੍ਹਾਂ ਦੱਸਿਆ ਕਿ ਪੰਜਾਬ ਟੂਰਿਜ਼ਮ ਸਮਿਟ ਨੂੰ ਲੈ ਕੇ ਦੇਸ਼ ਦੀ ਸੈਰ ਸਪਾਟਾ ਸਨਅਤ ਵਿਚ ਭਾਰੀ ਉਤਸ਼ਾਹ ਹੈ, ਜਿਸ ਨਾਲ ਸੂਬੇ ਨੂੰ ਭਵਿੱਖ ਵਿਚ ਵੱਡੇ ਪੱਧਰ ਤੇ ਆਰਥਿਕ ਲਾਭ ਹੋਵੇਗਾ। ਪੰਜਾਬ ਸਰਕਾਰ ਵੱਲੋਂ ਭਲਕੇ 11 ਤੋਂ 13 ਸਤੰਬਰ ਐਮਿਟੀ ਯੂਨੀਵਰਸਿਟੀ ਮੁਹਾਲੀ ਵਿੱਚ ਕਰਵਾਇਆ ਜਾ ਰਿਹਾ ਹੈ। ਪੰਜਾਬ ਰਾਜ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਆਪਣੀ ਕਿਸਮ ਦੇ ਇਸ ਪਹਿਲੇ ਸਮਿਟ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਭਲਕੇ 11 ਸਤੰਬਰ ਨੂੰ ਸਵੇਰੇ 10 ਵਜੇ ਕਰਨਗੇ। ਉਨ੍ਹਾਂ ਦੱਸਿਆ ਕਿ ਸਮਿਟ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸੈਰ ਸਪਾਟਾ ਖੇਤਰ ਅਤੇ ਸਨਅਤ ਤੇ ਆਧਾਰਿਤ ਟਰੈਵਲ ਮਾਰਟ ਦਾ ਉਦਘਾਟਨ ਕਰਨਗੇ।
ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਇਸ ਸਮਿਟ ਵਿਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ 600 ਦੇ ਕਰੀਬ ਦੇਸ਼ ਦੀਆਂ ਨਾਮੀ ਹਸਤੀਆਂ ਸ਼ਿਰਕਤ ਕਰਨਗੀਆਂ। ਇਸ ਤੋਂ ਇਲਾਵਾ ਫ਼ਿਲਮ ਅਤੇ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਵੀ ਵੱਡੀ ਗਿਣਤੀ ਵਿੱਚ ਸਮਾਗਮ ਦੀ ਸੋਭਾ ਵਧਾਉਣਗੇ। ਇਸ ਤੋਂ ਇਲਾਵਾ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦੇ ਲੋਕ ਨਾਚਾਂ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੰਮੀ ਨਾਚ, ਲੁੱਡੀ, ਝੂਮਰ, ਭੰਗੜੇ ਰਾਹੀਂ ਪੇਸ਼ ਕੀਤਾ ਜਾਵੇਗਾ। ਡਾਕਟਰ ਨਿਵੇਦਿਤਾ ਅਤੇ ਭਾਈ ਅਵਤਾਰ ਸਿੰਘ ਬੋਦਲ ਵੱਲੋਂ ਸੰਗੀਤਕ ਪੇਸ਼ਕਾਰੀਆਂ ਵੀ ਕੀਤੀ ਜਾਵੇਗੀ।
ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ ਸਮਿਟ ਦੇ ਦੂਜੇ ਦਿਨ 12 ਸਤੰਬਰ ਨੂੰ ਟਰੈਵਲ ਮਾਰਟ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਦਘਾਟਨੀ ਸਮਾਰੋਹ ਤੋਂ ਬਾਅਦ ਪਲੈਨਰੀ ਸੈਸ਼ਨਾਂ ਦਾ ਆਯੋਜਨ ਕੀਤਾ ਜਾਵੇਗਾ। ਜਿਨ੍ਹਾਂ ਦਾ ਵਿਸ਼ਾ ‘ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ’, ‘ਹੈਰੀਟੇਜ ਟੂਰਿਜ਼ਮ’, ‘ਈਕੋ ਐਂਡ ਫ਼ਾਰਮ ਟੂਰਿਜ਼ਮ’, ‘ਅੰਮ੍ਰਿਤਸਰ ‘ਜ ਹਿੰਟਰਲੈਂਡ ਐਂਡ ਕਲੂਨਰੀ ਟੂਰਿਜ਼ਮ’, ‘ਵੈਲਨੈਸ ਟੂਰਿਜ਼ਮ ਅਤੇ ਮੀਡੀਆ ਤੇ ਐਂਟਰਟੇਨਮੈਂਟ ਟੂਰਿਜ਼ਮ ਸ਼ਾਮਲ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…