ਮੁਹਾਲੀ ਵਿੱਚ ਮਨਾਏ ਜਾਣ ਵਾਲੇ ਰਾਜ ਪੱਧਰੀ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ: ਡੀਸੀ ਸਪਰਾ

ਸੈਕਟਰ-78 ਦੇ ਖੇਡ ਸਟੇਡੀਅਮ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਕੀਤੀ ਯੋਗ ਦੀ ਰਿਹਰਸਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਵੱਲੋਂ ਜਾਰੀ ਪ੍ਰੋਟੋਕਾਲ ਅਨੁਸਾਰ ਭਲਕੇ 21 ਜੂਨ ਨੂੰ ਸਵੇਰੇ 7 ਵਜੇ ਤੋਂ ਲੈ ਕੇ 8 ਵਜੇ ਤੱਕ ਸੈਕਟਰ-78 ਦੇ ਖੇਡ ਸਟੇਡੀਅਮ ਵਿੱਚ ਰਾਜ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਰਾਜ ਪੱਧਰੀ ਯੋਗ ਦਿਵਸ ਮੌਕੇ ਵੱਖ ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ, ਸੀਨੀਅਰ ਸਿਟੀਜਨਾਂ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਸੀਨੀਅਰ ਸਿਟੀਜ਼ਨ ਵੈਲਫੇਅਰ ਸੰਸਥਾਵਾਂ ਨੂੰ ਸੱਦਾ ਦਿੱਤਾ ਕਿ ਉਹ ਵੀ ਵੱਡੀ ਗਿਣਤੀ ਵਿੱਚ ਇਸ ਸਮਾਗਮ ਦਾ ਹਿੱਸਾ ਬਣਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਵੀ ਵੱਧ ਚੜ੍ਹ ਕੇ ਹਿੱਸਾ ਲੈਣਗੇ । ਉਨ੍ਹਾਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਚੰਗੀ ਸਿਹਤ ਲਾਜ਼ਮੀ ਹੈ, ਜਿਸ ਦੇ ਮੱਦੇਨਜ਼ਰ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸਦੇ ਮੱਦੇਨਜ਼ਰ ਵਿਸਵ ਭਰ ਵਿੱਚ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਰਾਜ ਪੱਧਰੀ ਯੋਗ ਦਿਵਸ ਵਿੱਚ ਸ਼ਾਮਲ ਹੋਣ ਵਾਲੇ ਸਕੂਲਾਂ ਅਤੇ ਕਾਲਜ਼ਾਂ ਦੇ ਬੱਚਿਆਂ ਵੱਲੋਂ ਅੱਜ ਸ਼ਾਮ ਨੂੰ ਖੇਡ ਸਟੇਡੀਅਮ ਵਿੱਚ ਰਿਹਰਸਲ ਕੀਤੀ ਗਈ ਤਾਂ ਜੋ ਯੋਗ ਦਿਵਸ ਮੌਕੇ ਉਹ ਯੋਗ ਦਾ ਵਧੀਆ ਪ੍ਰਦਰਸ਼ਨ ਕਰ ਸਕਣ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਪਰਮਜੀਤ ਕੌਰ ਧਾਲੀਵਾਲ, ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਰੁਪਿੰਦਰ ਕੌਰ, ਸਹਾਇਕ ਸਿੱਖਿਆ ਅਫ਼ਸਰ ਖੇਡਾਂ ਜਸਵਿੰਦਰ ਕੌਰ ਸਮੇਤ ਜ਼ਿਲ੍ਹਾ ਆਯੂਰਵੈਦਿਕ ਅਫ਼ਸਰ ਡਾ. ਚੰਦਰ ਕੌਸ਼ਲ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…