8ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਮੁਕੰਮਲ: ਡਾ. ਰਾਜਿੰਦਰ ਸੋਹਲ

ਕੈਬਿਨੇਟ ਮੰਤਰੀ ਮੀਤ ਹੇਅਰ ਕਰਨਗੇ ਉਦਘਾਟਨ, ਸਾਰੇ ਜ਼ਿਲ੍ਹਿਆਂ ਤੋਂ 800 ਦੇ ਕਰੀਬ ਖਿਡਾਰੀ ਲੈਣਗੇ ਭਾਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੂਨ:
ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ 8ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਨਿਊਂ ਚੰਡੀਗੜ੍ਹ ਸਥਿਤ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਭਲਕੇ 13 ਤੋਂ 15 ਜੂਨ ਤੱਕ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਪ੍ਰਧਾਨ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ 3 ਦਿਨ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕਰਨਗੇ। ਇਸ ਮੌਕੇ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ ਵੀ ਉਚੇਚੇ ਤੌਰ ਤੇ ਆਪਣਾ ਅਸ਼ੀਰਵਾਦ ਦੇਣ ਲਈ ਮੌਜੂਦ ਰਹਿਣਗੇ।
ਸ੍ਰੀ ਸੋਹਲ ਨੇ ਦੱਸਿਆ ਕਿ ਗਤਕੇ ਦੇ ਨੈਸ਼ਨਲ ਖੇਡਾਂ ਅਤੇ ਖੇਲੋ ਇੰਡੀਆ ਵਿੱਚ ਸ਼ਾਮਲ ਹੋਣ ਮਗਰੋੱ ਵੱਡੀ ਗਿਣਤੀ ਵਿੱਚ ਆਪਣੇ ਵਿਰਸੇ ਨੂੰ ਪਿਆਰ ਕਰਨ ਵਾਲੇ ਬੱਚੇ ਗਤਕੇ ਨਾਲ ਜੁੜ ਰਹੇ ਹਨ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਦੱਸਿਆ ਕਿ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈਪੀਐਸ ਦੀ ਅਗਵਾਈ ਵਾਲੀ ਪੰਜਾਬ ਗਤਕਾ ਐਸੋਸੀਏਸ਼ਨ, ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਵਾਲੀ ਵਰਲਡ ਗਤਕਾ ਫੈਡਰੇਸ਼ਨ ਅਤੇ ਏਸ਼ੀਆ ਦੇ ਪ੍ਰਧਾਨ ਐਸ ਪੀ ਉਬਰਾਏ (ਸਰਬੱਤ ਦਾ ਭਲਾ ਟਰਸਟ ਦੇ ਚੇਅਰਮੈਨ) ਦੀ ਦੇਖ-ਰੇਖ ਹੇਠ ਕੰਮ ਕਰਦੀ ਹੈ ਅਤੇ ਇਹ ਪੰਜਾਬ ਸਟੇਟ ਸਪੋਰਟਸ ਕੌਂਸਲ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋੱ ਮਾਨਤਾ ਪ੍ਰਾਪਤ ਹੈ।
ਉਨ੍ਹਾਂ ਦੱਸਿਆ ਕਿ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਦੀ ਦੇਖ ਰੇਖ ਵਿੱਚ ਕਰਵਾਈ ਜਾ ਰਹੀ ਇਸ 3 ਦਿਨਾ ਚੈਂਪੀਅਨਸ਼ਿਪ ਵਿੱਚ ਲੜਕੇ ਅਤੇ ਲੜਕੀਆਂ ਦੇ ਅੰਡਰ 14, 17, 19, 22, 25 ਅਤੇ ਅੰਡਰ 28 ਮੁਕਾਬਲਿਆਂ ਵਿੱਚ ਕਰੀਬ 800 ਖਿਡਾਰੀ ਭਾਗ ਲੈਣਗੇ। ਇਨ੍ਹਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਸੋਸੀਏਸ਼ਨ ਦੁਆਰਾ 40 ਮੈਂਬਰੀ ਟੀਮ ਗਠਿਤ ਕੀਤੀ ਗਈ ਹੈ ਇਸ ਵਾਰ ਦੀ ਚੈਂਪੀਅਨਸ਼ਿਪ ਟੀਐਸਆਰ ਸਿਸਟਮ ਨਾਲ ਕਰਵਾਈ ਜਾਵੇਗੀ ਅਤੇ ਵੱਡੀਆਂ ਐਲਈਡੀ ਸਕਰੀਨਾਂ ’ਤੇ ਨਤੀਜੇ ਦਿਖਾਈ ਦੇਣਗੇ।
ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸਮੇਂ ਸਮੇਂ ’ਤੇ ਸੂਬਾ ਅਤੇ ਕੌਮੀ ਪੱਧਰ ਦੇ ਗਤਕਾ ਮੁਕਾਬਲੇ ਕਰਵਾਏ ਜਾਂਦੇ ਹਨ। ਜਿਨ੍ਹਾਂ ਵਿੱਚ ਬੀਤੇ ਦਿਨੀਂ ਸੀਚੇਵਾਲ ਵਿਖੇ ਗਤਕਾ ਕੱਪ, ਇਸ ਤੋਂ ਪਹਿਲਾਂ ਪਾਉੱਟਾ ਸਾਹਿਬ ਵਿਖੇ ਗਤਕਾ ਕੱਪ, ਦਿੱਲੀ ਵਿਖੇ ਨੈਸ਼ਨਲ ਚੈਂਪੀਅਨਸ਼ਿਪ, ਰਤਵਾੜਾ ਸਾਹਿਬ ਵਿਖੇ ਪਿਛਲੇ ਸਾਲ ਸਟੇਟ ਪੱਧਰੀ ਮੁਕਾਬਲੇ ਆਦਿ ਪ੍ਰਮੁੱਖ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ 7ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਦੌਰਾਨ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਗਤਕੇ ਨੂੰ ਹੋਰ ਜ਼ਿਆਦਾ ਪ੍ਰਫੁੱਲਤ ਕਰਨ ਲਈ ਅਸ਼ੀਰਵਾਦ ਦੇ ਰੂਪ ਵਿੱਚ ਦਿੱਤੀ ਗਈ ਸੀ। ਇਸ ਦੇ ਨਾਲ ਹੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵੀ ਐਸੋਸੀਏਸ਼ਨ ਨੂੰ ਆਪਣਾ ਥਾਪੜਾ ਦੇ ਚੁੱਕੇ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …