nabaz-e-punjab.com

ਵੈਟਰਨਰੀ ਡਾਕਟਰਾਂ ਦੇ 1 ਸਤੰਬਰ ਦੇ ਰਾਜ ਪੱਧਰੀ ਧਰਨੇ ਦੀਆਂ ਤਿਆਰੀਆਂ ਮੁਕੰਮਲ

ਨਬਜ਼-ਏ-ਪੰਜਾਬ, ਮੁਹਾਲੀ, 30 ਅਗਸਤ:
ਵੈਟਰਨਰੀ ਅਫ਼ਸਰਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਪੇ-ਪੈਰਟੀ ਲਈ ਮੁਹਾਲੀ ਸਥਿਤ ਪਸ਼ੂ ਪਾਲਣ ਵਿਭਾਗ ਦੇ ਮੁੱਖ ਦਫ਼ਤਰ ਦੇ ਬਾਹਰ 1 ਸਤੰਬਰ ਨੂੰ ਸੂਬਾ ਪੱਧਰੀ ਰੋਸ ਧਰਨਾ ਦੇਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਵਿਭਾਗ ਵਿੱਚ ਕੰਮ ਕਰਦੇ ਵੈਟਰਨਰੀ ਅਫ਼ਸਰਾਂ ਦੀ ਪੇ-ਪੈਰਟੀ ਮੈਡੀਕਲ ਅਫ਼ਸਰਾਂ ਦੇ ਬਰਾਬਰ ਬਹਾਲ ਨਾ ਕਰਨ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਜਾਵੇਗੀ।
ਜੁਆਇੰਟ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਡਾ. ਗੁਰਿੰਦਰ ਸਿੰਘ ਵਾਲੀਆ ਅਤੇ ਡਾ. ਪੁਰਸ਼ੋਤਮ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਵੈਟਰਨਰੀ ਡਾਕਟਰ ਪੇ-ਪੈਰਟੀ ਲਈ ਜੁਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਹੇਠ 24 ਜੂਨ ਤੋਂ ਲੜੀਵਾਰ ਹੜਤਾਲ ’ਤੇ ਹਨ ਅਤੇ ਰੋਸ ਵਜੋਂ ਪਸ਼ੂਧਨ, ਐਕਸਟੈਂਸ਼ਨ ਕੈਂਪਾਂ ਅਤੇ ਕੇਂਦਰ ਸਰਕਾਰ ਦੀਆਂ ਕਈ ਹੋਰ ਸਕੀਮਾਂ ਜਿਵੇਂ ਮਸਨੁਈ ਗਰਭਧਾਰਨ ਸਕੀਮ ਆਦਿ ਦਾ ਬਾਈਕਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਮੰਤਰੀ ਵੱਲੋਂ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਸਰਕਾਰ ਨੇ ਵੈਟਰਨਰੀ ਅਫ਼ਸਰਾਂ ਦੇ ਸਕੇਲ ਬਹਾਲ ਨਹੀਂ ਕੀਤੇ।
ਉਨ੍ਹਾਂ ਕਿਹਾ ਕਿ ਵੈਟਸ ਦੇ ਐੱਟਰੀ ਪੇ ਸਕੇਲ ਨੂੰ 56,100 ਰੁਪਏ ਤੋਂ ਘਟਾ ਕੇ 47,600 ਰੁਪਏ ਕਰਨ ਦਾ ਇਹ ਵਿਗਾੜ ਪਿਛਲੀ ਕਾਂਗਰਸ ਸਰਕਾਰ ਦੌਰਾਨ ਤਤਕਾਲੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੁਆਰਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਅਹਿਮ ਮੁੱਦੇ ’ਤੇ ਪਸ਼ੂ ਪਾਲਣ ਮੰਤਰੀਆਂ ਨਾਲ ਸੂਬਾ ਕਾਰਜਕਾਰਨੀ ਦੀਆਂ ਵਾਰ-ਵਾਰ ਮੀਟਿੰਗਾਂ ਸਿਰਫ਼ ਭਰੋਸੇ ਦੇ ਸਿੱਟੇ ਵਜੋੱ ਹੋਈਆਂ ਹਨ ਅਤੇ ਇਸ ਨੂੰ ਤਰਕਪੂਰਨ ਅੰਤ ਤੱਕ ਲਿਜਾਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।
ਅਤੇ ਹੋਰ ਕਿਸਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…