ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਮੁਹਾਲੀ ਵਿੱਚ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਸਜਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਵੱਖ ਵੱਖ ਥਾਵਾਂ ’ਤੇ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਕਮੇਟੀਆਂ ਵੱਲੋਂ 10 ਫਰਵਰੀ ਨੂੰ ਸ੍ਰੀ ਗੁਰੂ ਰਵੀਦਾਸ ਭਗਤ ਜੀ ਦਾ 640ਵਾਂ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਥਾਂ-ਥਾਂ ’ਤੇ ਧਾਰਮਿਕ ਸਮਾਗਮ ਅਤੇ ਲੰਗਰ ਲਗਾਏ ਜਾਣਗੇ। ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਨੇ ਪੂਰੇ ਪਿੰਡ ਦੀ ਪਰਿਕਰਮਾ ਕੀਤੀ ਅਤੇ ਵਾਪਸ ਰਵੀਦਾਸ ਮੰਦਰ ਪਹੁੰਚ ਕੇ ਸੰਪੂਰਨ ਹੋਇਆ। ਇਹ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੰਜ ਦਿਨ ਪਿੰਡ ਵਿੱਚ ਪ੍ਰਭਾਤ ਫੇਰੀਆਂ ਵੀ ਆਯੋਜਿਤ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ 10 ਫਰਵਰੀ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ। ਇਸ ਮੌਕੇ ਖੀਰ ਪੂੜਿਆਂ ਦਾ ਲੰਗਰ ਲਗਾਇਆ ਜਾਵੇਗਾ। ਰਵੀਦਾਸ ਕਮੇਟੀ ਵੱਲੋਂ ਬਲਵਿੰਦਰ ਸਿੰਘ ਕੁੰਭੜਾ ਤੇ ਹੋਰਨਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਮੁੱਖ ਸੇਵਾਦਾਰ ਜਸਮੇਰ ਸਿੰਘ, ਰਣਧੀਰ ਸਿੰਘ, ਗੁਰਨਾਮ ਸਿੰਘ, ਨਾਨਕ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ, ਹਰਫੂਲ ਸਿੰਘ, ਸਵਰਨ ਸਿੰਘ, ਸੰਤ ਸਿੰਘ, ਸੀਤਲ ਸਿੰਘ, ਬੀਬੀ ਗੁਰਨਾਮ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਦਲਜੀਤ ਕੌਰ ਪੰਚ, ਹਰਬੰਸ ਸਿੰਘ, ਪਲਵਿੰਦਰ ਸਿੰਘ, ਬਲਜਿੰਦਰ ਸਿੰਘ ਵੀ ਮੌਜੂਦ ਸਨ।
ਉਧਰ, ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪੰਜਾਬ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 640ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਪੀ.ਆਰ. ਮਾਨ ਨੇ ਦੱਸਿਆ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚੋਂ ਹੁੰਦਾ ਹੋਇਆ ਫੇਜ਼-7 ਵਿੱਚ ਹੀ ਸਮਾਪਤ ਹੋਇਆ। ਇਸ ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ ਵੱਖ ਥਾਵਾਂ ਉਪਰ ਸ਼ਰਧਾਲੂਆਂ ਵੱਲੋਂ ਸਵਾਗਤ ਕੀਤਾ ਗਿਆ। ਇਸੇ ਤਰ੍ਹਾਂ ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਜੀ ਸੁਸਾਇਟੀ ਪਿੰਡ ਕੰਬਾਲਾ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ ਜੋ ਵੱਖ-ਵੱਖ ਪਿੰਡਾਂ ’ਚੋਂ ਹੁੰਦਾ ਹੋਇਆ ਵਾਪਸ ਕੰਬਾਲਾ ਪਹੁੰਚ ਕੇ ਸੰਪੂਰਨ ਹੋਇਆ। ਸੁਸਾਇਟੀ ਦੇ ਚੇਅਰਮੈਨ ਗਿਆਨ ਸਿੰਘ ਅਤੇ ਮੀਤ ਪ੍ਰਧਾਨ ਅਮਰੀਕ ਸਿੰਘ ਪੰਚ ਨੇ ਦੱਸਿਆ ਕਿ 10 ਫਰਵਰੀ ਨੂੰ ਸਵੇਰੇ 10 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …