ਵੋਟ ਬਣਾਉਣ ਬਾਰੇ ਜਾਗਰੂਕਤਾ ਫੈਲਾਉਣ ਲਈ ‘ਵਿਸ਼ੇਸ਼ ਜਾਗੋ’ ਦੀ ਸੀਡੀ ਤਿਆਰ

15 ਦਸੰਬਰ ਤੱਕ ਚੱਲਣ ਵਾਲੀ ਵੋਟਾਂ ਦੀ ਸਰਸਰੀ ਸੁਧਾਈ ਸਬੰਧੀ ਸੁਨੇਹਾ ਦੇਵੇਗੀ ‘ਵਿਸ਼ੇਸ਼ ਜਾਗੋ’: ਏਡੀਸੀ ਸ੍ਰੀਮਤੀ ਜੈਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗ ਵੋਟਰਾਂ ਦੀਆਂ 100 ਫੀਸਦੀ ਵੋਟਾਂ ਬਣਾਉਣ ਦਾ ਟੀਚਾ ਪੂਰਾ ਕਰਨ ਲਈ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ 3 ਵਿਧਾਨ ਸਭਾ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਵਿੱਚ ਜ਼ਿਲ੍ਹਾ ਸਵੀਪ ਸੈਲ ਰਾਹੀਂ ਜਾਗਰੂਕਤਾ ਦਾ ਹੋਕਾ ਦਿੱਤਾ ਜਾ ਰਿਹਾ ਹੈ ਅਤੇ ਅਜਿਹੀਆਂ ਗਤੀਵਿਧੀਆਂ ਪੂਰੇ ਜ਼ੋਰਾਂ ’ਤੇ ਹਨ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ‘ਵਿਸ਼ੇਸ਼ ਜਾਗੋ’ ਦੀ ਸੀਡੀ ਰਿਲੀਜ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ 15 ਦਸੰਬਰ ਤੱਕ ਚੱਲਣ ਵਾਲੀ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।
ਸ੍ਰੀਮਤੀ ਜੈਨ ਨੇ ਦੱਸਿਆ ਕਿ ਇਸ ‘ਵੋਟਰ ਜਾਗਰੂਕਤਾ ਜਾਗੋ’ ਸੀਡੀ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣ ਵਾਲੇ ਸਪੈਸ਼ਲ ਕੈਂਪਾਂ ਅਤੇ ਵੋਟਾਂ ਸਬੰਧੀ ਭਰੇ ਜਾਣ ਵਾਲੇ ਵੱਖ-ਵੱਖ ਫਾਰਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੌਜਵਾਨ, ਅੌਰਤਾਂ, ਦਿਵਿਆਂਗਜਨ ਅਤੇ ਟਰਾਂਸਜੈਂਡਰ ਨੂੰ ਅਪੀਲ ਕੀਤੀ ਕਿ ਉਹ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਮਜ਼ਬੂਤ ਲੋਕਤੰਤਰ ਬਣਾਉਣ ਵਿੱਚ ਸਹਾਇਤਾ ਕਰਨ ਲਈ ਆਪਣੀ ਵੋਟ ਜ਼ਰੂਰ ਬਣਵਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਵੀਪ ਸੈੱਲ, ਵੱਲੋਂ ਸਵੀਪ ਗਤੀਵਿਧੀਆਂ ਤਹਿਤ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ ਤਾਂ ਕਿ ਯੋਗ ਵੋਟਰਾਂ ਦੀਆਂ 100 ਫੀਸਦੀ ਵੋਟਾਂ ਬਣਾਉਣ ਦਾ ਟੀਚਾ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਵੋਟਰ ਜਾਗਰੂਕਤਾ ਜਾਗੋ ਦੀ ਲੇਖਕ, ਸੰਗੀਤ ਅਤੇ ਗਾਇਕਾ ਸਟੇਟ ਅਵਾਰਡੀ ਅਧਿਆਪਕਾ ਸੁਧਾ ਜੈਨ ਸੁਦੀਪ ਹਨ। ਇਨ੍ਹਾਂ ਦਾ ਸਹਿਯੋਗ ਵੋਕੇਸ਼ਨਲ ਆਈਟੀ ਟਰੇਨਰ ਰੇਖਾ ਗੱਖਕਰ ਵੱਲੋਂ ਦਿੱਤਾ ਗਿਆ। ਤਬਲਾ ਇੰਸਟਰਕਟਰ ਹੇਮਾ ਬਾਲੀ ਅਤੇ ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੀਆਂ ਵਿਦਿਆਰਥਣਾਂ ਹਰਪ੍ਰੀਤ ਕੌਰ, ਰਾਜਵਿੰਦਰ ਕੌਰ ਅਤੇ ਜਸਮੀਤ ਕੌਰ ਵੱਲੋਂ ਆਵਾਜ਼ ਵਿੱਚ ਸਹਿਯੋਗ ਦਿੱਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …