
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਨੂੰ ਦੋ ਲੱਖ ਦੀ ਗਰਾਂਟ ਚੈੱਕ ਭੇਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ:
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਵਿੱਚ ਇਕ ਸਾਦੇ ਸਮਾਗਮ ਦੌਰਾਨ ਬਾਰ ਕੌਂਸਲ ਪੰਜਾਬ ਤੇ ਹਰਿਆਣਾ ਦੇ ਮੈਂਬਰ ਬਲਜਿੰਦਰ ਸਿੰਘ ਸੈਣੀ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੂੰ ਦੋ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਬਾਰ ਕੌਂਸਲ ਦੇ ਚੇਅਰਮੈਨ ਕਰਨਜੀਤ ਸਿੰਘ ਅਤੇ ਹੋਰਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਬਾਰ ਕੌਂਸਲ ਦੀ ਗਰਾਂਟ ਨੂੰ ਲਾਇਬਰੇਰੀ ਦੇ ਆਧੁਨੀਕਰਨ ਅਤੇ ਬੁਨਿਆਦੀ ਸਹੂਲਤਾਂ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਰ ਕੌਂਸਲ ਦੀ ਇਹ ਗਰਾਂਟ ਕਾਫੀ ਸਮੇਂ ਤੋਂ ਪੈਂਡਿੰਗ ਪਈ ਸੀ ਜੋ ਬਾਰ ਕੌਂਸਲ ਮੈਂਬਰ ਬਲਜਿੰਦਰ ਸਿੰਘ ਸੈਣੀ ਦੇ ਯਤਨਾਂ ਨਾਲ ਸੰਭਵ ਹੋ ਸਕੀ ਹੈ।
ਇਸ ਮੌਕੇ ਵਕੀਲਾਂ ਵੱਲੋਂ ਬਾਰ ਕੌਂਸਲ ਮੈਂਬਰ ਬਲਜਿੰਦਰ ਸਿੰਘ ਸੈਣੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਯੁਕਤ ਸਕੱਤਰ ਗੀਤਾਂਜਲੀ ਬਾਲੀ, ਦਵਿੰਦਰ ਕੁਮਾਰ ਵੱਤਸ, ਸੁਸ਼ੀਲ ਕੁਮਾਰ ਅੱਤਰੀ, ਹਰਜਿੰਦਰ ਸਿੰਘ ਬੈਦਵਾਨ, ਸਨੇਹਪ੍ਰੀਤ ਸਿੰਘ, ਗੁਰਵਿੰਦਰ ਸਿੰਘ ਸੋਹੀ, ਗੁਰਮੇਲ ਸਿੰਘ ਧਾਲੀਵਾਲ, ਅਮਨਦੀਪ ਕੌਰ ਸੋਹੀ, ਸੰਦੀਪ ਸਿੰਘ ਲੱਖਾ, ਸੁਨੀਲ ਪਰਾਸ਼ਰ, ਸੰਜੀਵ ਮੈਣੀ, ਸੰਜੀਵ ਕੁਮਾਰ, ਅਮਰਜੀਤ ਰੁਪਾਲ, ਅਕਸ ਚੇਤਲ, ਵਿਕਾਸ ਸ਼ਰਮਾ, ਸਿਮਰਨਦੀਪ ਸਿੰਘ, ਤਪਿੰਦਰ ਸਿੰਘ ਬੈਂਸ, ਗੁਰਦੀਪ ਸਿੰਘ ਵਕੀਲ ਹਾਜ਼ਰ ਸਨ।