ਏਸ ਯੂਨੀਅਨ ਦੀ ਚੋਣ ਵਿੱਚ ਜਸਵੀਰ ਸਿੰਘ ਪ੍ਰਧਾਨ ਅਤੇ ਜਗਤਾਰ ਸਿੰਘ ਬਣੇ ਚੇਅਰਮੈਂਨ

ਯੂਨੀਅਨ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕਰਵਾਏ ਜਾਣਗੇ: ਰਣਜੀਤ ਰੈਡੀ

ਵਿਕਰਮ ਜੀਤ
ਨਬਜ਼-ਏ-ਪੰਜਾਬ ਬਿਊਰੋ, ਡੇਰਾਬੱਸੀ, 13 ਜੁਲਾਈ
ਏਸ ਟੈਂਪੂ ਯੂਨੀਅਨ ਡੇਰਾਬੱਸੀ ਦੀ ਇਕ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਰੈਡੀ ਦੀ ਅਗਵਾਈ ਹੇਠ ਹੋਈ । ਜਿਸ ਵਿੱਚ ਸਰਵਸੰਮਤੀ ਨਾਲ ਜਸਵੀਰ ਸਿੰਘ ਕੈਂਪ ਨੂੰ ਯੂਨੀਅਨ ਦਾ ਪ੍ਰਧਾਨ ਅਤੇ ਜਗਤਾਰ ਸਿੰਘ ਮੁਬਾਰਕਪੁਰ ਨੂੰ ਚੇਅਰਮੈਂਨ ਚੁਣ ਲਿਆ ਗਿਆ।
ਇਸ ਮੌਕੇ ਰਣਜੀਤ ਸਿੰਘ ਰੈਡੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਲਕਾ ਡੇਰਾਬੱਸੀ ਦੇ ਇੰਚਰਾਜ਼ ਦੀਪਇੰਦਰ ਢਿੱਲੋਂ ਦੇ ਨਿਰਦੇਸ਼ਾ ਹੇਠ ਇਹ ਚੋਣ ਕਰਵਾਈ ਗਈ ਹੈ । ਉਨਾਂ ਯੂਨੀਅਨ ਦੇ ਸਾਰੇ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਦੀਪਇੰਦਰ ਢਿੱਲੋਂ ਦੀ ਅਗਵਾਈ ਹੇਠ ਯੂਨੀਅਨ ਦੇ ਸਾਰੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕਰਵਾਏ ਜਾਣਗੇ ।
ਨਵੀਂ ਚੁਣੀ ਮੇਨਜ਼ਮੈਂਟ ਨੇ ਕਾਂਗਰਸੀ ਆਗੂ ਦੀਪਇੰਦਰ ਢਿੱਲੋਂ ਅਤੇ ਰਣਜੀਤ ਸਿੰਘ ਰੈਡੀ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਨਵੀ ਮਿਲੀ ਇਸ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਟਰੱਕ ਯੂਨੀਅਨ ਪ੍ਰਧਾਨ ਚਮਨ ਸੈਣੀ , ਵੈਲਕਮ ਯੂਨੀਅਨ ਪ੍ਰਧਾਨ ਗੁਰਵਿੰਦਰ ਛੋਟਾ, ਸਾਬਕਾ ਕੌਸਲਰ ਦਵਿੰਦਰ ਸਿੰਘ , ਸੁਰਿੰਦਰ ਸਮਗੋਲੀ ,ਬੰਟੀ ਰਾਣਾ ਅਤੇ ਪਾਲੀ ਈਸਾਪੁਰ ਤੋਂ ਇਲਾਵਾ ਯੂਨੀਅਨ ਦੇ ਮੈਂਬਰ ਹਾਜ਼ਰ ਸਨ ।

Load More Related Articles
Load More By Nabaz-e-Punjab
Load More In General News

Check Also

ਟਰੈਫ਼ਿਕ ਪੁਲੀਸ ਤੇ ਟਰਾਂਸਪੋਰਟ ਵਿਭਾਗ ਵੱਲੋਂ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਲਈ ਜਾਗਰੂਕਤਾ ਸੈਮੀਨਾਰ

ਟਰੈਫ਼ਿਕ ਪੁਲੀਸ ਤੇ ਟਰਾਂਸਪੋਰਟ ਵਿਭਾਗ ਵੱਲੋਂ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਲਈ ਜਾਗਰੂਕਤਾ ਸੈਮੀਨਾਰ ਨਬਜ਼-ਏ-…