ਸੰਗਤ ਨੇ ਪਰਮਜੀਤ ਗਿੱਲ ਨੂੰ ਚੌਥੀ ਵਾਰ ਗੁਰਦੁਆਰਾ ਸਾਚਾ ਧਨੁ ਸਾਹਿਬ ਕਮੇਟੀ ਦਾ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼ 3ਬੀ1 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਚੋਣ ਕੀਤੀ ਗਈ। ਜਿਸ ਵਿਚ 204 ਵੋਟਾਂ ਵਿਚੋਂ 184 ਵੋਟਾਂ ਪਈਆਂ। ਇਸ ਵਿਚ ਪਰਮਜੀਤ ਸਿੰਘ ਗਿੱਲ ਨੂੰ 108, ਚਰਨ ਸਿੰਘ ਨੂੰ 52 ਅਤੇ ਬਲਵਿੰਦਰ ਸਿੰਘ ਟੌਹੜਾ ਨੂੰ 24 ਵੋਟਾਂ ਹੀ ਮਿਲੀਆਂ। ਇਸ ਕਰਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸੇਵਾ ਸਮੁੱਚੀ ਸੰਗਤ ਵੱਲੋਂ ਮੁੜ ਤੋਂ ਪਰਮਜੀਤ ਸਿੰਘ ਗਿੱਲ ਨੂੰ ਸੋਂਪ ਦਿੱਤੀ ਗਈ ਹੈ ਅਤੇ ਚੋਣ ਕਰਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾ ਦਿੱਤਾ ਗਿਆ। ਪਰਮਜੀਤ ਸਿੰਘ ਗਿੱਲ ਨੇ ਪ੍ਰਧਾਨ ਬਣਨ ‘ਤੇ ਜਿੱਥੇ ਸ਼ੁਕਰਾਨੇ ਦੀ ਅਰਦਾਸ ਕੀਤੀ ਉੱਥੇ ਸਮੁੱਚੀ ਸੰਗਤ ਅਤੇ ਕਮੇਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਹੌਰ ਵੀ ਤਨਦੇਹੀ ਨਾਲ ਸੇਵਾ ਕਰਦੇ ਰਹਿਣਗੇ।
ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਜਲਦ ਬਾਕੀ ਕਮੇਟੀ ਦਾ ਗਠਨ ਕਰ ਦਿੱਤਾ ਜਾਵੇਗਾ। ਬਾਅਦ ਵਿਚ ਬੜੇ ਹੀ ਆਨੰਦਮਈ ਮਾਹੌਲ ਵਿਚ ਪ੍ਰਧਾਨ ਪਰਮਜੀਤ ਸਿੰਘ ਨੇ ਸੰਗਤਾਂ ਦਾ ਬਾਹਰ ਆ ਕੇ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਗੁਰੂ ਘਰ ਦੀ ਸੇਵਾ ਨੂੰ ਸਮਰਪਿਤ ਰਹਿਣਗੇ ਅਤੇ ਧਾਰਮਿਕ ਖੇਤਰ ਵਿਚਆਪਣਾ ਬਣਦਾ ਯੋਗਦਾਨ ਪਾਉਣਗੇ। ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਬਾਕੀ ਕਮੇਟੀ ਦਾ ਗਠਨ ਕੀਤਾ ਜਾਵੇਗਾ । ਇਸ ਮੌਕੇ ਸੰਗਤ ਨੇ ਪ੍ਰਧਾਨ ਪਰਮਜੀਤ ਸਿੰਘ ਅਤੇ ਸਮੁੱਚੀ ਕਮੇਟੀ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਪ੍ਰਧਾਨ ਪਰਮਜੀਤ ਸਿੰਘ ਗਿੱਲ ਵੱਲੋਂ ਬੀਤੇ ਸਮੇਂ ਵਿਚ ਕੀਤੇ ਕਾਰਜਾਂ ਕਰਕੇ ਸਮੂਹ ਸੰਗਤ ਦੀ ਦਿਲੀ ਇੱਛਾ ਸੀ ਕਿ ਪਰਮਜੀਤ ਸਿੰਘ ਨੂੰ ਮੁੜ ਮੁੱਖ ਸੇਵਾਦਾਰ ਦੀ ਸੇਵਾ ਦੇ ਕੇ ਗੁਰਦੁਆਰਾ ਸਾਹਿਬ ਦੇ ਚੱਲ ਰਹੇ ਸਮਾਜ ਸੇਵਾ ਦੇ ਕਾਰਜਾਂ ਤੋਂ ਇਲਾਵਾ ਧਾਰਮਿਕ ਕਾਰਜਾਂ ਵਿਚ ਵੀ ਵਾਧਾ ਕੀਤਾ ਜਾ ਸਕੇ।
ਇਲਾਕੇ ਦੇ ਐਮ ਸੀ ਹਰਮਨਪ੍ਰੀਤ ਸਿੰਘ ਪਿੰ੍ਰਸ ਨੇ ਕਿਹਾ ਕਿ ਪਰਮਜੀਤ ਸਿੰਘ ਗਿੱਲ ਇੱਕ ਅਜਿਹੀ ਸ਼ਖਸ਼ੀਅਤ ਹਨ। ਨੇ ਕਿਸੇ ਵੀ ਲਾਲਚ ਤੋਂ ਉਪਰ ਉਠ ਕੇ ਧਾਰਮਿਕ ਕਾਰਜਾਂ ਵਿਚ ਯੋਗਦਾਨ ਪਾਇਆ ਹੈ ਅਤੇ ਉਹ ਹੁਣ ਵੀ ਧਾਰਮਿਕ ਕਾਰਜਾਂ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਗੇ। ਇਸ ਮੌਕੇ ਬਲਜੀਤ ਸਿੰਘ ਕੁੰਬੜਾ ਪ੍ਰਧਾਨ ਅਕਾਲੀ ਦਲ, ਹਰਮਨਪ੍ਰੀਤ ਸਿੰਘ ਪਿੰ੍ਰਸ ਪ੍ਰਧਾਨ, ਹਰਜੀਤ ਸਿੰਘ ਪ੍ਰਧਾਨ, ਸੁਖਦਿਆਲ ਸਿੰਘ ਸੋਢੀ, ਤਰਲੋਚਨ ਸਿੰਘ, ਇਕਬਾਲ ਸਿੰਘ, ਜਸਪ੍ਰੀਤ ਸਿੰਘ, ਸਤਨਾਮ ਸਿੰਘ, ਰਤਨ ਸਿੰਘ ਨਾਮਧਾਰੀ, ਸਟੱਡੀ ਸਰਕਲ ਤੋਂ ਜੇਪੀ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜਰ ਹੋਏ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…