Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਦੇ ਬੀਸੀ ਸੈੱਲ ਜ਼ਿਲ੍ਹਾ ਮੁਹਾਲੀ ਦਿਹਾਤੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਸੀ ਸੈੱਲ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆਂ ਵੱਲੋਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਉੱਦਮੀ ਨੌਜਵਾਨ ਜਸਵਿੰਦਰ ਸਿੰਘ ਜੱਸੀ ਨੂੰ ਅਕਾਲੀ ਦਲ ਦੇ ਬੀਸੀ ਸੈੱਲ ਜ਼ਿਲ੍ਹਾ ਮੁਹਾਲੀ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਡੇਰਾਬੱਸੀ ਦੇ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ ਅਤੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਹੋਰਨਾਂ ਆਗੂਆਂ ਨੇ ਇੱਥੋਂ ਦੇ ਨੇੜਲੇ ਪਿੰਡ ਚੱਪੜਚਿੜੀ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਉਹ ਯੂਥ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿੱਤ ਮੰਤਰੀ ਕੈਪਟਨ ਕੰਵਲਜੀਤ ਸਿੰਘ ਦੇ ਵਫ਼ਾਦਾਰਾਂ ’ਚ ਗਿਣੇ ਜਾਂਦੇ ਹਨ। ਸ੍ਰੀ ਐਨ.ਕੇ. ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ। ਜਿਸ ਨੇ ਹਮੇਸ਼ਾ ਹੀ ਆਪਣੇ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ ਜਦੋਂਕਿ ਕਾਂਗਰਸ ਸਮੇਤ ਬਾਕੀ ਸਿਆਸੀ ਪਾਰਟੀਆਂ ਨੇ ਨੌਜਵਾਨਾਂ ਨੂੰ ਸਿਰਫ਼ ਆਪਣੇ ਵੋਟ ਬੈਂਕ ਅਤੇ ਬੂਥਾਂ ’ਤੇ ਪਹਿਰੇਦਾਰੀ ਲਈ ਹੀ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁਹਾਲੀ ਹਲਕੇ ਦੀ ਦਿਹਾਤੀ ਜਥੇਬੰਦੀ ਦਾ ਐਲਾਨ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਬਾਕੀ ਹਲਕਿਆਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਅਕਾਲੀ ਦਲ ਨਾਲ ਜੋੜਨ ਲਈ ਪਿੰਡ ਪੱਧਰ ’ਤੇ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਿਭਾਉਣਗੇ ਅਤੇ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਪਿੰਡ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਐਸਜੀਪੀਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਸੀ ਸੈੱਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਦਰਸ਼ਨ ਸਿੰਘ ਸ਼ਿਵਜੋਤ, ਜਥੇਦਾਰ ਸਾਧੂ ਸਿੰਘ ਖਲੋਰ, ਅਮਨਦੀਪ ਸਿੰਘ ਅਬਿਆਨਾ, ਬਿਕਰਮ ਸਿੰਘ ਗੀਗੇਮਾਜਰਾ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ