Share on Facebook Share on Twitter Share on Google+ Share on Pinterest Share on Linkedin ਪ੍ਰੈੱਸ ਕਲੱਬਾਂ ਵੱਲੋਂ ‘ਦਾ ਟ੍ਰਿਬਿਊਨ’ ਦੇ ਮੁੱਖ ਸੰਪਾਦਕ ਤੇ ਪੱਤਰਕਾਰ ਵਿਰੁੱਧ ਕੇਸ ਦਰਜ ਕਰਨ ਦੀ ਨਿਖੇਧੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਚੰਡੀਗੜ੍ਹ, 7 ਜਨਵਰੀ: ਪੰਜਾਬ-ਚੰਡੀਗੜ੍ਹ ਜਰਨਲਿਸਟ ਯੂਨੀਅਨ, ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਅਤੇ ਜ਼ਿਲ੍ਹਾ ਪ੍ਰੈਸ ਕਲੱਬ ਐਸਏਐਸ ਨਗਰ (ਮੁਹਾਲੀ) ਅਤੇ ਪ੍ਰੈੱਸ ਕਲੱਬ ਸਬ ਡਿਵੀਜ਼ਨ ਡੇਰਾਬੱਸੀ ਨੇ ਆਧਾਰ ਕਾਰਡ ਦੇ ਮੁੱਦੇ ਨੂੰ ਲੈ ਕੇ ‘ਦਾ ਟ੍ਰਿਬਿਊਨ’ ਦੇ ਮੁੱਖ ਸੰਪਾਦਕ ਤੇ ਪੱਤਰਕਾਰ ਤੇ ਕੇਸ ਦਰਜ ਕਰਨ ਦੀ ਸਖ਼ਤ ਨਿਖੇਧੀ ਕਰਦਿਆ ਮੰਗ ਕੀਤੀ ਹੈ ਕਿ ਕੇਸ ਤੁਰੰਤ ਵਾਪਸ ਲਿਆ ਜਾਵੇ। ਉਕਤ ਸੰਸਥਾਵਾਂ ਨੇ ਇਸ ਕਾਰਵਾਈ ਨੂੰ ਮੀਡੀਆ ਦੀ ਆਜ਼ਾਦੀ ਉੱਤੇ ਹਮਲਾ ਕਰਾਰ ਦਿੱਤਾ ਹੈ। ਪੰਜਾਬ-ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਚੇਅਰਮੈਨ ਬਲਬੀਰ ਸਿੰਘ ਜੰਡੂ, ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਭੰਵਰਾ ਅਤੇ ਜ਼ਿਲ੍ਹਾ ਪ੍ਰੈੱਸ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਅਤੇ ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ ਨੇ ਕਿਹਾ ਕਿ ਸਰਕਾਰ ਤੇ ਸਬੰਧਤ ਅਦਾਰੇ ਨੂੰ ਕੇਸ ਦਰਜ ਕਰਵਾਉਣ ਦੀ ਥਾਂ ਅਧਾਰ ਕਾਰਡ ਨਾਲ ਸਬੰਧਤ ਖ਼ਾਮੀਆਂ ਨੂੰ ਦੂਰ ਕਰਨ ਵਲ ਧਿਆਨ ਦੇਣਾ ਚਾਹੀਦਾ ਹੈ ਤਾਂ ਕਿ ਲੋਕਾਂ ਦੀ ਭਰੋਸੇਯੋਗਤਾ ਬਣੀ ਰਹੇ ਤੇ ਉਹਨਾਂ ਦੀ ਨੇਕ ਕਮਾਈ ਬੈਂਕਰਾਂ ਤੇ ਚੋਰਾਂ ਕੋਲ ਲੁੱਟ ਹੋਣ ਤੋ ਬਚ ਸਕੇ। ਸਰਕਾਰ ਅਤੇ ਅਥਾਰਟੀ ਨੇ ਆਪਣੀਆ ਗਲਤੀਆ ਤੇ ਪਰਦਾ ਪਾਉਣ ਲਈ ਕੇਸ ਦਰਜ ਕਰਕੇ ਮੀਡੀਆ ਦੀ ਅਵਾਜ਼ ਨੂੰ ਦਬਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਸਮੁੱਚੇ ਮੀਡੀਆ ਨੂੰ ਇਕਜੁੱਟ ਹੋਣ ਦੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਪ੍ਰੈਸ ਕਲੱਬ ਦੇ ਦਰਸ਼ਨ ਸਿੰਘ ਸੋਢੀ ਨੇ ਦੱਸਿਆ ਕਿ ਇਸ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਚੀਫ਼ ਜਸਟਿਸ ਆਫ਼ ਇੰਡੀਆ, ਚੀਫ਼ ਜਸਟਿਸ ਪੰਜਾਬ ਤੇ ਹਰਿਆਣਾ ਹਾਈ ਕੋਰਟ, ਦੋਵੇਂ ਸੂਬਿਆਂ ਦੇ ਰਾਜਪਾਲਾਂ ਸਮੇਤ ਪ੍ਰੈਸ ਕੌਂਸਲ ਆਫ਼ ਇੰਡੀਆ, ਸੂਚਨਾ ਤੇ ਪ੍ਰਸ਼ਾਰਨ ਮੰਤਰਾਲਾ ਭਾਰਤ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਸਮੇਤ ਹੋਰਨਾਂ ਨੂੰ ਮੰਗ ਪੱਤਰ ਭੇਜ ਕੇ ਮੁੱਖ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਦੇ ਖ਼ਿਲਾਫ਼ ਦਰਜ ਕੇਸ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਮੀਡੀਆ ਕਰਮੀਆ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਆਉਣ ਵਾਲੇ ਦਿਨਾਂ ਸੁਪਰੀਮ ਕੋਰਟ ਜਾਂ ਪੰਜਾਬ ਤੇ ਹਰਿਆਣਾ ਕੋਰਟ ਵਿੱਚ ਸੰਸਥਾ ਵੱਲੋਂ ਪੱਤਰਕਾਰਾਂ ਦੇ ਹਿੱਤਾਂ ਅਤੇ ਪ੍ਰੈਸ ਦੀ ਆਜ਼ਾਦੀ ਸਬੰਧੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਜਾਵੇਗੀ ਤਾਂ ਜੋ ਪ੍ਰੈੱਸ ਦੀ ਆਜ਼ਾਦੀ ’ਤੇ ਪਿਛਲੇ ਕੁਝ ਸਮੇਂ ਤੋਂ ਹੋ ਰਹੇ ਹਮਲਿਆਂ ਨੂੰ ਰੋਕਿਆ ਜਾ ਸਕੇ। ਉਧਰ, ਮੁਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਬੈਨੀਪਾਲ ਅਤੇ ਪ੍ਰੈੱਸ ਕਲੱਬ ਸਬ ਡਿਵੀਜ਼ਨ ਡੇਰਾਬੱਸੀ ਦੇ ਪ੍ਰਧਾਨ ਹਰਜੀਤ ਸਿੰਘ ਲੱਕੀ ਅਤੇ ਖਰੜ ਪ੍ਰੈਸ ਕਲੱਬ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ ਨੇ ਵੀ ਮੁੱਖ ਸੰਪਾਦਕ ਅਤੇ ਪੱਤਰਕਾਰ ਦੇ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ