
ਜ਼ਿਲ੍ਹਾ ਪ੍ਰੈਸ ਕਲੱਬ ਦੇ ਦਰਸ਼ਨ ਸੋਢੀ ਪ੍ਰਧਾਨ ਤੇ ਸਤਵਿੰਦਰ ਧੜਾਕ ਜਨਰਲ ਸਕੱਤਰ ਨਿਯੁਕਤ
ਜ਼ਿਲ੍ਹੇ ਦੇ ਸਮੂਹ ਪੱਤਰਕਾਰ ਭਾਈਚਾਰੇ ਦੀ ਭਲਾਈ ਲਈ ਸਬ ਡਿਵੀਜ਼ਨ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾਣਗੀਆਂ: ਸੋਢੀ
ਅਮਰਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ:
ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਦੀ ਸਿਰਮੌਰ ਸੰਸਥਾ ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੀ ਜਨਰਲ ਬਾਡੀ ਮੀਟਿੰਗ ਅੱਜ ਇੱਥੇ ਪ੍ਰੈਸ ਕਲੱਬ ਦੇ ਮੁੱਖ ਦਫ਼ਤਰ ਸ਼ਾਹੀ ਮਾਜਰਾ ਵਿੱਚ ਹੋਈ। ਇਸ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਸ਼ਹਿਰਾਂ ਅਤੇ ਕਸਬਿਆਂ ਤੋਂ ਮੈਂਬਰਾਂ ਅਤੇ ਪ੍ਰੈਸ ਕਲੱਬਾਂ ਦੇ ਅਧਿਕਾਰਤ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਸਿਰਜੋੜ ਕੇ ਚਰਚਾ ਕੀਤੀ ਅਤੇ ਉਨ੍ਹਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਫੈਸਲਾ ਲਿਆ। ਮੀਟਿੰਗ ਦੌਰਾਨ ਕਲੱਬ ਦੀ ਪੁਰਾਣੀ ਗਵਰਨਿੰਗ ਬਾਡੀ ਨੂੰ ਭੰਗ ਕਰਕੇ ਨਵੇਂ ਸਿਰਿਓਂ ਚੋਣ ਕੀਤੀ ਗਈ। ਜਿਸ ਵਿੱਚ ਸਰਬਸੰਮਤੀ ਨਾਲ ਦਰਸ਼ਨ ਸਿੰਘ ਸੋਢੀ ਨੂੰ ਦੁਬਾਰਾ ਪ੍ਰਧਾਨ ਅਤੇ ਸਤਵਿੰਦਰ ਸਿੰਘ ਧੜਾਕ ਨੂੰ ਮੁੜ ਜਨਰਲ ਸਕੱਤਰ ਚੁਣਿਆ ਗਿਆ। ਜਦੋਂ ਕਿ ਬਾਕੀ ਅਹੁਦੇਦਾਰਾਂ ਵਿੱਚ ਸਰਪ੍ਰਸਤ ਰਵਿੰਦਰ ਵੈਸ਼ਨਵ, ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ, ਕੈਸ਼ੀਅਰ ਪੰਕਜ ਚੱਡਾ ਅਤੇ ਸੀਨੀਅਰ ਪੱਤਰਕਾਰ ਕੁਲਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਥਾਪਿਆ ਗਿਆ ਹੈ।
ਪ੍ਰੈੱਸ ਕਲੱਬ ਦੇ ਮੁੜ ਪ੍ਰਧਾਨ ਬਣੇ ਸ੍ਰੀ ਦਰਸ਼ਨ ਸਿੰਘ ਸੋਢੀ ਨੇ ਦੱਸਿਆ ਕਿ ਮਨਮੋਹਨ ਸਿੰਘ ਅਤੇ ਜਸਬੀਰ ਸਿੰਘ ਮੱਲੀ ਨੂੰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਸੁੱਖੀ ਕੁਰਾਲੀ ਨੂੰ ਸਕੱਤਰ, ਹਰਪ੍ਰੀਤ ਸਿੰਘ ਜੱਸੋਵਾਲ ਨੂੰ ਸੰਗਠਨ ਸਕੱਤਰ ਅਤੇ ਸਾਗਰ ਪਾਹਵਾ ਨੂੰ ਦਫ਼ਤਰ ਸਕੱਤਰ ਬਣਾਇਆ ਗਿਆ ਹੈ ਅਤੇ ਬਾਕੀ ਦੇ ਹੋਰ ਅਹੁਦੇਦਾਰ ਅਤੇ ਸਬ ਕਮੇਟੀਆਂ ਬਣਾਉਣ ਦੇ ਸਾਰੇ ਅਧਿਕਾਰ ਪ੍ਰਧਾਨ ਤੇ ਜਨਰਲ ਸਕੱਤਰ ਨੂੰ ਦਿੱਤੇ ਗਏ। ਇਸ ਤੋਂ ਪਹਿਲਾਂ ਪ੍ਰੋਗਰਾਮ ਦਾ ਰਸਮੀ ਆਗਾਜ਼ ਪ੍ਰਧਾਨ ਦਰਸ਼ਨ ਸੋਢੀ ਵੱਲੋਂ ਮੀਟਿੰਗ ਵਿੱਚ ਪੁੱਜੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਜੀ ਆਇਆ ਨੂੰ ਕਹਿਣ ਤੋਂ ਬਾਅਦ ਸ਼ੁਰੂ ਹੋਇਆ। ਇਸ ਉਪਰੰਤ ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ ਨੇ ਪ੍ਰੈਸ ਕਲੱਬ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮਗਰੋਂ ਸੀਨੀਅਰ ਪੱਤਰਕਾਰ ਕੁਲਦੀਪ ਸਿੰਘ ਨੇ ਪੁਰਾਣੀ ਟੀਮ ਦੇ ਕੰਮਾਂ ਸ਼ਲਾਘਾ ਕਰਦਿਆਂ ਪੁਰਾਣੀ ਟੀਮ ਨੂੰ ਦੁਬਾਰਾ ਕੰਮ ਕਰਨ ਮੌਕਾ ਦੇਣ ਦਾ ਪ੍ਰਸਤਾਵ ਰੱਖਿਆ। ਜਿਸ ’ਤੇ ਹਾਜ਼ਰ ਸਾਰੇ ਮੈਂਬਰਾਂ ਨੇ ਆਪਣੀ ਸਹਿਮਤੀ ਦਿੰਦਿਆਂ ਕੁੱਝ ਤਬਦਲੀਆਂ ਕਰਨ ਦਾ ਸੁਝਾਅ ਪੇਸ਼ ਕੀਤਾ ਗਿਆ। ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ ਨੇ ਕਲੱਬ ਮੈਂਬਰਾਂ ਨੂੰ ਸਲਾਹ ਦਿੱਤੀ ਕਿ ਸਾਰੇ ਮੈਂਬਰ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਅਤੇ ਸਬ ਡਿਵੀਜ਼ਨਾਂ ’ਤੇ ਬਣੀਆਂ ਹੋਈਆਂ ਜਥੇਬੰਦੀਆਂ ਨਾਲ ਤਾਲਮੇਲ ਸਥਾਪਿਤ ਕਰਕੇ ਮਹੀਨਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਦੇ ਕਿਸੇ ਵੀ ਪੱਤਰਕਾਰ ਨਾਲ ਕੋਈ ਜ਼ਿਆਦਤੀ ਹੁੰਦੀ ਹੈ ਜਾਂ ਉਸ ਨੂੰ ਕੋਈ ਹੋਰ ਕਿਸਮ ਦੀ ਅੌਕੜ ਪੇਸ਼ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰੈੱਸ ਕਲੱਬ ਹਰ ਸੰਭਵ ਮਦਦ ਕਰੇਗਾ।
ਇਸ ਮੌਕੇ ਸੰਗਠਨ ਸਕੱਤਰ ਬਣੇ ਹਰਪ੍ਰੀਤ ਸਿੰਘ ਜੱਸੋਵਾਲ ਨੇ ਪੱਤਰਕਾਰਾਂ ਦੀ ਭਲਾਈ ਦਾ ਮੁੱਦਾ ਚੁੱਕਿਆ। ਇਸ ਦੇ ਜਵਾਬ ਵਿੱਚ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਕਲੱਬ ਦੀ ਇਹ ਕੋਸ਼ਿਸ਼ ਹੋਵੇਗੀ ਕਿ ਆਉਣ ਵਾਲੇ ਸਮੇਂ ਵਿੱਚ ਵੈਲਫੇਅਰ ਫੰਡ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਪੱਤਰਕਾਰਾਂ ਦਾ ਬੀਮਾ ਕਰਵਾਇਆ ਜਾਵੇਗਾ। ਪ੍ਰਧਾਨ ਦਰਸ਼ਨ ਸਿੰਘ ਸੋਢੀ ਨੇ ਕਿਹਾ ਕਿ ਸਾਰੇ ਮੈਂਬਰਾਂ ਵੱਲੋਂ ਦਿੱਤੀਆਂ ਸਲਾਹਾਂ ਤੇ ਜਲਦ ਗ਼ੌਰ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰੈਸ ਕਲੱਬ ਦੀ ਮੁਹਾਲੀ ਟੀਮ ਵੱਲੋਂ ਹਰ ਪੱਖੋਂ ਸਬ ਡਿਵੀਜ਼ਨ ਪੱਧਰ ਦੀਆਂ ਕਮੇਟੀਆਂ ਨੂੰ ਸਹਿਯੋਗ ਰਹੇਗਾ। ਇਸ ਮੌਕੇ ਡੇਰਾਬੱਸੀ ਪ੍ਰੈਸ ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਲੱਕੀ, ਰੋਹਿਤ ਕੁਮਾਰ, ਕਰਮ ਸਿੰਘ, ਪ੍ਰੈਸ ਕਲੱਬ ਖਰੜ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਮਲਕੀਤ ਸਿੰਘ ਸੈਣੀ, ਜਤਿੰਦਰ ਸਿੰਘ ਮੇਹੋ, ਕਾਲਾ ਸਿੰਘ ਸੈਣੀ, ਕਿਰਨਦੀਪ ਕੌਰ ਅੌਲਖ਼, ਜਸਵਿੰਦਰ ਜੱਸੀ, ਜਗਦੇਵ ਸਿੰਘ ਸਮੇਤ ਇੰਲੈਕਟ੍ਰਾਨਿਕ ਤੇ ਪ੍ਰਿੰਟ ਮੀਡੀਆ ਨਾਲ ਸਬੰਧਤ ਪੱਤਰਕਾਰ ਹਾਜ਼ਰ ਸਨ।