nabaz-e-punjab.com

ਪਿਛਲੀਆਂ ਸਰਕਾਰਾਂ ਨੇ ਉੱਤਰ ਪ੍ਰਦੇਸ਼ ਵਿੱਚ ਉਦਯੋਗਾਂ ਦਾ ਬੇੜਾ ਗਰਕ ਕੀਤਾ: ਮਹਾਨਾ

ਉੱਤਰ ਪ੍ਰਦੇਸ਼ ਸਰਕਾਰ ਨਿਵੇਸ਼ਕਾਂ ਨੂੰ ਦੇਵੇਗੀ ਵਿਸ਼ੇਸ਼ ਸਹੂਲਤਾਂ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੂਨ:
ਉੱਤਰ ਪ੍ਰਦੇਸ਼ ਵਿੱਚ ਪਿਛਲੇ 15 ਸਾਲਾਂ ਦੌਰਾਨ ਸੱਤਾ ਤੇ ਕਾਬਿਜ ਰਹੀਆਂ ਸਰਕਾਰਾਂ ਦੀਆਂ ਨੀਤੀਆਂ ਨੇ ਉਦਯੋਗਾਂ ਨੂੰ ਬਰਬਾਦ ਹੋਣ ਕੰਢੇ ਪਹੁੰਚਾ ਦਿੱਤਾ ਅਤੇ ਇਸ ਦੌਰਾਨ ਇੱਕ ਤੋਂ ਬਾਅਦ ਇੱਕ ਉਦਯੋਗਾਂ ਦੇ ਬੰਦ ਹੋਣ ਦਾ ਰਾਜ ਦੀ ਆਰਥਿਕਤਾ ਨੂੰ ਵੀ ਵੱਡਾ ਨੁਕਸਾਨ ਸਹਿਣਾ ਪਿਆ ਹੈ। ਇਹ ਗੱਲ ਉੱਤਰ ਪ੍ਰਦੇਸ਼ ਦੇ ਉਦਯੋਗ ਵਿਕਾਸ ਮੰਤਰੀ ਸ੍ਰੀ ਸਤੀਸ਼ ਮਹਾਨਾ ਨੇ ਇੱਥੇ ਇੱਕ ਪੱਤਰਕਾਰ ਸੰਮਲੇਨ ਦੌਰਾਨ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੀ। ਉਹਨਾਂ ਕਿਹਾ ਕਿ ਹੁਣ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਦਯੋਗਪਤੀਆਂ ਵਿੱਚ ਵੀ ਭਰੋਸਾ ਪੈਦਾ ਹੋ ਰਿਹਾ ਹੈ ਅਤੇ ਸੂਬੇ ਵਿੱਚ ਨਵਾਂ ਨਿਵੇਸ਼ ਕਰਨ ਲਈ ਕੰਪਨੀਆਂ ਅੱਗੇ ਆ ਰਹੀਆਂ ਹਨ। ਉਹਨਾਂ ਕਿਹਾ ਕਿ ਸੈਮਸੰਗ ਕੰਪਨੀ ਵੱਲੋਂ ਉੱਤਰ ਪ੍ਰਦੇਸ਼ ਵਿੱਚ 4912 ਕਰੋੜ ਦਾ ਨਿਵੇਸ਼ ਕਰਨ ਤੇ ਸਹਿਮਤੀ ਜਾਹਿਰ ਕੀਤੀ ਹੈ। ਸ੍ਰੀ ਮਹਾਨਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਵੱਲੋਂ ਨਵੀਂ ਉਦਯੋਗਿਕ ਪਾਲਸੀ ਲਿਆਂਦੀ ਜਾ ਰਹੀ ਹੈ ਜਿਸ ਵਿੱਚ ਉਦਯੋਗਪਤੀਆਂ ਨੂੰ ਸਹੂਲਤਾਂ ਦੇਣ ਦੇ ਨਾਲ ਨਾਲ ਨਵੇੱ ਨਿਵੇਸ਼ਕਾਂ ਲਈ ਵਿਸ਼ੇਸ਼ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਨਵੀਂ ਪਾਲਸੀ ਵਿੱਚ ਉੱਤਰ ਪ੍ਰਦੇਸ਼ ਵਿੱਚ ਉਦਯੋਗਿਕ ਪਾਰਕ ਸਥਾਪਿਤ ਕਰਨ ਵਾਲੀਆਂ ਕੰਪਨੀਆਂ ਨੂੰ ਮੈਗਾ ਪ੍ਰੋਜੈਕਟ ਤਹਿਤ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਇਹਨਾਂ ਉਦਯੋਗਿਕ ਪਾਰਕਾਂ ਵਿੱਚ ਪਲਾਟ ਖਰੀਦ ਦੇ ਉਦਯੋਗ ਚਲਾਉਣ ਵਾਲੇ ਉਦਯੋਗਪਤੀਆਂ ਨੂੰ ਰਜਿਸਟ੍ਰੇਸ਼ਨ ਡਿਊਟੀ ਸਸਤੀ ਬਿਜਲੀ ਦੀ ਸਹੂਲੀਅਤ ਦੇ ਨਾਲ ਨਾਲ ਕਈ ਤਰ੍ਹਾਂ ਦੀਆਂ ਟੈਕਸ ਛੋਟਾਂ ਵੀ ਦਿੱਤੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਭਾਜਪਾ ਸਰਕਾਰ ਦਾ ਟੀਚਾ ਹੈ ਕਿ ਸਾਲ (2018) ਤੋਂ ਉੱਤਰ ਪ੍ਰਦੇਸ਼ ਵਿੱਚ ਉਦਯੋਗਾਂ ਨੂੰ 24 ਘੰਟੇ ਬਿਜਲੀ ਦੀ ਲਗਾਤਾਰ ਸਪਲਾਈ ਮੁਹਈਆ ਕਰਵਾਈ ਜਾਵੇਗੀ। ਉਦਯੋਗਾਂ ਵੱਲੋਂ ਆਪਣੀ ਰਹਿੰਦ ਖੁੰਹਦ ਨੂੰ ਸਿੱਧਾ ਨਦੀਆਂ ਵਿੱਚ ਸੁੱਟਣ ਕਾਰਨ ਹੋਣ ਵਾਲੇ ਪ੍ਰਦੂਸ਼ਨ ਬਾਰੇ ਪੁੱਛੇ ਇਹ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਇਸ ਸਬੰਧੀ ਪ੍ਰਦੇਸ਼ ਸਰਕਾਰ, ਕੇਂਦਰ ਸਰਕਾਰ ਮਿਲ ਕੇ ਕੰਮ ਕਰ ਰਹੀਆਂ ਹਨ। ਇਸ ਮਾਮਲੇ ਵਿੱਚ ਨੈਸ਼ਨਲ ਗ੍ਰੀਕ ਟ੍ਰਿਬਿਊਨਲ (ਐਸਜੀਟੀ) ਵਲੋੱ ਵੀ ਨਿਗਰਾਨੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਨਦੀਆਂ ਕਿਨਾਰੇ ਬਣੀਆਂ ਵੱਡੀਆਂ ਉਦਯੋਗਿਕ ਇਕਾਈਆਂ (ਜਿਹਨਾਂ ਵੱਲੋਂ ਪ੍ਰਦੂਸ਼ਿਤ ਕਚਰਾ ਨਦੀ ਵਿੱਚ ਸੁੱਟਿਆ ਜਾਂਦਾ ਹੈ) ਨੇ ਦਿਨੇ ਹੋਰ ਥਾਂ ਤਬਦੀਲ ਕਰਨ ਦੀ ਯੋਜਨਾ ਤੇ ਕੰਮ ਚੱਲ ਰਿਹਾ ਹੈ।
ਪਿਛਲੇ ਸਮੇੱ ਦੌਰਾਨ ਬੰਦ ਹੋਈਆਂ ਉਦਯੋਗਿਕ ਇਕਾਈਆਂ ਨੇ ਨਵੇਂ ਸਿਰੇ ਤੋਂ ਚਾਲੂ ਕਰਨ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਸਰਕਾਰ ਵਲੋੱ ਇਸ ਸਬੰਧੀ ਬੰਦ ਹੋਈਆਂ ਉਦਯੋਗਿਕ ਇਕਾਈਆਂ ਨੂੰ ਮੁੜ ਚਾਲੂ ਕਰਵਾਉਣ ਦੀ ਪਹੁੰਚ ਅਪਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਯੂਪੀ ਵਿੱਚ ਬੰਦ ਹੋਣ ਵਾਲੀਆਂ ਮਿਲਾਂ ਵਿੱਚ ਵੱਡੀ ਗਿਣਤੀ ਕੇਂਦਰੀ ਕੱਪੜਾ ਮਿਲਾਂ ਦੀ ਹੈ ਅਤੇ ਇਸ ਸਬੰਧੀ ਉਹਨਾਂ ਵਲੋੱ ਕੇੱਦਰੀ ਕੱਪੜਾ ਮੰਤਰੀ ਸਮਿਰਤੀ ਇਰਾਨੀ ਨਾਲ ਵੀ ਮੁਲਾਕਾਤ ਕੀਤੀ ਹੈ। ਜਿਸ ਦੌਰਾਨ ਉਹਨਾਂ ਸੁਝਾਅ ਦਿੱਤਾ ਸੀ ਕਿ ਸਰਕਾਰ ਬੰਦ ਹੋਈਆਂ ਕਪੜਾ ਮਿਲਾਂ ਨੂੰ ਮੁੜ ਚਾਲੂ ਕਰੇ ਅਤੇ ਫੰਡ ਦੀ ਕਮੀ ਪੂਰੀ ਕਰਨ ਲਈ ਇਹਨਾਂ ’ਚੋਂ ਕੁਝ ਮਿਲਾਂ ਨੂੰ ਵੇਚ ਦਿੱਤਾ ਜਾਵੇ।
ਉਹਨਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਦੀ ਪਹਿਲ ਉੱਥੇ ਫੂਡ ਪਾਰਕ ਸਥਾਪਿਤ ਕਰਵਾਈ ਹੈ ਜਿੱਥੇ ਖੇਤੀ ਆਧਾਰਿਤ ਉਦਯੋਗ ਲੱਗਣ ਅਤੇ ਬਨਣ ਵਾਲੇ ਸਾਮਾਨ ਦੀ ਖਪਤ ਲਈ ਬਾਜਾਰ ਵੀ ਮੌਜੂਦ ਹੋਵੇ। ਸਹਾਰਨਪੁਰ ਹਿੰਸਾ ਬਾਰੇ ਪੁੱਛੇ ਇੱਕ ਸਵਾਲ ਬਾਰੇ ਉਹਨਾਂ ਕਿਹਾ ਕਿ ਹਿੰਸਾ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਸਹਾਰਨਪੁਰ ਵਿਚ ਸਿਆਸੀ ਸਾਜਿਸ਼ ਤਹਿਤ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਹੁਣ ਸਭ ਕੁਝ ਕਾਬੂ ਹੇਠ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…